ਪਟਿਆਲਾ/ਸੰਗਰੂਰ- ਪਿਛਲੇ 93 ਦਿਨਾਂ ਤੋਂ ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ ਭੁੱਖ ਹੜਤਾਲ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਬੀਮਾਰ ਹੋ ਗਏ ਹਨ। ਮਿਲੀ ਜਾਣਕਾਰੀ ਮੁਪਤਾਬਕ ਬਲੱਡ ਪ੍ਰੈਸ਼ਰ ਵਧਣ ਤੋਂ ਬਾਅਦ ਅਚਾਨਕ ਉਨ੍ਹਾਂ ਨੂੰ ਕਰੀਬ 103.6 ਡਿਗਰੀ ਬੁਖ਼ਾਰ ਹੋ ਗਿਆ ਹੈ। ਉਥੇ ਹੀ ਡਾਕਟਰਾਂ ਦੀ ਇਕ ਟੀਮ ਵੱਲੋਂ ਉਨ੍ਹਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਜਗਜੀਤ ਸਿੰਘ ਡੱਲੇਵਾਲ ਦੇ ਸਿਰ 'ਤੇ ਪਾਣੀ ਦੀਆਂ ਪੱਟੀਆਂ ਰੱਖ ਕੇ ਬੁਖ਼ਾਰ ਘਟਾਉਣ ਦੇ ਯਤਨ ਕੀਤੇ ਜਾ ਰਹੇ ਹਨ। ਕਿਸਾਨ ਨੇਤਾ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਡੱਲੇਵਾਲ ਜੀ ਦੀ ਸਿਹਤ ਕੱਲ੍ਹ ਵਿਗੜ ਗਈ ਸੀ। ਅੱਜ ਸਵੇਰੇ 5 ਵਜੇ ਡੱਲੇਵਾਲ ਜੀ ਨੂੰ ਤੇਜ਼ ਬੁਖ਼ਾਰ (103.6) ਹੋ ਗਿਆ ਸੀ। ਮੈਡੀਕਲ ਰਿਪੋਰਟਾਂ ਵਿੱਚ ਜਗਜੀਤ ਸਿੰਘ ਡੱਲੇਵਾਲ ਜੀ ਦੇ ਪਿਸ਼ਾਬ 'ਚ ਕੀਟੋਨ ਰਿਪੋਰਟ ਪਾਜ਼ੀਟਿਵ ਆਈ ਹੈ।
ਇਹ ਵੀ ਪੜ੍ਹੋ : Punjab: 'ਜਾਗੋ' 'ਚ ਗੋਲ਼ੀ ਲੱਗਣ ਨਾਲ ਹੋਈ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ
5 ਵਜੇ ਸੱਦ ਲਈ ਐਮਰਜੈਂਸੀ ਪ੍ਰੈੱਸ ਕਾਨਫ਼ਰੰਸ
ਦਾਤਾ ਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਅੱਜ ਸ਼ਾਮ 5 ਵਜੇ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮੁੱਦੇ ‘ਤੇ ਇਕ ਐਮਰਜੈਂਸੀ ਪ੍ਰੈਸ ਕਾਨਫ਼ਰੰਸ ਹੋਣ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਅਤੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਖਨੌਰੀ ਸਰਹੱਦ ‘ਤੇ ਪਹੁੰਚਣ ਦੀ ਅਪੀਲ ਕੀਤੀ ਸੀ ਤਾਂ ਜੋ ਇਸ ਅੰਦੋਲਨ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਜਿੱਤਿਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਪੁਲਸ ਮੁਲਾਜ਼ਮ ਦਾ ਸ਼ਰਮਨਾਕ ਕਾਰਾ, ਨਸ਼ੇ 'ਚ ਟੱਲੀ ASI ਨੇ ਨੌਜਵਾਨਾਂ ’ਤੇ ਚੜ੍ਹਾ 'ਤੀ ਗੱਡੀ
ਡੱਲੇਵਾਲ 1 ਦਸੰਬਰ ਤੋਂ ਬੈਠੇ ਸਨ ਮਰਨ ਵਰਤ 'ਤੇ
ਦੱਸਣਯੋਗ ਹੈ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਆਪਣੀ ਡੱਲੇਵਾਲ ਨੇ ਆਪਣੀ ਜਾਇਦਾਦ ਆਪਣੇ ਪੁੱਤਰ, ਨੂੰਹ ਅਤੇ ਪੋਤੇ ਦੇ ਨਾਂਅ ਕਰਨ ਤੋਂ ਬਾਅਦ ਮਰਨ ਵਰਤ ਸ਼ੁਰੂ ਕੀਤਾ ਸੀ। 26 ਨਵੰਬਰ 2024 ਨੂੰ ਭੁੱਖ ਹੜਤਾਲ ਤੋਂ ਪਹਿਲਾਂ, ਉਨ੍ਹਾਂ ਨੂੰ ਪੰਜਾਬ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਸੀ ਪਰ ਉਨ੍ਹਾਂ ਨੇ ਉਥੇ ਹੀ ਵਰਤ ਰੱਖਣਾ ਸ਼ੁਰੂ ਕਰ ਦਿੱਤਾ। ਕਿਸਾਨਾਂ ਦੇ ਦਬਾਅ ਹੇਠ ਪੰਜਾਬ ਪੁਲਸ ਨੇ ਉਨ੍ਹਾਂ ਨੂੰ 1 ਦਸੰਬਰ ਨੂੰ ਰਿਹਾਅ ਕਰ ਦਿੱਤਾ। ਡੱਲੇਵਾਲ ਦਾ ਮਰਨ ਵਰਤ ਉਦੋਂ ਤੋਂ ਹੀ ਜਾਰੀ ਹੈ।
ਸੁਪਰੀਮ ਕੋਰਟ 'ਚ ਗਿਆ ਮਾਮਲਾ
ਇਹ ਸਾਰਾ ਮਾਮਲਾ ਸੁਪਰੀਮ ਕੋਰਟ ਤੱਕ ਵੀ ਪਹੁੰਚਿਆ ਸੀ ਪਰ ਡੱਲੇਵਾਲ ਨੇ ਡਾਕਟਰੀ ਸਹਾਇਤਾ ਲੈਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਅਦਾਲਤ ਵਿੱਚ ਲਗਭਗ 10 ਵਾਰ ਸੁਣਵਾਈ ਹੋਈ ਸੀ। ਇਸ ਤੋਂ ਬਾਅਦ ਕੇਂਦਰ ਨੇ 14 ਫਰਵਰੀ ਨੂੰ ਗੱਲਬਾਤ ਲਈ ਸੱਦਾ ਦਿੱਤਾ। ਫਿਰ ਡੱਲੇਵਾਲ ਡਾਕਟਰੀ ਸਹੂਲਤ ਲੈਣ ਲਈ ਰਾਜ਼ੀ ਹੋ ਗਏ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖਰੜ 'ਚ ਹੋਈ ਗੋਲੀਬਾਰੀ ਦੇ ਮਾਮਲੇ 'ਚ 25 ਲੋਕ ਗ੍ਰਿਫ਼ਤਾਰ
NEXT STORY