ਜਲੰਧਰ (ਸੋਨੂੰ)- ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਆਪਣੇ ਹੀ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਕੀਤੀ ਗਈ ਰੇਡ ਮਗਰੋਂ ਹੁਣ ਜਲੰਧਰ ਸੈਂਟਰਲ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਧਾਇਕ ਰਮਨ ਅਰੋੜਾ ਨੂੰ ਸਾਢੇ 7 ਘੰਟੇ ਦੀ ਪੁੱਛਗਿੱਛ ਮਗਰੋਂ ਵਿਜੀਲੈਂਸ ਟੀਮ ਨੇ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ। ਵਿਜੀਲੈਂਸ ਦੀ ਟੀਮ ਕਾਰ ਵਿੱਚ ਕਾਲੇ ਪਰਦੇ ਲਗਾ ਕੇ ਰਮਨ ਅਰੋੜਾ ਨੂੰ ਆਪਣੇ ਨਾਲ ਲੈ ਗਈ।

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੋਰਟਲ 'ਤੇ ਰਮਨ ਅਰੋੜਾ ਵਿਰੁੱਧ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਉਸ ਵਿਰੁੱਧ ਇਹ ਕਾਰਵਾਈ ਕੀਤੀ ਗਈ। ਵਿਜੀਲੈਂਸ ਦੀ ਟੀਮ ਵੱਲੋਂ ਰਮਨ ਅਰੋੜਾ ਦੇ ਘਰ 'ਚ ਰੇਡ ਕੀਤੀ ਗਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਰਮਨ ਅਰੋੜਾ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਦੀ ਵੱਡੀ ਕਾਰਵਾਈ: MLA ਰਮਨ ਅਰੋੜਾ 'ਤੇ FIR ਦਰਜ, ਘਰ ਕਰ ਦਿੱਤਾ ਸੀਲ (ਵੀਡੀਓ)
ਵਿਜੀਲੈਂਸ ਟੀਮ ਨੇ ਸਵੇਰੇ ਪੌਨੇ 9 ਵਜੇ ਦੇ ਕਰੀਬ ਅਸ਼ੋਕ ਨਗਰ ਸਥਿਤ ਰਮਨ ਅਰੋੜਾ ਦੇ ਘਰ ਛਾਪਾ ਮਾਰਿਆ। ਜਦੋਂ ਵਿਜੀਲੈਂਸ ਟੀਮ ਪਹੁੰਚੀ ਸੀ ਤਾਂ ਵਿਧਾਇਕ ਅਰੋੜਾ ਕਿਤੇ ਜਾ ਰਹੇ ਸਨ। ਵਿਜੀਲੈਂਸ ਨੇ ਰਮਨ ਅਰੋੜਾ ਨੂੰ ਘਰ ਨੇੜਿਓਂ ਮੰਦਿਰ ਦੇ ਮੋੜ ਤੋਂ ਹਿਰਾਸਤ ਵਿੱਚ ਲਿਆ ਸੀ। ਇਸ ਤੋਂ ਬਾਅਦ ਟੀਮ ਉਸ ਨੂੰ ਘਰ ਲੈ ਗਈ ਸੀ ਅਤੇ ਤਲਾਸ਼ੀ ਲਈ ਗਈ। ਠੋਸ ਸਬੂਤ ਮਿਲਣ ਤੋਂ ਬਾਅਦ ਵਿਧਾਇਕ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਵਿਧਾਇਕ ਰਮਨ ਅਰੋੜਾ ਦੇ ਘਰ ਛਾਪੇਮਾਰੀ ਮਗਰੋਂ ਰਮਨ ਅਰੋੜਾ ਦੇ ਵਕੀਲ ਸੰਜੂ ਸ਼ਰਮਾ ਅਤੇ ਵਿਜੇ ਭੂਸ਼ਣ ਮਹਿਤਾ ਉੱਥੇ ਪਹੁੰਚੇ ਸਨ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦੇ ਰਹੇ ਸਨ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਵਿਭਾਗ ਵੱਲੋਂ ਅੱਜ ਸਵੇਰੇ ਰਮਨ ਅਰੋੜਾ ਦੇ ਘਰ ਛਾਪਾ ਮਾਰਿਆ ਗਿਆ ਹੈ ਪਰ ਵਕੀਲ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਪਨਬਸ ਦਾ ਸੁਪਰਡੈਂਟ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਇਥੇ ਦੱਸ ਦੇਈਏ ਕਿ ਰਮਨ ਅਰੋੜਾ 'ਤੇ ਜਲੰਧਰ ਨਗਰ ਨਿਗਮ ਦੇ ਅਫ਼ਸਰਾਂ ਜ਼ਰੀਏ ਮਾਸੂਮ ਲੋਕਾਂ ਨੂੰ ਝੂਠੇ ਨੋਟਿਸ ਭਿਜਵਾਉਣ ਦੇ ਦੋਸ਼ ਲਗਾਏ ਗਏ ਹਨ। ਫਿਰ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਰਫ਼ਾ-ਦਫ਼ਾ ਕਰਵਾ ਦਿੰਦਾ ਸੀ। ਜਿਸ ਦੇ ਸਬੰਧ 'ਚ ਕਈ ਸਿਕਾਇਤਾਂ ਮਾਨ ਸਰਕਾਰ ਤੱਕ ਪੁੱਜੀਆਂ ਸਨ, ਜਿਸ ਦੇ ਬਾਅਦ ਕਾਰਵਾਈ ਕਰਦਿਆਂ ਹੋਇਆ ਵਿਜੀਲੈਂਸ ਨੇ ਅੱਜ ਰਮਨ ਅਰੋੜਾ ਦੇ ਟਿਕਾਣਿਆਂ ਤੇ ਰੇਡ ਕੀਤੀ ਜਾ ਰਹੀ ਹੈ। ਘਰ ਦੇ ਬਾਹਰ ਬੈਰੀਕੇਡ ਲਗਾ ਕੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਜ਼ਿਕਰਯੋਗ ਹੈ ਸਰਕਾਰ ਕੋਲ ਕੁਝ ਸ਼ਿਕਾਇਤਾਂ ਪਹੁੰਚੀਆਂ ਸਨ। ਜਿਸ 'ਚ ਰਮਨ ਅਰੋੜਾ ਖ਼ਿਲਾਫ਼ ਇਲਜ਼ਾਮ ਲਗਾਇਆ ਗਿਆ ਸੀ ਕਿ ਉਹ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਜਲੰਧਰ ਦੇ ਲੋਕਾਂ ਨੂੰ ਝੂਠੇ ਨੋਟਿਸ ਭਿਜਵਾਉਂਦਾ ਸੀ, ਜਿਸ ਤੋਂ ਬਾਅਦ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਹੈ। ਇਲਜ਼ਾਮ ਹੈ ਰਮਨ ਅਰੋੜਾ ਇਸ ਦੇ ਬਦਲੇ ਲੋਕਾਂ ਤੋਂ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਵਾਪਸ ਕਰਵਾ ਦਿੰਦਾ ਸੀ।

ਇਹ ਵੀ ਪੜ੍ਹੋ: ਆ ਗਈਆਂ ਗਰਮੀਆਂ ਦੀਆਂ ਛੁੱਟੀਆਂ! 26 ਜੂਨ ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ
ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸਕਿਓਰਿਟੀ ਲੈ ਲਈ ਸੀ ਵਾਪਸ
ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮਿਲੀ ਸੁਰੱਖਿਆ ਵਾਪਸ ਲੈ ਲਈ ਸੀ, ਜਿਸ ਤੋਂ ਬਾਅਦ ਰਮਨ ਅਰੋੜਾ ਨੇ ਕਿਹਾ ਸੀ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰ ਹਨ ਅਤੇ ਜੇਕਰ ਸਰਕਾਰ ਨੂੰ ਸਹੀ ਲੱਗਿਆ ਹੈ ਤਾਂ ਉਨ੍ਹਾਂ ਨੇ ਸੁਰੱਖਿਆ ਵਾਪਸ ਲੈ ਲਿਆ ਹੈ।

ਇਹ ਵੀ ਪੜ੍ਹੋ: ਰਮਨ ਅਰੋੜਾ 'ਤੇ ਕਾਰਵਾਈ ਮਗਰੋਂ 'ਆਪ' ਦੀ ਪੋਸਟ, ਆਪਣਾ ਹੋਵੇ ਭਾਵੇਂ ਬੇਗਾਨਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ!
ਵਿਜੀਲੈਂਸ ਸੂਤਰਾਂ ਅਨੁਸਾਰ ਨਗਰ ਨਿਗਮ ਦੇ ਬਿਲਡਿੰਗ ਬਰਾਂਚ ਦੇ ਏ. ਟੀ. ਪੀ. ਸੁਖਦੇਵ ਵਸ਼ਿਸ਼ਠ, ਜੋਕਿ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਦੇ ਕਰੀਬੀ ਹਨ, ਨੂੰ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਨੂੰ ਇਨਪੁਟ ਮਿਲਿਆ ਕਿ ਵਿਧਾਇਕ ਰਮਨ ਅਰੋੜਾ ਵੀ ਰਿਸ਼ਵਤਖੋਰੀ ਦੀ ਖੇਡ ਵਿੱਚ ਸ਼ਾਮਲ ਹਨ। ਵਿਜੀਲੈਂਸ ਨੇ ਏ. ਟੀ. ਪੀ. ਤੋਂ ਪੁੱਛਗਿੱਛ ਕੀਤੀ ਅਤੇ ਲਗਭਗ ਇਕ ਮਹੀਨੇ ਤੱਕ ਦਸਤਾਵੇਜ਼ ਅਤੇ ਹੋਰ ਸਬੂਤ ਇਕੱਠੇ ਕੀਤੇ। ਜਿਸ ਤੋਂ ਬਾਅਦ, ਪਹਿਲਾਂ ਏਟੀਪੀ ਅਤੇ ਹੁਣ ਵਿਧਾਇਕ 'ਤੇ ਵਿਜੀਲੈਂਸ ਨੇ ਛਾਪੇਮਾਰੀ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ 2 ਜੂਨ ਤੱਕ ਜਾਰੀ ਹੋਈ ਚਿਤਾਵਨੀ, ਸਵੇਰੇ 10 ਤੋਂ 3 ਵਜੇ ਤੱਕ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਬਾਈਪਾਸ ਨੇੜਿਓਂ ਤਸਕਰ ਗ੍ਰਿਫ਼ਤਾਰ, 17 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ
NEXT STORY