ਰੂਪਨਗਰ, (ਸੱਜਣ ਸਿੰਘ ਸੈਣੀ)- ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਇਕ ਵਾਰ ਫਿਰ ਵੱਧਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ ਫਿਰ ਤੋਂ ਨਾਈਟ ਕਰਫਿਊ ਵੀ ਲਗਾਏ ਜਾ ਰਿਹੇ ਹਨ। ਇਸ ਸਮੇਂ ਦੀ ਵੱਡੀ ਖ਼ਬਰ ਰੂਪਨਗਰ ਤੋਂ ਹੈ ਜਿੱਥੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਅੰਦਰ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ । ਦੱਸ ਦੇਈਏ ਕਿ ਇਹ ਨਾਈਟ ਕਰਫ਼ਿਊ ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ । ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਨਾਈਟ ਕਰਫਿਊ ਲਗਾਇਆ ਗਿਆ ਹੈ । ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਦਫ਼ਾ 144 ਦੇ ਤਹਿਤ ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਬਾਹਰ ਘੁੰਮਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ । ਇਹ ਹੁਕਮ ਅੱਜ 16 ਮਾਰਚ ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ ।
ਪੰਜਾਬ ਵਿਚ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਦੀ ਰਜਿਸਟਰੇਸ਼ਨ ਲਾਜ਼ਮੀ : ਅਰੁਨਾ ਚੌਧਰੀ
NEXT STORY