ਚੰਡੀਗੜ੍ਹ/ਲੁਧਿਆਣਾ (ਵਿੱਕੀ) : ਚੰਡੀਗੜ੍ਹ/ਲੁਧਿਆਣਾ (ਵਿੱਕੀ) : ਕੋਵਿਡ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਦਿਆਰਥੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੰਜਵੀਂ, ਅੱਠਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰੀਖਿਆਵਾਂ ਦੇ ਅਗਲੀਆਂ ਕਲਾਸਾਂ ਵਿੱਚ ਪ੍ਰਮੋਟ ਕਰਨ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ, ਜੋ ਪਹਿਲਾਂ ਹੀ ਮੁਲਤਵੀ ਹੋ ਚੁੱਕੀਆਂ ਹਨ, ਬਾਰੇ ਫੈਸਲਾ ਬਾਅਦ ’ਚ ਉਭਰ ਰਹੀ ਸਥਿਤੀ ਦੇ ਆਧਾਰ ’ਤੇ ਲਿਆ ਜਾਵੇਗਾ। ਮੁੱਖ ਮੰਤਰੀ ਨੇ ਇਹ ਫੈਸਲੇ ਸਿਖਰਲੇ ਅਧਿਕਾਰੀਆਂ ਅਤੇ ਮੈਡੀਕਲ ਮਾਹਿਰਾਂ ਨਾਲ ਕੋਵਿਡ ਦਾ ਜਾਇਜ਼ਾ ਲੈਣ ਲਈ ਹੋਈ ਵਰਚੂਅਲ ਮੀਟਿੰਗ ਦੌਰਾਨ ਲਏ। ਮੁੱਖ ਮੰਤਰੀ ਨੇ ਕਿਹਾ ਕਿ 30 ਅਪ੍ਰੈਲ ਤੱਕ ਸੂਬਾ ਸਰਕਾਰ ਨੇ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਸੀ, ਜਿਸ ਸਦਕਾ 11-20 ਸਾਲ ਉਮਰ ਵਰਗ ਵਿੱਚ ਪਾਜ਼ੇਟੀਵਿਟੀ ਦੀ ਦਰ ਹੇਠਾਂ ਲਿਆਉਣ ਦੇ ਨਾਲ-ਨਾਲ ਇਹ ਰਾਹਤ ਪ੍ਰੀਖਿਆਵਾਂ ਲਈ ਜਾਣ ਵਾਲੇ ਸਕੂਲੀ ਵਿਦਿਆਰਥੀਆਂ ਨੂੰ ਵੀ ਦੇਣ ਦੀ ਲੋੜ ਸੀ। ਮੁੱਖ ਮੰਤਰੀ ਨੇ ਸਿੱਖਿਆ ਮਹਿਕਮੇ ਨੂੰ ਹੁਕਮ ਦਿੱਤੇ ਕਿ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਲਈ ਪੰਜ ਵਿਸ਼ਿਆਂ ’ਚੋ 4 ਵਿਸ਼ਿਆਂ ਲਈ ਇਮਤਿਹਾਨ ਪਹਿਲਾਂ ਦੀ ਹੋ ਚੁੱਕੇ ਹਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਪੰਜਵੇਂ ਵਿਸ਼ੇ ਨੂੰ ਅਣਡਿੱਠ ਕਰਕੇ ਚਾਰ ਵਿਸ਼ਿਆਂ ਵਿੱਚ ਵਿਦਿਆਰਥੀਆਂ ਵੱਲੋਂ ਹਾਸਲ ਕੀਤੇ ਅੰਕਾਂ ਦੇ ਆਧਾਰ ਉਤੇ ਨਤੀਜੇ ਐਲਾਨ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਸੱਤਾ ਦਾ ਫ਼ੈਸਲਾ ਕਰਦੀ ਹੈ 32 ਫ਼ੀਸਦੀ ਦਲਿਤ ਆਬਾਦੀ, ਅੰਕੜਿਆਂ 'ਚ ਜਾਣੋ ਪੂਰਾ ਵੇਰਵਾ
ਇਸੇ ਤਰ੍ਹਾਂ ਅੱਠਵੀਂ ਅਤੇ ਦਸਵੀਂ ਜਮਾਤ ਲਈ ਪ੍ਰੀ-ਬੋਰਡ ਪ੍ਰੀਖਿਆਵਾਂ ਜਾਂ ਸਬੰਧਤ ਸਕੂਲਾਂ ਵੱਲੋਂ ਆਪਣੇ ਤੌਰ ਉਤੇ ਲਏ ਗਏ ਇਮਤਿਹਾਨਾਂ ਦੇ ਆਧਾਰ ਨਤੀਜਾ ਐਲਾਨਿਆ ਜਾ ਸਕਦਾ ਹੈ। ਮੁੱਖ ਮੰਤਰੀ, ਜਿਨ੍ਹਾਂ ਨੇ ਇਸ ਸਬੰਧ ਵਿੱਚ ਕੇਂਦਰੀ ਸਿੱਖਿਆ ਮੰਤਰੀ ਨੂੰ ਇਸੇ ਹਫ਼ਤੇ ਪੱਤਰ ਲਿਖਿਆ ਸੀ, ਨੇ ਮਹਾਮਾਰੀ ਦੇ ਮੱਦੇਨਜ਼ਰ ਸੀ. ਬੀ. ਐੱਸ. ਈ. ਦੀਆਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਅਤੇ ਸੀ. ਬੀ. ਐੱਸ. ਈ. ਦੀਆਂ ਦਸਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਬਾਰੇ ਕੇਂਦਰ ਦੇ ਫੈਸਲੇ ਉਤੇ ਤਸੱਲੀ ਜ਼ਾਹਰ ਕੀਤੀ। ਮੀਟਿੰਗ ਵਿੱਚ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ, ਮੁੱਖ ਸਕੱਤਰ ਵਿਨੀ ਮਹਾਜਨ, ਡੀ. ਜੀ. ਪੀ. ਦਿਨਕਰ ਗੁਪਤਾ ਵੀ ਹਾਜ਼ਰ ਸਨ।
ਹਿਮਾਚਲ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ
ਹਿਮਾਚਲ ਸਰਕਾਰ ਨੇ ਸੂਬੇ ’ਚ 10ਵੀਂ ਅਤੇ 12ਵੀਂ ਸਮੇਤ 17 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀਆਂ ਗ੍ਰੈਜੂਏਟ ਪੱਧਰ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਵੀ ਮੁਲਤਵੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : 30 ਸਾਲਾ ਵਿਅਕਤੀ ਦੀ ਖੇਤਾਂ `ਚੋਂ ਲਾਸ਼ ਮਿਲੀ
ਹਰਿਆਣਾ ਬੋਰਡ ਦੀਆਂ ਪ੍ਰੀਖਿਆਵਾਂ ਬਾਰੇ ਉਲਝਣ
ਹਰਿਆਣਾ ’ਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਉਲਝਣ ਵਾਲਾ ਮਾਹੌਲ ਹੈ। ਸੀ. ਬੀ. ਐੱਸ. ਈ. ਵੱਲੋਂ 10ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤੇ ਜਾਣ ਪਿੱਛੋਂ ਇਹ ਚਰਚਾ ਹੈ ਕਿ ਬੋਰਡ ਦੀਆਂ ਪ੍ਰੀਖਿਆਵਾਂ ਵੀ ਰੱਦ ਹੋਣਗੀਆਂ। ਸਿੱਖਿਆ ਵਿਭਾਗ ’ਚ ਬੁੱਧਵਾਰ ਨੂੰ ਮੰਥਨ ਚੱਲਦਾ ਰਿਹਾ ਕਿ ਕੀ ਫ਼ੈਸਲਾ ਲਿਆ ਜਾਵੇ? ਸਿੱਖਿਆ ਮੰਤਰੀ ਨੇ 15 ਅਪ੍ਰੈਲ ਨੂੰ ਚੋਟੀ ਦੇ ਅਧਿਕਾਰੀਆਂ ਦੀ ਬੈਠਕ ਸੱਦੀ ਹੈ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣ ਰਾਏ
ਪੰਜਾਬ ’ਚ ਸੱਤਾ ਦਾ ਫ਼ੈਸਲਾ ਕਰਦੀ ਹੈ 32 ਫ਼ੀਸਦੀ ਦਲਿਤ ਆਬਾਦੀ, ਅੰਕੜਿਆਂ 'ਚ ਜਾਣੋ ਪੂਰਾ ਵੇਰਵਾ
NEXT STORY