ਚੰਡੀਗੜ੍ਹ : ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੂਬੇ ਦੀਆਂ 9 ਨਗਰ ਨਿਗਮਾਂ ਮੋਹਾਲੀ, ਹੁਸ਼ਿਆਰਪੁਰ, ਅਬੋਹਰ, ਬਠਿੰਡਾ, ਬਟਾਲਾ, ਬਰਨਾਲਾ, ਪਠਾਨਕੋਟ, ਮੋਗਾ ਅਤੇ ਕਪੂਰਥਲਾ 'ਚ ਨਗਰ ਨਿਗਮ ਚੋਣਾਂ ਮਈ ਦੇ ਅਖ਼ੀਰ ਤੱਕ ਹੋਣੀਆਂ ਲਗਭਗ ਤੈਅ ਹਨ। ਸਰਕਾਰੀ ਅਤੇ ਪ੍ਰਸ਼ਾਸਨਿਕ ਸੂਤਰਾਂ ਦੇ ਮੁਤਾਬਕ ਇਹ ਚੋਣਾਂ 24 ਮਈ ਵਾਲੇ ਦਿਨ ਪੈ ਸਕਦੀਆਂ ਹਨ ਪਰ ਫਿਲਹਾਲ ਇਸ 'ਤੇ ਆਖ਼ਰੀ ਫ਼ੈਸਲਾ ਰਾਜ ਚੋਣ ਕਮਿਸ਼ਨ ਨੇ ਦੇਣਾ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਤਾਜ਼ਾ ਬੁਲੇਟਿਨ
ਇਨ੍ਹਾਂ ਚੋਣਾਂ ਨੂੰ ਲੈ ਕੇ ਪਹਿਲਾਂ ਹੀ ਤਿਆਰੀਆਂ ਕਰ ਲਈਆਂ ਗਈਆਂ ਹਨ। ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵਾਰਡ ਰਾਖਵੇਂਕਰਨ ਨੂੰ ਵੀ ਅੰਤਿਮ ਰੂਪ ਦਿੱਤਾ ਹੈ। ਇਸ ਵਾਰ 50 ਫ਼ੀਸਦੀ ਸੀਟਾਂ ਔਰਤਾਂ ਲਈ ਵੀ ਰਾਖਵੀਆਂ ਹੋਣਗੀਆਂ। ਐੱਸ. ਸੀ. ਅਤੇ ਐੱਸ. ਟੀ. ਉਮੀਦਵਾਰ ਆਪਣੀਆਂ ਰਾਖਵੀਆਂ ਸੀਟਾਂ ਤੋਂ ਇਲਾਵਾ ਜਨਰਲ ਸੀਟਾਂ ਤੋਂ ਵੀ ਚੋਣ ਲੜ ਸਕਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਅਗਲੀਆਂ ਨਗਰ ਨਿਗਮ ਚੋਣਾਂ (ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ) ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਇਨ੍ਹਾਂ ਨੂੰ ਵੀ ਵੱਖ-ਵੱਖ ਪੜਾਵਾਂ 'ਚ ਕਰਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ
NEXT STORY