ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ) : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਮੰਨਿਆ ਜਾ ਰਿਹਾ ਸੀ ਕਿ ਅੱਜ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਕੋਈ ਫ਼ੈਸਲਾ ਆ ਸਕਦਾ ਹੈ ਪਰ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ ਮਤਲਬ ਕਿ 7 ਨਵੰਬਰ ਨੂੰ ਹੋਣੀ ਤੈਅ ਕੀਤੀ ਹੈ। ਇਸ ਲਈ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅਦਾਲਤ ਵਲੋਂ ਭਲਕੇ ਵੱਡਾ ਫ਼ੈਸਲਾ ਸੁਣਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਰਾਸ਼ਨ ਡਿਪੂ ਲੈਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਜਲਦ ਜਾਰੀ ਕਰੇਗੀ ਹੁਕਮ
ਸੁਣਵਾਈ ਦੌਰਾਨ ਅਦਾਲਤ 'ਚ ਕਾਫੀ ਬਹਿਸ ਹੋਈ। ਸਰਕਾਰ ਦੀ ਨੁਮਾਇੰਦਗੀ ਕਰ ਰਹੇ ਪੰਜਾਬ ਐਡਵੋਕੇਟ ਜਨਰਲ (ਏ. ਜੀ.) ਨੇ 2 ਦਿਨਾਂ ਦਾ ਸਮਾਂ ਮੰਗਿਆ, ਜਿਸ ਬਾਰੇ ਅਦਾਲਤ ਨੇ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦੇ IPS ਤੇ IAS ਅਫ਼ਸਰ ਵੱਡੀ ਮੁਸੀਬਤ 'ਚ! ਹੁਣ CBI ਦੀ ਰਾਡਾਰ 'ਤੇ...
ਦੱਸਣਯੋਗ ਹੈ ਕਿ ਤਿੰਨ ਵਾਰ ਵਿਧਾਇਕ ਰਹੇ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਸਵੇਰੇ ਉਨ੍ਹਾਂ ਦੇ ਅੰਮ੍ਰਿਤਸਰ ਘਰ ਅਤੇ 25 ਹੋਰ ਥਾਵਾਂ 'ਤੇ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਟੀਮ ਨੇ ਛਾਪੇਮਾਰੀ ਦੌਰਾਨ ਡਿਜੀਟਲ ਡਿਵਾਈਸਾਂ, ਜਾਇਦਾਦ ਦੇ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਜ਼ਬਤ ਕੀਤੇ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਘਟਨਾ, ਘਰ ਵਾਲੀ 'ਤੇ ਮਾੜੀ ਨਜ਼ਰ ਰੱਖਣ ਦੇ ਸ਼ੱਕ "ਚ ਪੁੱਤ ਨੇ ਪਿਓ ਨੂੰ ਦਿੱਤੀ ਰੂਹ ਕੰਬਾਊ ਮੌਤ
NEXT STORY