ਚੰਡੀਗੜ੍ਹ : ਪੰਜਾਬ ਪੁਲਸ 'ਚ ਐੱਸ. ਆਈ. (ਸਬ ਇੰਸਪੈਕਟਰ) ਦੀ ਸਿੱਧੀ ਭਰਤੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਪਿਛਲੀ ਕੈਪਟਨ ਸਰਕਾਰ ਦਾ ਫ਼ੈਸਲਾ ਬਦਲ ਦਿੱਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਹੁਣ ਸੂਬੇ 'ਚ ਐੱਸ. ਆਈ. ਦੀ ਸਿੱਧੀ ਭਰਤੀ ਨਹੀਂ ਹੋ ਸਕੇਗੀ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਸਬ ਇੰਸਪੈਕਟਰ ਦੀ ਸਿੱਧੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ, ਜਿਸ ਤੋਂ ਹੇਠਲੇ ਅਹੁਦਿਆਂ ਦੇ ਮੁਲਾਜ਼ਮ ਨਾਰਾਜ਼ ਸਨ ਕਿਉਂਕਿ ਉਨ੍ਹਾਂ ਨੂੰ ਜਲਦੀ ਪ੍ਰਮੋਸ਼ਨ ਦਾ ਮੌਕਾ ਨਹੀਂ ਮਿਲਦਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਬੁਰੀ ਖ਼ਬਰ! ਰੱਦ ਕੀਤਾ ਜਾ ਸਕਦਾ...
ਹੋਰ ਪੁਲਸ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਦੇਖਦੇ ਹੋਏ ਹੁਣ ਪੰਜਾਬ ਸਰਕਾਰ ਨੇ ਉਕਤ ਫ਼ੈਸਲੇ 'ਚ ਇਹ ਵੱਡਾ ਬਦਲਾਅ ਕੀਤਾ ਹੈ। ਇਸ ਦੇ ਤਹਿਤ ਹੁਣ ਸੂਬੇ 'ਚ ਐੱਸ. ਆਈ. ਰੈਂਕ ਦੀ ਸਿੱਧੀ ਭਰਤੀ ਨਹੀਂ ਹੋਵੇਗੀ। ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਸ ਸਬੰਧੀ ਗ੍ਰਹਿ ਵਿਭਾਗ ਦੇ ਆਲਾ ਅਧਿਕਾਰੀਆਂ ਨਾਲ ਵਿਚਾਰ ਤੋਂ ਬਾਅਦ ਹੁਣ ਮੁੱਖ ਮੰਤਰੀ ਨਾਲ ਮੀਟਿੰਗ ਦਾ ਫ਼ੈਸਲਾ ਕੀਤਾ ਗਿਆ ਹੈ। ਕਾਨੂੰਨੀ ਤੌਰ 'ਤੇ ਵੀ ਰਾਏ ਲਈ ਗਈ ਹੈ ਤਾਂ ਜੋ ਭਵਿੱਖ 'ਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ।
ਇਹ ਵੀ ਪੜ੍ਹੋ : ਕੰਗਣਾ ਰਣੌਤ ਬਾਰੇ ਆਹ ਕੀ ਬੋਲ ਗਏ ਰਾਜਾ ਵੜਿੰਗ! Emergency ਫਿਲਮ ਬਾਰੇ ਆਖ਼ੀ ਇਹ ਗੱਲ (ਵੀਡੀਓ)
ਸੂਤਰਾਂ ਮੁਤਾਬਕ ਇਹ ਵੀ ਪਤਾ ਲੱਗਾ ਹੈ ਕਿ ਅਗਲੀ ਕੈਬਨਿਟ ਮੀਟਿੰਗ 'ਚ ਇਹ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ। ਇਸ ਤੋਂ ਬਾਅਦ ਸਬ ਇੰਸਪੈਕਟਰਾਂ ਦੀ ਥਾਂ ਏ. ਐੱਸ. ਆਈ. ਰੈਂਕ 'ਤੇ ਨਵੀਂ ਭਰਤੀ ਸਬੰਧੀ ਇਸ਼ਤਿਹਾਰ ਦਿੱਤੇ ਜਾਣਗੇ। ਮੁੱਢਲੇ ਤੌਰ 'ਤੇ ਪੁਲਸ ਨੇ ਕਰੀਬ 300 ਤੋਂ ਜ਼ਿਆਦਾ ਏ. ਐੱਸ. ਆਈ. ਰੈਂਕ 'ਤੇ ਭਰਤੀਆਂ ਕਰਨ ਨੂੰ ਲੈ ਕੇ ਪ੍ਰਸਤਾਵ ਤਿਆਰ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੂਣ, ਫੈਲੀ ਸਨਸਨੀ
NEXT STORY