ਅੰਮ੍ਰਿਤਸਰ (ਰਮਨ)- ਬੀ. ਆਰ. ਟੀ. ਐੱਸ. ਰੂਟ ’ਤੇ ਹੋਰ ਵੀ ਬੱਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਜਿੱਥੇ ਹੋਰ ਸਹੂਲਤ ਲੇਗੀ, ਉੱਥੇ ਸਵੇਰੇ ਕੰਮਕਾਜ ’ਤੇ ਜਾਣ ਵਾਲੇ ਲੋਕਾਂ ਨੂੰ ਵੀ ਰਾਹਤ ਮਿਲੇਗੀ। ਇਹ ਸ਼ਬਦ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟਾਏ। ਉਨ੍ਹਾਂ ਦੱਸਿਆ ਕਿ ਜਲਦ ਆਉਣ ਵਾਲੇ ਦਿਨਾਂ ਵਿਚ ਮਾਲ ਰੋਡ ਰੂਟ ’ਤੇ 10 ਬੱਸਾਂ ਹੋਰ ਚੱਲਣੀਆਂ ਸ਼ੁਰੂ ਹੋ ਜਾਣਗੀਆਂ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਦਾ ਅਲਰਟ ਤੇ ਵਧੇਗੀ ਠੰਡ
ਉਨ੍ਹਾਂ ਕਿਹਾ ਕਿ ਇਸ ਰੂਟ ’ਤੇ ਬੱਸਾਂ ਚਲਾਉਣ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਬੀ. ਆਰ. ਟੀ. ਐੱਸ. ਇਸ ਰੂਟ ਲਈ ਹੋਰ ਬੱਸਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਰੂਟਾਂ ’ਤੇ ਇਜਾਜ਼ਤ ਦਿੱਤੀ ਗਈ ਹੈ, ਉਨ੍ਹਾਂ ’ਤੇ ਬੱਸਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਉਨਾਂ ਦੱਸਿਆ ਕਿ ਇੱਕ ਰੂਟ ’ਤੇ ਬੱਸਾਂ ਪਹਿਲਾਂ ਹੀ ਚੱਲ ਰਹੀਆਂ ਸਨ। ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਨਗਰ ਨਿਗਮ ਵੱਲੋਂ ਬੀ. ਆਰ. ਟੀ. ਐੱਸ. ਰੋਡ ਨੂੰ ਪੂਰੀ ਤਰ੍ਹਾਂ ਨਾਲ ਤਿਆਰ ਕਰ ਲਿਆ ਹੋਇਆ ਹੈ। ਇਸ ਰੋਡ ’ਤੇ ਪਹਿਲਾਂ ਜੋ ਕਮੀਆਂ ਆ ਰਹੀਆਂ ਹਨ, ਉਸ ਨੂੰ ਪੂਰਾ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਛੁੱਟੀ ਦਾ ਐਲਾਨ
NEXT STORY