ਚੰਡੀਗੜ੍ਹ (ਰਮਨਜੀਤ) : ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਪੰਜਾਬ ਸਰਕਾਰ ਵੱਲੋਂ 5 ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ 'ਚ 15 ਨਵੰਬਰ ਤੱਕ ਚੋਣਾਂ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪਾਕਿ ਤੋਂ ਮੰਗਵਾਈ 60 ਕਰੋੜ ਦੀ ਹੈਰੋਇਨ ਅੱਗੇ ਸਪਲਾਈ ਕਰਨ ਦੀ ਤਾਕ 'ਚ ਸੀ 2 ਤਸਕਰ, ਹੋਏ ਗ੍ਰਿਫ਼ਤਾਰ
ਸਥਾਨਕ ਸਰਕਾਰਾਂ ਵਿਭਾਗ ਨੇ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ 5 ਨਿਗਮਾਂ ਦੀਆਂ ਚੋਣਾਂ ਦੀ ਤਿਆਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਚੋਣਾਂ ਕਰਾਉਣ ਬਾਰੇ ਰਸਮੀਂ ਪੱਤਰ ਰਾਜ ਚੋਣ ਕਮਿਸ਼ਨ ਨੂੰ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਇਹ ਜੇਲ੍ਹ ਫਿਰ ਚਰਚਾ 'ਚ, ਗੈਂਗਸਟਰ ਲਖਬੀਰ ਲੰਡਾ ਦੇ ਖ਼ਾਸਮ-ਖ਼ਾਸ ਦੇ Network ਦਾ ਪਰਦਾਫਾਸ਼
ਅੰਮ੍ਰਿਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਦੇ ਮੇਅਰਾਂ ਅਤੇ ਕੌਂਸਲਰਾਂ ਦੀ ਮਿਆਦ ਇਸ ਸਾਲ ਜਨਵਰੀ 'ਚ ਖ਼ਤਮ ਹੋ ਚੁੱਕੀ ਹੈ, ਜਦੋਂ ਕਿ ਫਗਵਾੜਾ ਨਗਰ ਨਿਗਮ ਦੇ ਹੋਂਦ 'ਚ ਆਉਣ ਤੋਂ ਬਾਅਦ ਉੱਥੇ ਚੋਣ ਨਹੀਂ ਹੋਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਦਾ ਦਾਅਵਾ, ਸੁਨੀਲ ਜਾਖੜ ਮਗਰੋਂ ਹੁਣ ਸੁਖਬੀਰ ਬਾਦਲ ਵੀ ਬਹਿਸ ਤੋਂ ਭੱਜਣਗੇ
NEXT STORY