ਅੰਮ੍ਰਿਤਸਰ (ਰਮਨ)-ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਪ੍ਰਾਪਰਟੀ ਟੈਕਸ ’ਚ 30 ਸਤੰਬਰ ਤੱਕ 10 ਫੀਸਦੀ ਛੋਟ ਦਿੱਤੀ ਗਈ ਹੈ, ਜਿਸ ਦਾ ਲੋਕ ਲਾਭ ਵੀ ਲੈ ਰਹੇ ਹਨ। ਉਥੇ ਹੀ ਲੋਕਾਂ ਦੀ ਸਹੂਲਤ ਲਈ ਕਮਿਸ਼ਨਰ ਨਗਰ ਨਿਗਮ ਵੱਲੋਂ ਛੁੱਟੀ ਵਾਲੇ ਦਿਨ ਵੀ ਪ੍ਰਾਪਰਟੀ ਟੈਕਸ ਭਰਨ ਲਈ ਦਫਤਰ ਖੋਲ੍ਹਣ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ-ਹੜ੍ਹਾਂ ਮਗਰੋਂ ਪਠਾਨਕੋਟ 'ਚ ਤਬਾਹੀ ਦਾ ਮੰਜਰ, ਰੇਤਾਂ ਖੋਦ ਕੇ ਘਰਾਂ ਨੂੰ ਲੱਭ ਰਹੇ ਪੀੜਤਾਂ ਦੀ ਸੁਣੋ ਹੱਡਬੀਤੀ
ਵਿੱਤੀ ਸਾਲ ’ਚ ਨਿਗਮ ਦੇ ਗੱਲੇ ’ਚ ਪ੍ਰਾਪਰਟੀ ਟੈਕਸ ਦੀ 21.80 ਲੱਖ ਰੁਪਏ ਰਿਕਵਰੀ ਹੋਈ ਹੈ। ਕਮਿਸ਼ਨਰ ਵੱਲੋਂ ਪ੍ਰਾਪਰਟੀ ਟੈਕਸ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਸਾਰੇ ਸੁਪਰਡੈਂਟ ਅਤੇ ਇੰਸਪੈਕਟਰ ਆਪਣੇ-ਆਪਣੇ ਇਲਾਕਿਆਂ ’ਚ ਰਿਕਵਰੀ ਨੂੰ ਲੈ ਕੇ ਤਿਆਰ ਰਹਿਣ ਅਤੇ ਵੱਧ ਤੋਂ ਵੱਧ ਰਿਕਵਰੀ ਲਿਆਉਣ, ਜਿਸ ਨੂੰ ਲੈ ਕੇ ਵਿਭਾਗ ਦੀਆਂ ਟੀਮਾਂ ਕਮਰਸ਼ੀਅਲ ਅਦਾਰਿਆਂ ’ਤੇ ਵੱਧ ਫੋਕਸ ਕਰ ਰਹੀਆਂ ਹਨ। ਇਸ ਸਾਲ ਪ੍ਰਾਪਰਟੀ ਟੈਕਸ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਪ੍ਰਾਪਰਟੀ ਟੈਕਸ ਰਿਕਵਰੀ ’ਚ ਵੀ ਵਾਧਾ ਕੀਤਾ ਹੈ।
ਇਹ ਵੀ ਪੜ੍ਹੋ-ਕੀ ਬਣੂ ਦੁਨੀਆ ਦਾ: ਹੁਣ ਬਜ਼ੁਰਗਾਂ ਦੀ ਹੋ ਰਹੀ ਵੀਡੀਓ ਵਾਇਰਲ
ਨਿਗਮ ਦੇ ਵਿੱਤੀ ਹਾਲਾਤ ਕਾਫੀ ਖਰਾਬ
ਨਗਰ ਨਿਗਮ ਦੇ ਇਸ ਸਮੇਂ ਵਿੱਤੀ ਹਾਲਾਤ ਕਾਫੀ ਖਰਾਬ ਚੱਲ ਰਹੇ ਹਨ। ਕਰਮਚਾਰੀ ਆਏ ਦਿਨ ਤਨਖਾਹ ਨਾ ਮਿਲਣ ਨੂੰ ਲੈ ਕੇ ਨੋਟਿਸ ਦੇ ਰਹੇ ਹਨ ਅਤੇ ਉਨ੍ਹਾਂ ਵੱਲੋਂ ਹੜਤਾਲ ਕਰਨ ਦਾ ਵੀ ਐਲਾਨ ਕੀਤਾ ਜਾ ਰਿਹਾ ਹੈ। ਉਥੇ ਹੀ ਨਿਗਮ ਪ੍ਰਸ਼ਾਸਨ ਵੱਲੋਂ ਆਪਣੇ ਸਾਰੇ ਵਿਭਾਗਾਂ ਨੂੰ ਰਿਕਵਰੀ ਨੂੰ ਲੈ ਕੇ ਵੀ ਜ਼ੋਰ ਲਾਇਆ ਜਾ ਰਿਹਾ ਹੈ। ਚਾਹੇ ਉਹ ਵਾਟਰ ਸਪਲਾਈ ਸੀਵਰੇਜ ਵਿਭਾਗ ਹੋਵੇ ਜਾਂ ਟਰੇਡ ਲਾਇਸੈਂਸ ਹਰ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, DC ਸਾਕਸ਼ੀ ਸਾਹਨੀ ਨੇ ਦਿੱਤੇ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਰਾਬ ਪੀ ਕੇ ਡਰਾਈਵਿੰਗ ਕਰਨ ਵਾਲੇ ਚਾਲਕਾਂ ਦੇ ਚਲਾਨ ਜਾਰੀ, ਬੀਤੇ ਹਫ਼ਤੇ 150 ਆਏ ਕਾਬੂ
NEXT STORY