ਚੰਡੀਗੜ੍ਹ : ਪੰਜਾਬ 'ਚ ਮੁੱਖ ਮੰਤਰੀ ਬਦਲਣ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਵਿਚਾਲੇ ਬੇਹੱਦ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਨ੍ਹਾਂ ਚਰਚਾਵਾਂ 'ਤੇ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਅਜਿਹੀਆਂ ਖ਼ਬਰਾਂ ਫੈਲਾਉਣ ਵਾਲਿਆਂ ਨੂੰ ਜਵਾਬ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਉਹ ਹੀ ਰਹਿਣਗੇ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਅਰਵਿੰਦ ਕੇਜਰੀਵਾਲ ਵੀ ਇਹ ਗੱਲ ਕਹਿ ਚੁੱਕੇ ਹਨ ਕਿ ਭਗਵੰਤ ਮਾਨ ਹੀ ਮੁੱਖ ਮੰਤਰੀ ਰਹੇਗਾ।
ਇਹ ਵੀ ਪੜ੍ਹੋ : ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਵੱਡਾ ALERT, 30 ਸਤੰਬਰ ਤੋਂ ਪਹਿਲਾਂ...
ਉਨ੍ਹਾਂ ਨੇ ਫੇਸਬੁੱਕ ਵਿਦਵਾਨਾਂ 'ਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਤੋਂ ਬਚ ਕੇ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੈਂ 3-4 ਦਿਨ ਹਸਪਤਾਲ ਗਿਆਂ ਤਾਂ ਮੇਰੇ ਮਗਰੋਂ ਇਨ੍ਹਾਂ ਨੇ 3-4 ਮੁੱਖ ਮੰਤਰੀ ਬਣਾ ਦਿੱਤੇ। ਇਹ ਖ਼ਬਰਾਂ ਵੀ ਚੱਲ ਗਈਆਂ ਕਿ ਇਸ ਦੇ ਲਈ ਕਈ ਮੰਤਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਪਰ ਹੁਣ ਜਦੋਂ ਮੈਂ ਮੁੱਖ ਮੰਤਰੀ ਰਹਾਂਗਾ ਤਾਂ ਕਿ ਇਹ ਲੋਕ ਆਪਣੇ ਦਰਸ਼ਕਾਂ ਤੋਂ ਮੁਆਫ਼ੀ ਮੰਗਣਗੇ?
ਇਹ ਵੀ ਪੜ੍ਹੋ : ਪੰਜਾਬ 'ਚ ਝੋਨੇ ਦੇ ਸੀਜ਼ਨ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ, ਅਧਿਕਾਰੀਆਂ ਨੂੰ ਦਿੱਤੇ ਗਏ ਹੁਕਮ
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਪਾਰਟੀ 'ਚ ਕੋਈ ਧੜਾ ਨਹੀਂ ਹੈ ਅਤੇ ਮੇਰਾ ਧੜਾ ਸਿਰਫ ਪਬਲਿਕ ਹੈ। ਉਨ੍ਹਾਂ ਕਿਹਾ ਕਿ ਫੇਸਬੁੱਕ ਵਿਦਵਾਨ ਫਰਜ਼ੀ ਖ਼ਬਰਾਂ ਫੈਲਾਉਂਦੇ ਹਨ ਅਤੇ ਫੇਸਬੁੱਕ ਅਤੇ ਯੂ-ਟਿਊਬ ਵਿਦਵਾਨਾਂ ਤੋਂ ਬਚਣਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੱਚੀ ਨਾਲ ਸਰੀਰਕ ਛੇੜਛਾੜ ਦੇ ਮਾਮਲੇ ’ਚ ਦੋਸ਼ੀ ਨੂੰ 3 ਸਾਲ ਦੀ ਕੈਦ
NEXT STORY