ਚੰਡੀਗੜ੍ਹ (ਅੰਕੁਰ) : ਪੰਜਾਬ ’ਚ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਵਧਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਨੇ ਵਿੱਤ ਵਿਭਾਗ (ਐੱਫ. ਡੀ.) ਦੇ ਪੰਜਾਬ ਡੈਂਟਲ ਐਜੂਕੇਸ਼ਨ (ਗਰੁੱਪ-ਏ) ਸੇਵਾ ਨਿਯਮ, 2016 ਵੱਲੋਂ ਨਿਯੰਤਰਿਤ ਡਾਕਟਰਾਂ ਅਤੇ ਡੈਂਟਲ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ ਵਧਾ ਦਿੱਤੀ ਹੈ। ਪੰਜਾਬ ਸਰਕਾਰ ਨੇ ਸੇਵਾਮੁਕਤੀ ਦੀ ਉਮਰ 62 ਤੋਂ ਵਧਾ ਕੇ 65 ਸਾਲ ਕਰਨ ਲਈ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਸਤਾਵ ਨੂੰ ਅਧਿਕਾਰਤ ਤੌਰ ’ਤੇ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਮਾਨ ਸਰਕਾਰ ਨੇ ਲਿਆ ਵੱਡਾ ACTION
ਸਰਕਾਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅੰਮ੍ਰਿਤਸਰ ਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਤੇ ਹਸਪਤਾਲਾਂ ’ਚ ਮੈਡੀਕਲ ਟੀਚਿੰਗ ਫੈਕਲਟੀ ਲਈ ਪਹਿਲਾਂ ਤੋਂ ਮੌਜੂਦ ਨੀਤੀ ਦੀ ਤਰਜ਼ ’ਤੇ ਇਹ ਮਹੱਤਵਪੂਰਨ ਪ੍ਰਵਾਨਗੀ ਡੈਂਟਲ ਟੀਚਿੰਗ ਫੈਕਲਟੀ ਦੀ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾ ਦੇਵੇਗੀ।
ਇਹ ਵੀ ਪੜ੍ਹੋ : ਹੱਦ ਹੋ ਗਈ! PRTC ਦੀ ਬੱਸ ਹੀ ਕਰ ਲਈ ਚੋਰੀ, ਰਾਹ 'ਚ ਉੱਡੇ ਹੋਸ਼ ਜਦੋਂ...
ਇਹ ਫ਼ੈਸਲਾ ਇਸ ਉੱਚ ਹੁਨਰਮੰਦ ਫੈਕਲਟੀ ਦੀ ਮੁਹਾਰਤ ਅਤੇ ਤਜਰਬੇ ਨੂੰ ਲੰਬੇ ਸਮੇਂ ਲਈ ਵਰਤਣ ਲਈ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
11 ਸਾਲਾਂ ਬਾਅਦ ਪੰਜਾਬ ਵਿਚ ਬਲਦਾਂ ਦੀ ਦੌੜ ਮੁੜ ਸ਼ੁਰੂ ਹੋਵੇਗੀ: ਮੁੱਖ ਮੰਤਰੀ ਮਾਨ
NEXT STORY