ਪਟਿਆਲਾ : ਸ਼ੰਭੂ ਰੇਲਵੇ ਬਲਾਸਟ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਨੂੰ ਲੈ ਕੇ ਐੱਨ. ਆਈ. ਏ. ਵਲੋਂ 6 ਮੁਲਜ਼ਮਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਐੱਨ. ਆਈ. ਏ. ਵਲੋਂ ਇਸ ਮਾਮਲੇ ਦੇ ਤਾਰ ਪਾਕਿਸਤਾਨ ਨਾਲ ਜੁੜੇ ਹੋਣ ਦਾ ਦਾਅਵਾ ਕੀਤਾ ਹੈ। ਮੋਹਾਲੀ ਦੀ ਅਦਾਲਤ 'ਚ 6 ਮੁਲਜ਼ਮਾਂ ਗੁਰਜਿੰਦਰ ਸਿੰਘ ਉਰਫ਼ ਬੇਅੰਤ ਬਾਬਾ, ਸਤਨਾਮ ਸਿੰਘ, ਪਰਦੀਪ ਸਿੰਘ ਉਰਫ਼ ਖ਼ਾਲਸਾ, ਕੁਲਵਿੰਦਰ ਸਿੰਘ ਉਰਫ਼ ਬੱਗਾ, ਗੁਰਪ੍ਰੀਤ ਸਿੰਘ ਗੋਪੀ ਅਤੇ ਮਨਜੀਤ ਸਿੰਘ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪਾਵਰਕਾਮ ਦਾ ਬਿਜਲੀ ਖ਼ਪਤਕਾਰਾਂ ਖ਼ਿਲਾਫ਼ ਵੱਡਾ ਐਕਸ਼ਨ! ਬਿੱਲ ਨਾ ਭਰਨ ਵਾਲੇ ਹੋ ਜਾਣ ALERT
ਦਾਇਰ ਚਾਰਜਸ਼ੀਟ ਮੁਤਾਬਕ ਇਹ ਸਾਰੇ ਮੁਲਜ਼ਮ ਪੰਜਾਬ ਦੀ ਸ਼ਾਂਤੀ ਭੰਗ ਕਰਨ ਅਤੇ ਦਹਿਸ਼ਤ ਫੈਲਾਉਣ ਦੀ ਵੱਡੀ ਸਾਜ਼ਿਸ਼ ਰਚ ਰਹੇ ਸਨ। ਦੱਸਣਯੋਗ ਹੈ ਕਿ 27 ਅਪ੍ਰੈਲ, 2026 ਨੂੰ ਸ਼ੰਭੂ ਅਤੇ ਰਾਜਪੁਰਾ ਵਿਚਕਾਰ ਡੈਡੀਕੇਟਿਡ ਫਰੇਟ ਕੋਰੀਡੋਰ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ ਦੀ ਰੇਲ ਲਾਈਨ 'ਤੇ ਜ਼ਬਰਦਸਤ ਧਮਾਕਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਲੋਕਾਂ ਲਈ ਖ਼ਤਰੇ ਦੀ ਘੰਟੀ! ਸਿਹਤ ਵਿਭਾਗ ਨੇ ਗੰਭੀਰ ਬੀਮਾਰੀਆਂ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ
ਇਸ ਘਟਨਾ 'ਚ ਵਿਸਫੋਟਕ ਸਮੱਗਰੀ ਨੂੰ ਲਗਾਉਂਦੇ ਹਸਮੇਂ ਜਗਰੂਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਐੱਨ. ਆਈ. ਏ. ਵਲੋਂ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ: ਪਿਓ-ਪੁੱਤ ਨਾਲ ਵਾਪਰਿਆ ਵੱਡਾ ਹਾਦਸਾ! ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ, ਪੁੱਤਰ ਦੀ ਮੌਤ
NEXT STORY