ਚੰਡੀਗੜ੍ਹ : ਪੰਜਾਬ 'ਚ ਅੱਜ ਸਰਕਾਰੀ ਬੱਸਾਂ ਦੀ 2 ਘੰਟਿਆਂ ਦੀ ਹੋਣ ਵਾਲੀ ਹੜਤਾਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪੰਜਾਬ 'ਚ 3300 ਦੇ ਕਰੀਬ ਬੱਸਾਂ ਰੂਟ 'ਤੇ ਚੱਲਦੀਆਂ ਹਨ, ਜਿਸ ਕਾਰਨ ਲੋਕਾਂ ਲਈ ਬੱਸਾਂ ਦੇ ਬੰਦ ਹੋਣ 'ਤੇ ਵੱਡੀ ਮੁਸ਼ਕਲ ਖੜ੍ਹੀ ਹੋ ਜਾਣੀ ਸੀ ਪਰ ਇਸ ਫ਼ੈਸਲੇ ਨੂੰ ਵਾਪਸ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਨਿੱਜੀ ਸਕੂਲਾਂ ਲਈ ਜ਼ਰੂਰੀ ਖ਼ਬਰ, ਕਾਰਵਾਈ ਲਈ ਸਖ਼ਤ ਹੁਕਮ ਹੋ ਗਏ ਜਾਰੀ
ਦੱਸਿਆ ਜਾ ਰਿਹਾ ਹੈ ਕਿ 'ਹਿੱਟ ਐਂਡ ਰਨ' ਕੇਸ ਸਬੰਧੀ ਕੇਂਦਰ ਸਰਕਾਰ ਵੱਲੋਂ ਬਿੱਲ ਵਾਪਸ ਲੈਣ 'ਤੇ ਡਰਾਈਵਰਾਂ ਨੇ ਹੜਤਾਲ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਹਾਲਾਂਕਿ ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਖ਼ਿਲਾਫ਼ ਇਕ ਰੈਲੀ ਜ਼ਰੂਰੀ ਕੱਢੀ ਜਾਵੇਗੀ, ਜਿਸ ਦੌਰਾਨ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਅੱਜ ਸੋਚ-ਸਮਝ ਕੇ ਨਿਕਲੋ ਘਰੋਂ
ਇਸ ਦੇ ਤਹਿਤ ਹੁਣ ਪੰਜਾਬ 'ਚ ਸਰਕਾਰੀ ਬੱਸਾਂ ਚੱਲਦੀਆਂ ਰਹਿਣਗੀਆਂ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੇਂ ਸਾਲ ’ਚ ਆਮ ਆਦਮੀ ਪਾਰਟੀ ਸਾਹਮਣੇ ਨਵੀਆਂ ਚੁਣੌਤੀਆਂ, ਲੈਣੇ ਪੈ ਸਕਦੇ ਹਨ ਵੱਡੇ ਫ਼ੈਸਲੇ
NEXT STORY