ਚੰਡੀਗੜ੍ਹ/ਜਲੰਧਰ : ਪੰਜਾਬ 'ਚ ਅੱਜ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਨੂੰ ਵੱਡੀ ਪਰੇਸ਼ਾਨੀ ਆਉਣ ਵਾਲੀ ਹੈ ਕਿਉਂਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਅੱਜ ਪੂਰੇ ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਦਰਅਸਲ ਟਰਾਂਸਪੋਰਟ ਸਕੱਤਰ ਨਾਲ ਠੇਕਾ ਮੁਲਾਜ਼ਮਾਂ ਦੀ ਬੀਤੇ ਦਿਨ ਕਰੀਬ 6 ਘੰਟਿਆਂ ਤੱਕ ਮੀਟਿੰਗ ਚੱਲੀ ਪਰ ਇਹ ਬੇਸਿੱਟਾ ਰਹੀ, ਜਿਸ ਤੋਂ ਬਾਅਦ ਯੂਨੀਅਨ ਨੇ ਆਪਣਾ ਅਗਲਾ ਐਕਸ਼ਨ ਐਲਾਨ ਦਿੱਤਾ ਹੈ। ਯੂਨੀਅਨ ਦੇ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦੇ ਬਾਵਜੂਦ ਮੰਗਾਂ ਨੂੰ ਲਿਖ਼ਤੀ ਰੂਪ ’ਚ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਮੁਲਾਜ਼ਮਾਂ ਨੂੰ ਮਜਬੂਰਨ ਹੜਤਾਲ ਦਾ ਰਸਤਾ ਅਪਣਾਉਣਾ ਪਿਆ।
ਇਹ ਵੀ ਪੜ੍ਹੋ : LPG ਗੈਸ ਸਿਲੰਡਰਾਂ ਦੀ ਸਪਲਾਈ ਨੂੰ ਲੈ ਕੇ ਵੱਡਾ ਸੰਕਟ! ਪੰਜਾਬ ਦੇ 56 ਪਿੰਡਾਂ 'ਚ ਮਚੀ ਹਾਹਾਕਾਰ
ਯੂਨੀਅਨ ਦੇ ਕੱਚੇ ਮੁਲਾਜ਼ਮਾਂ ਨੇ ਆਪਣੇ ਸਾਥੀਆਂ ਦੀ ਰਿਹਾਈ ਅਤੇ ਪਹਿਲਾਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 12 ਫਰਵਰੀ ਤੋਂ ਪੂਰੇ ਪੰਜਾਬ 'ਚ ਬੱਸਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ ਲਿਆ ਹੈ। ਯੂਨੀਅਨ ਮੁਲਾਜ਼ਮਾਂ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਮੁਲਾਜ਼ਮਾਂ ਨੂੰ ਇਕੱਠਾ ਹੋਣ ਦੀ ਕਾਲ ਦਿੱਤੀ ਗਈ ਹੈ। ਜੇਕਰ ਉੱਥੇ ਵੀ ਕੋਈ ਠੋਸ ਭਰੋਸਾ ਨਾ ਮਿਲਿਆ ਤਾਂ ਅਗਲੇ ਐਕਸ਼ਨ ਦਾ ਐਲਾਨ ਮੌਕੇ ’ਤੇ ਹੀ ਕੀਤਾ ਜਾਵੇਗਾ। ਯੂਨੀਅਨ ਦਾ ਕਹਿਣਾ ਹੈ ਕਿ ਉਹ ਸੰਘਰਸ਼ ਤੋਂ ਪਿੱਛੇ ਨਹੀਂ ਹਟੇਗੀ, ਜਦ ਤੱਕ ਮੰਗਾਂ ਨੂੰ ਲਿਖ਼ਤੀ ਰੂਪ ’ਚ ਮੰਨ ਕੇ ਲਾਗੂ ਨਹੀਂ ਕੀਤਾ ਜਾਂਦਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਹਰ ਵਾਰ ਮੀਟਿੰਗ ਦੌਰਾਨ ਕਾਗ਼ਜ਼ੀ ਕਾਰਵਾਈ ਦੀ ਗੱਲ ਕੀਤੀ ਜਾਂਦੀ ਹੈ ਪਰ ਬਾਅਦ ’ਚ ਫਾਈਲਾਂ ਠੰਡੇ ਬਸਤੇ ਪਾ ਦਿੱਤੀਆਂ ਜਾਂਦੀਆਂ ਹਨ। ਇਸ ਕਾਰਨ ਮੁਲਾਜ਼ਮਾਂ ਨੂੰ ਵਾਰ-ਵਾਰ ਹੜਤਾਲ ਦਾ ਰਾਹ ਅਪਣਾਉਣਾ ਪੈਂਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਅਪਡੇਟ
ਵਾਧੂ ਕਿਰਾਇਆ ਦੇ ਕੇ ਕਰਨਾ ਪਿਆ ਸਫ਼ਰ
ਹੜਤਾਲ ਕਾਰਨ ਸਾਰੇ ਜ਼ਿਲ੍ਹਿਆਂ ’ਚ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਦਿਆਰਥੀ, ਦਫ਼ਤਰੀ ਮੁਲਾਜ਼ਮ ਤੇ ਦਿਹਾੜੀਦਾਰ ਮਜ਼ਦੂਰ ਵਧੇਰੇ ਪ੍ਰਭਾਵਿਤ ਹੋ ਰਹੇ ਹਨ। ਬੱਸਾਂ ਦੀ ਘਾਟ ਕਾਰਨ ਪ੍ਰਾਈਵੇਟ ਵਾਹਨਾਂ ਅਤੇ ਆਟੋ ਰਿਕਸ਼ਿਆਂ ਦੀ ਮੰਗ ਵੱਧ ਗਈ ਹੈ। ਬੀਤੇ ਦਿਨ ਵੀ ਕਈ ਥਾਵਾਂ ’ਤੇ ਯਾਤਰੀਆਂ ਨੂੰ ਲੰਬਾ ਇੰਤਜ਼ਾਰ ਕਰਨਾ ਪਿਆ ਜਾਂ ਫਿਰ ਵਾਧੂ ਕਿਰਾਇਆ ਦੇ ਕੇ ਸਫ਼ਰ ਕਰਨਾ ਪਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ ਤੇ ਨਾਜਾਇਜ਼ ਸ਼ਰਾਬ ਵੇਚਣ ਵਾਲੇ 5 ਕਾਬੂ, ਮੁਲਜ਼ਮਾਂ ਖ਼ਿਲਾਫ਼ ਨਸ਼ਾ ਸਮੱਗਲਿੰਗ ਐਕਟ ਤਹਿਤ ਕੇਸ ਦਰਜ
NEXT STORY