ਜਲੰਧਰ- ਇਕ ਪਾਸੇ ਜਿੱਥੇ ਪੰਜਾਬ ਦੇ ਬਹੁਤ ਸਾਰੇ ਇਲਾਕੇ ਹੜ੍ਹ ਤੇ ਖ਼ਰਾਬ ਮੌਸਮ ਦੀ ਮਾਰ ਝੱਲ ਰਹੇ ਹਨ, ਉੱਥੇ ਹੀ ਇਸ ਦੌਰਾਨ ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਨੁਮਾਨ ਮੁਤਾਬਕ ਪੰਜਾਬ ਵਿੱਚ ਅਗਲੇ ਪੰਜ ਦਿਨਾਂ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ-ਪੰਜਾਬ ਵਿਚ ਰੱਦ ਹੋ ਗਈਆਂ ਛੁੱਟੀਆਂ, ਸਖ਼ਤ ਹੁਕਮ ਹੋਏ ਜਾਰੀ
ਅੱਜ ਅੰਮ੍ਰਿਤਸਰ, ਤਰਨਤਾਰਨ, ਮੋਗਾ, ਫਿਰੋਜ਼ਪੁਰ, ਮਾਨਸਾ, ਬਠਿੰਡਾ, ਬਰਨਾਲਾ, ਸੰਗਰੂਰ, ਲੁਧਿਆਣਾ, ਗੁਰਦਾਸਪੁਰ, ਹੋਸ਼ਿਆਰਪੁਰ, ਮੋਹਾਲੀ, ਨਵਾਂਸ਼ਹਿਰ, ਪਟਿਆਲਾ ਅਤੇ ਰੂਪਨਗਰ 'ਚ ਵੱਧ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਿਨ ਰਾਜ ਦੇ ਦੱਖਣੀ ਅਤੇ ਕੇਂਦਰੀ ਹਿੱਸਿਆਂ ਵਿੱਚ ਸਭ ਤੋਂ ਵੱਧ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਵੱਡੀ ਖ਼ਬਰ: ਪਠਾਨਕੋਟ 'ਚ ਲੈਂਡਸਲਾਈਡ
ਵਿਭਾਗ ਮੁਤਾਬਕ 5 ਸਤੰਬਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕਾ ਜਾਂ ਦਰਮਿਆਨਾ ਮੀਂਹ ਹੋਵੇਗਾ, ਜਦਕਿ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਰਗੇ ਇਲਾਕਿਆਂ ਵਿੱਚ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। 6, 7 ਅਤੇ 8 ਲਈ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਰਮਿਆਨਾ ਮੀਂਹ ਪੈ ਸਕਦਾ ਹੈ, ਹਾਲਾਂਕਿ ਇਹ ਜ਼ਿਆਦਾਤਰ ਇਲਾਕਿਆਂ ਵਿੱਚ ਹਲਕਾ ਹੀ ਰਹੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਸਚੇਤ ਰਹਿਣ ਦੀ ਅਪੀਲ ਕੀਤੀ ਹੈ, ਖ਼ਾਸਕਰ ਉਨ੍ਹਾਂ ਖੇਤਰਾਂ ਵਿੱਚ ਜਿੱਥੇ ਪਹਿਲਾਂ ਹੀ ਹੜ੍ਹ ਦੀ ਸਥਿਤੀ ਬਣੀ ਹੋਈ ਹੈ।
ਇਹ ਵੀ ਪੜ੍ਹੋ-ਵੱਡੀ ਵਾਰਦਾਤ: ਵਿਅਕਤੀ ਦਾ ਘਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਆਗੂ ਨਵਨੀਤ ਸਿੰਘ ਦੇ ਦੇਹਾਂਤ 'ਤੇ ਅਰਵਿੰਦ ਕੇਜਰੀਵਾਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
NEXT STORY