ਚੰਡੀਗੜ੍ਹ : ਪੰਜਾਬ 'ਚ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ. ਪੀ. ਐੱਸ. ਸੀ.) ਦੀ ਕੋਚਿੰਗ ਲੈਣ ਵਾਲੇ ਨੌਜਵਾਨ ਮੁੰਡੇ-ਕੁੜੀਆਂ ਨੂੰ ਖ਼ੁਸ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਪ੍ਰਦਾਨ ਕਰਨ ਲਈ 8 ਹਾਈਟੈੱਕ ਸੈਂਟਰ ਖੋਲ੍ਹ ਰਹੀ ਹੈ। ਇਨ੍ਹਾਂ ਸੈਂਟਰਾਂ 'ਚ ਯੂ. ਪੀ. ਐੱਸ. ਸੀ. ਦੀ ਕੋਚਿੰਗ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਰਹਿਣ ਅਤੇ ਖਾਣ-ਪੀਣ ਦੀ ਵੀ ਵਿਵਸਥਾ ਵੀ ਮੁਫ਼ਤ ਹੋਵੇਗੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਤੀਹਰਾ ਕਤਲਕਾਂਡ, ਘਰ 'ਚ 3 ਬਜ਼ੁਰਗ ਜੀਆਂ ਦੀਆਂ ਲਾਸ਼ਾਂ ਦੇਖ ਕੰਬੇ ਲੋਕਾਂ ਦੇ ਦਿਲ
ਇਹ ਕੇਂਦਰ ਨੌਜਵਾਨਾਂ ਨੂੰ ਯੂ. ਪੀ. ਐੱਸ. ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ 'ਚ ਉੱਚ ਅਹੁਦਿਆਂ ’ਤੇ ਪਹੁੰਚਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਆਈ. ਏ. ਐੱਸ. ਅਤੇ ਆਈ. ਪੀ. ਐੱਸ. ਦੇ ਨਿੱਜੀ ਕੋਚਿੰਗ ਸੈਂਟਰ ਬਹੁਤ ਮਹਿੰਗੇ ਹਨ ਅਤੇ ਫ਼ੀਸਾਂ ਵੀ ਬਹੁਤ ਜ਼ਿਆਦਾ ਹਨ। ਵਿਦਿਆਰਥੀਆਂ ਨੂੰ ਹੋਸਟਲਾਂ ਅਤੇ ਕਿਰਾਏ ਦੇ ਪੀ. ਜੀ. 'ਚ ਰਹਿਣਾ ਪੈਂਦਾ ਹੈ।
ਇਹ ਵੀ ਪੜ੍ਹੋ : ਪੁੱਤ ਜੰਮਣ 'ਤੇ ਦੋਸਤਾਂ ਨਾਲ ਕਰ ਰਿਹਾ ਸੀ ਪਾਰਟੀ, ਨਹਿਰ ਕੰਢੇ ਹੋਇਆ ਕੁੱਝ ਅਜਿਹਾ ਕਿ ਪੈ ਗਿਆ ਚੀਕ-ਚਿਹਾੜਾ (ਵੀਡੀਓ)
ਇਸ ਲਈ ਸਰਕਾਰ ਨੇ 8 ਕੋਚਿੰਗ ਸੈਂਟਰ ਖੋਲ੍ਹਣ ਦਾ ਫ਼ੈਸਲਾ ਲਿਆ ਹੈ, ਜਿਸ 'ਚ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ ਅਤੇ ਕਿਸੇ ਦਾ ਨੀਲਾ ਕਾਰਡ ਜਾਂ ਬੀ. ਪੀ. ਐੱਲ. ਕਾਰਡ ਨਹੀਂ ਦੇਖਿਆ ਜਾਵੇਗਾ, ਸਗੋਂ ਜਿਹੜਾ ਵੀ ਵਿਦਿਆਰਥੀ ਸੈਂਟਰ 'ਚ ਆਵੇਗਾ, ਉਸ ਨੂੰ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਵਿਦਿਆਰਥੀਆਂ ਨੂੰ ਨਿੱਜੀ ਕੋਚਿੰਗ ਸੈਟਰਾਂ 'ਚ ਯੂ. ਪੀ.ਐੱਸ. ਸੀ. ਦੀ ਤਿਆਰੀ ਖ਼ਾਤਰ ਮੋਟੀ ਰਕਮ ਨਹੀਂ ਦੇਣੀ ਪਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ 8 ਮਹੀਨਿਆਂ ਬਾਅਦ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ
NEXT STORY