ਚੰਡੀਗੜ੍ਹ (ਸੁਸ਼ੀਲ) : ਚੰਡੀਗੜ੍ਹ ਦੀ ਇਕ ਕੋਠੀ ਅਤੇ ਪੰਜਾਬ ਦੇ ਥਾਣਿਆਂ 'ਤੇ ਹੋਏ ਗ੍ਰਨੇਡ ਹਮਲਿਆਂ ਦੇ ਮਾਸਟਰ ਮਾਈਂਡ ਹੈਪੀ ਪਾਸੀਆ 'ਤੇ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਹੈਪੀ ਪਾਸੀਆ ਇਸ ਸਮੇਂ ਵਿਦੇਸ਼ 'ਚ ਲੁਕਿਆ ਹੋਇਆ ਹੈ। ਹੈਪੀ ਪਾਸੀਆ ਬਾਰੇ ਈ-ਮੇਲ ਜਾਂ ਵਟਸਐਪ ਜ਼ਰੀਏ ਵੀ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਦੇ ਲਈ ਐੱਨ. ਆਈ. ਏ. ਵਲੋਂ ਨੰਬਰ ਵੀ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਸਟੇਜ 'ਤੇ ਭੰਗੜਾ ਪਾਉਂਦੇ ਮੁੰਡੇ ਦੀ ਮੌਤ, ਵੀਡੀਓ ਆਈ ਸਾਹਮਣੇ
ਦੱਸਣਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਪੁਲਸ ਥਾਣਿਆਂ 'ਤੇ ਗ੍ਰਨੇਡ ਸੁੱਟਣ ਦੀ ਜ਼ਿੰਮੇਵਾਰੀ ਹੈਪੀ ਪਾਸੀਆ ਵਲੋਂ ਲਈ ਗਈ ਸੀ। ਇਸ ਤੋਂ ਇਲਾਵਾ ਚੰਡੀਗੜ੍ਹ 'ਚ ਇਕ ਕੋਠੀ 'ਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ 'ਚ ਐੱਨ. ਆਈ. ਏ. ਨੇ ਅੱਤਵਾਦੀ ਹੈਪੀ ਪਾਸੀਆ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਸਬੰਧੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਅਰਜ਼ੀ ਦਾਇਰ ਕੀਤੀ ਗਈ ਹੈ। ਇਸ ਅਰਜ਼ੀ 'ਤੇ 9 ਜਨਵਰੀ ਨੂੰ ਫ਼ੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ : HMPV ਵਾਇਰਸ ਨਾਲ ਜੁੜੀ ਵੱਡੀ Update, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ
ਇਸੇ ਤਰ੍ਹਾਂ ਪਿਛਲੇ ਸਾਲ 11 ਸਤੰਬਰ ਨੂੰ ਸੈਕਟਰ-10 ਸਥਿਤ ਕੋਠੀ 'ਤੇ ਗ੍ਰਨੇਡ ਹਮਲਾ ਹੋਇਆ ਸੀ। ਇੱਥੇ ਰੋਹਨ ਅਤੇ ਵਿਸ਼ਾਲ ਮਸੀਹ ਨਾਂ ਦੇ ਨੌਜਵਾਨ ਹੈਂਡ ਗ੍ਰਨੇਡ ਸੁੱਟ ਕੇ ਭੱਜ ਗਏ ਸਨ। ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੇ ਇੰਟਰਨੈੱਟ ਰਾਹੀਂ ਉਕਤ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਉਸ ਨੇ ਉਕਤ ਹਮਲੇ ਦੇ ਦੋਸ਼ੀਆਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਹੁਣ ਐੱਨ. ਆਈ. ਏ. ਵਲੋਂ ਹੈਪੀ ਪਾਸੀਆ ਨੂੰ ਫੜ੍ਹਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮਾਸਕ ਲਾਜ਼ਮੀ! ਚੀਨੀ ਵਾਇਰਸ 'ਤੇ ਪੰਜਾਬ ਅਲਰਟ: ਸਿਹਤ ਮੰਤਰੀ
NEXT STORY