ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਪੰਜਾਬ 'ਚ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਦਰਅਸਲ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਦੀਆਂ 2 ਮੰਗਾਂ ਮੰਨ ਲਈਆਂ ਹਨ। ਸਰਕਾਰ ਵੱਲੋਂ ਮੁਲਾਜ਼ਮਾਂ ਦੀ ਤਨਖ਼ਾਹ 'ਚ 5 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਹਰ ਕੱਢੇ ਗਏ 25-30 ਮੁਲਾਜ਼ਮਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ 4 ਅਕਤੂਬਰ ਨੂੰ ਯੂਨੀਅਨ ਦੀ ਖਜ਼ਾਨਾ ਮੰਤਰੀ ਨਾਲ ਮੀਟਿੰਗ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ 38 ਲੱਖ ਸਮਾਰਟ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਫਿਰ ਸ਼ੁਰੂ ਹੋਵੇਗਾ ਇਹ ਕੰਮ
ਇਸ ਦੇ ਤਹਿਤ ਮੁਲਾਜ਼ਮਾਂ ਨੇ ਆਪਣਾ ਵਿਰੋਧ ਪ੍ਰਦਰਸ਼ਨ ਵਾਪਸ ਲੈ ਲਿਆ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕਾਂਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਯੂਨੀਅਨ ਨੇ 20 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਸੀ। ਇਸ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਨੇ ਉਨ੍ਹਾਂ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਦੀ 5 ਫ਼ੀਸਦੀ ਤਨਖ਼ਾਹ ਵਧਾਉਣ ਅਤੇ ਬਾਹਰ ਕੱਢੇ ਗਏ ਮੁਲਾਜ਼ਮਾਂ ਨੂੰ ਬਹਾਲ ਕਰਨ ਦੀਆਂ ਮੰਗਾਂ ਮੰਨੀਆਂ ਸਨ।
ਇਹ ਵੀ ਪੜ੍ਹੋ : ਤੁਸੀਂ ਵੀ Driving Licence ਬਣਾਉਣ ਬਾਰੇ ਸੋਚ ਰਹੇ ਹੋ ਤਾਂ ਇਹ ਖ਼ਬਰ ਜ਼ਰੂਰ ਪੜ੍ਹ ਲਓ
ਹੋਰ ਮੰਗਾਂ ਨੂੰ ਲੈ ਕੇ 4 ਅਕਤੂਬਰ ਨੂੰ ਯੂਨੀਅਨ ਦੀ ਖਜ਼ਾਨਾ ਮੰਤਰੀ ਨਾਲ ਬੈਠਕ ਹੋਵੇਗੀ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਇਹ ਮੰਗਾਂ 20 ਸਤੰਬਰ ਨੂੰ ਹੋਈ ਮੀਟਿੰਗ ਦੌਰਾਨ ਮੰਨ ਲਈਆਂ ਗਈਆਂ ਸਨ। ਤਨਖ਼ਾਹ 'ਚ ਵਾਧਾ ਇਸ ਮਹੀਨੇ ਆ ਜਾਵੇਗਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
9 ਮਹੀਨਿਆਂ ਤੋਂ ਸਾਉਦੀ ਅਰਬ ਦੀ ਜੇਲ੍ਹ ’ਚ ਬੰਦ ਹੈ ਨੂਰਪੁਰਬੇਦੀ ਦਾ ਵਿਅਕਤੀ, ਪਰਿਵਾਰ ਨੇ ਲਾਈ ਗੁਹਾਰ
NEXT STORY