ਫਾਜ਼ਿਲਕਾ (ਕੇ. ਸਿੰਘ) : ਭਾਰਤ ਸਰਕਾਰ ਦੀ ਮਨਿਸਟਰੀ ਆਫ ਇਨਵਾਇਰਨਮੈਂਟ ਫੋਰੈਸਟ ਐਡ ਕਲਾਈਮੇਟ ਚੇਂਜ ਅਧੀਨ ਚੱਲ ਰਹੇ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਵੱਲੋਂ ਵਿਗਿਆਨ ਤੇ ਪਰਿਆਵਰਣ ਕੇਂਦਰ ਨਵੀਂ ਦਿੱਲੀ ਪੰਜਾਬ ਰਾਜ ਕੌਂਸਲ ਫਾਰ ਸਾਇੰਸ ਤੇ ਯਤਨਾ ਸਦਕਾ ਪੰਜਾਬ ਰਾਜ ਦੇ ਸਮੂਹ ਸਰਕਾਰੀ ਤੇ ਗ਼ੈਰ ਸਰਕਾਰੀ ਸਕੂਲਾ ਦਾ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਆਡਿਟ ਕਰਵਾਇਆ ਗਿਆ। ਇਸ ਆਡਿਟ ਉਪਰੰਤ ਫਾਜ਼ਿਲਕਾ ਜ਼ਿਲ੍ਹੇ ਦੇ 11 ਸਰਕਾਰੀ ਸਕੂਲਾ ਨੂੰ ਗ੍ਰੀਨ ਸਕੂਲ ਐਵਾਰਡ ਲਈ ਚੁਣਿਆ ਗਿਆ।
ਇਹ ਵੀ ਪੜ੍ਹੋ : ਭਾਖੜਾ ’ਚ ਵਾਹਨ ਡਿੱਗਣ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਸਿਖਿਆ ਵਿਭਾਗ ਤੋਂ ਜ਼ਿਲ੍ਹਾ ਨੋਡਲ ਅਫ਼ਸਰ ਈ. ਈ. ਪੀ. ਵਿਜੈ ਪਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਗ੍ਰੀਨ ਸਕੂਲ ਐਵਾਰਡ ਲਈ ਚੁਣੇ ਗਏ ਜ਼ਿਲ੍ਹੇ ਦੇ 11 ਸਕੂਲ ਸਰਕਾਰੀ ਹਨ। ਇਹ ਸਿੱਖਿਆ ਕ੍ਰਾਂਤੀ ਦੀ ਨਵੀ ਪੁਲਾਂਘ ਹੈ। ਉਨ੍ਹਾਂ ਦੱਸਿਆ ਕਿ ਅਕਤੂਬਰ ਮਹੀਨੇ ਦੌਰਾਨ ਜੀ. ਐੱਸ. ਪੀ. ਆਡਿਟ 'ਚ ਹਿੱਸਾ ਲੈਣ ਵਾਲੇ ਸਕੂਲਾਂ 'ਚ ਹਵਾ, ਪਾਣੀ, ਧਰਤੀ, ਭੋਜਨ ਦੀ ਗੁਣਵੱਤਾ, ਕੂੜਾ ਤੇ ਊਰਜਾ ਦੀਆ ਕਸੌਟੀਆਂ ਦੀ ਜਾਂਚ ਕੀਤੀ ਗਈ ਸੀ। ਜਾਂਚ ਉਪਰੰਤ ਫਾਜ਼ਿਲਕਾ ਜ਼ਿਲ੍ਹੇ ਦੇ 11 ਸਰਕਾਰੀ ਸਕੂਲਾ ਨੂੰ ਗ੍ਰੀਨ ਸਕੂਲ ਐਵਾਰਡ ਦਾ ਮਾਣ ਹਾਸਲ ਹੋਇਆ ਹੈ। ਇਨ੍ਹਾਂ ਸਕੂਲਾਂ 'ਚ ਮੁੱਖ ਤੌਰ 'ਤੇ ਸਕੂਲ ਆਫ ਐਮੀਨਾਂਸ ਜਲਾਲਾਬਾਦ (ਪੱਛਮ) ਤੋਂ ਇਲਾਵਾ ਸਰਕਾਰੀ ਹਾਈ ਸਕੂਲ ਬਨਵਾਲਾ ਹਨਵੰਤਾ, ਸਰਕਾਰੀ ਹਾਈ ਸਕੂਲ ਹੀਰਾਂ ਵਾਲੀ, ਸਰਕਾਰੀ ਹਾਈ ਸਕੂਲ ਸੜੀਆਂ, ਸਰਕਾਰੀ ਹਾਈ ਸਕੂਲ ਚੁਵਾੜਿਆਂ ਵਾਲੀ, ਸਰਕਾਰੀ ਹਾਈ ਸਕੂਲ ਕਟੈਹੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਕੈਣ ਵਾਲਾ, ਸਰਕਾਰੀ ਸਕੂਲ ਬਲੇਲ ਕੇ ਹਸਲ, ਸਰਕਾਰੀ ਸਕੂਲ ਕਬੂਲ ਸ਼ਾਹ ਖੁਭਣ, ਸਰਕਾਰੀ ਸਕੂਲ ਖੁੱਭਣ ਅਤੇ ਸਰਕਾਰੀ ਸਕੂਲ ਮਾਹੂਆਣਾ ਬੋਦਲਾ ਸ਼ਾਮਲ ਹਨ।
ਇਹ ਵੀ ਪੜ੍ਹੋ : 9 ਤਾਰੀਖ਼ ਨੂੰ ਕਾਂਸ਼ੀ ਜਾਣ ਵਾਲੀ ਬੇਗਮਪੁਰਾ ਐਕਸਪ੍ਰੈੱਸ ਬਾਰੇ ਅਹਿਮ ਖ਼ਬਰ, ਸੰਗਤਾਂ ਦੇਣ ਧਿਆਨ
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦਿੱਤੀ ਵਧਾਈ
ਜ਼ਿਲ੍ਹਾ ਸਿੱਖਿਆ ਅਫ਼ਸਰ ਬ੍ਰਿਜ ਮੋਹਨ ਸਿੰਘ ਬੇਦੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪੰਕਜ ਅੰਗੀ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਫਾਜ਼ਿਲਕਾ ਜ਼ਿਲ੍ਹੇ ਦੇ 11 ਸਰਕਾਰੀ ਸਕੂਲਾ ਨੂੰ ਗ੍ਰੀਨ ਸਕੂਲ ਐਵਾਰਡ ਲਈ ਚੁਣੇ ਜਾਣ 'ਤੇ ਫਾਜ਼ਿਲਕਾ ਜ਼ਿਲ੍ਹਾ ਵਾਸੀਆਂ ਅਤੇ ਸਕੂਲਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲ੍ਹਾ ਸਿੱਖਿਆ ਅਤੇ ਸਹਿ-ਸਿੱਖਿਅਕ ਗਤੀਵਿਧੀਆਂ 'ਚ ਦਿਨ-ਪ੍ਰਤੀਦਿਨ ਉਪਲੱਬਧੀਆਂ ਹਾਸਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗ੍ਰੀਨ ਪ੍ਰੋਗਰਾਮ ਅਧੀਨ ਐਵਾਰਡ ਦੀ ਪ੍ਰਾਪਤੀ ਨਾਲ ਜਿੱਥੇ ਸਰਕਾਰੀ ਸਕੂਲਾਂ ਦਾ ਕੱਦ ਹੋਰ ਵਧਿਆ ਹੈ, ਉੱਥੇ ਸਕੂਲਾਂ ਅੰਦਰ ਗ੍ਰੀਨ ਵਾਤਾਵਰਣ ਦੀ ਸਿਰਜਣਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਮੂਹ ਸਬੰਧਿਤ ਸਕੂਲਾਂ, ਸਕੂਲ ਅਧਿਆਪਕਾਂ ਤੇ ਨੋਡਲ ਅਫ਼ਸਰ ਅਤੇ ਹੋਰ ਸਬੰਧਿਤ ਜੋ ਵੀ ਇਸ ਪ੍ਰੋਗਰਾਮ ਨਾਲ ਜੁੜੇ ਹੋਏ ਹਨ, ਨੂੰ ਵਧਾਈ ਦਿੱਤੀ ਹੈ। ਇਹ ਜ਼ਿਲ੍ਹੇ ਲਈ ਖੁਸ਼ੀ ਵਾਲੀ ਗੱਲ ਹੈ ਕਿ ਗ੍ਰੀਨ ਸਕੂਲ ਵਜੋਂ ਚੁਣੇ ਗਏ ਸਕੂਲਾ ਨੂੰ ਵਿਗਿਆਨ ਤੇ ਵਾਤਾਵਰਣ ਕੇਂਦਰ ਵੱਲੋਂ ਨਵੀਂ ਦਿੱਲੀ ਵਿਖੇ ਸਨਮਾਨ ਸਮਾਗਮ ਵਿਖੇ ਸਨਮਾਨਿਤ ਕੀਤਾ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੱਬ ਦਾ ਕਹਿਰ, ਵਿਆਹ ਕਰਵਾ ਕੇ ਕੈਨੇਡਾ ਗਏ ਮੁੰਡੇ ਨਾਲ ਇਹ ਕੀ ਭਾਣਾ ਵਾਪਰ ਗਿਆ
NEXT STORY