ਮੋਹਾਲੀ (ਵੈੱਬ ਡੈਸਕ, ਸੰਦੀਪ) : ਪੰਜਾਬ ਦੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਅਦਾਲਤ ਦਾ ਫ਼ੈਸਲਾ ਆ ਗਿਆ ਹੈ। ਮੋਹਾਲੀ ਅਦਾਲਤ ਵਲੋਂ 3 ਸ਼ੂਟਰਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ 2-2 ਲੱਖ ਰੁਪਏ ਜੁਰਮਾਨਾ ਲਾਇਆ ਗਿਆ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਉਕਤ ਤਿੰਨਾਂ ਸ਼ੂਟਰਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਦੋਸ਼ੀਆਂ ਵਿੱਚ ਅਜੈ ਉਰਫ਼ ਸੰਨੀ ਉਰਫ਼ ਲੇਫਟੀ, ਸੱਜਣ ਉਰਫ਼ ਭੋਲੂ ਅਤੇ ਅਨਿਲ ਲਾਠ ਸ਼ਾਮਲ ਹਨ। ਤਿੰਨੋਂ ਹੀ ਇੱਕ ਗੈਂਗਸਟਰ ਦੇ ਸਾਥੀ ਅਤੇ ਸ਼ਾਰਪ ਸ਼ੂਟਰ ਹਨ।
ਇਹ ਵੀ ਪੜ੍ਹੋ : ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਗੋਲੀਆਂ ਮਾਰ ਕੀਤਾ ਗਿਆ ਸੀ ਕਤਲ
ਗੋਲੀਆਂ ਮਾਰ ਕੀਤਾ ਗਿਆ ਸੀ ਕਤਲ
ਵਿੱਕੀ ਮਿੱਡੂਖੇੜਾ ਦਾ ਕਤਲ 4 ਸਾਲ ਪਹਿਲਾਂ 7 ਅਗਸਤ 2021 ਨੂੰ ਉਦੋਂ ਹੋ ਗਿਆ ਸੀ, ਜਦੋਂ ਉਹ ਸੈਕਟਰ-70 'ਚ ਆਪਣੇ ਪ੍ਰਾਪਰਟੀ ਡੀਲਰ ਦੋਸਤ ਕੋਲ ਗਿਆ ਸੀ। ਜਿਵੇਂ ਹੀ ਉਹ ਦਫ਼ਤਰ ਤੋਂ ਬਾਹਰ ਆਇਆ ਅਤੇ ਆਪਣੀ ਕਾਰ ਵੱਲ ਵਧਿਆ, ਦੋ ਨਕਾਬਪੋਸ਼ ਆਦਮੀ ਉੱਥੇ ਗਏ। ਜਿਨ੍ਹਾਂ ਨੇ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਿੱਕੀ ਕਾਰ ਤੋਂ ਬਾਹਰ ਨਿਕਲਿਆ ਅਤੇ ਭੱਜਣ ਦੀ ਪੂਰੀ ਕੋਸ਼ਿਸ਼ ਕੀਤੀ। ਉਹ ਕਰੀਬ ਇੱਕ ਕਿਲੋਮੀਟਰ ਦੌੜਿਆ।
ਇਹ ਵੀ ਪੜ੍ਹੋ : ਮਾਨਸਾ ਜ਼ਿਲ੍ਹੇ ਦੇ ਲੋਕਾਂ ਲਈ ਚੰਗੀ ਖ਼ਬਰ, ਮਿਲਣ ਜਾ ਰਹੀ ਵੱਡੀ ਰਾਹਤ
ਪਰ ਹਮਲਾਵਰ ਉਸ ਦਾ ਪਿੱਛਾ ਕਰਦੇ ਰਹੇ। ਉਨ੍ਹਾਂ ਨੇ ਕੁੱਲ 20 ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ 9 ਗੋਲੀਆਂ ਵਿੱਕੀ ਨੂੰ ਲੱਗੀਆਂ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਤਲ ਤੋਂ ਅਗਲੇ ਦਿਨ ਬੰਬੀਹਾ ਗੈਂਗ ਨੇ ਘਟਨਾ ਦੀ ਜ਼ਿੰਮੇਵਾਰੀ ਲਈ। ਸ਼ੁਰੂਆਤੀ ਜਾਂਚ 'ਚ ਬੰਬੀਹਾ ਗੈਂਗ ਚਲਾਉਣ ਵਾਲੇ ਲੱਕੀ ਪਟਿਆਲ ਦਾ ਨਾਂ ਸਾਹਮਣੇ ਆਇਆ ਸੀ। ਦੋਵੇਂ ਗਿਰੋਹ ਇੱਕ ਦੂਜੇ ਦੇ ਵਿਰੋਧੀ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਮਾਤਾ ਆਈ ਕੈਮਰੇ ਸਾਹਮਣੇ, ਦਿੱਤਾ ਵੱਡਾ ਬਿਆਨ
NEXT STORY