ਅੰਮ੍ਰਿਤਸਰ (ਵੈੱਬ ਡੈਸਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ 3 ਨਵੰਬਰ ਨੂੰ ਐੱਸ. ਜੀ. ਪੀ. ਸੀ. ਦਾ ਜਨਰਲ ਇਜਲਾਸ ਸੱਦਿਆ ਗਿਆ ਹੈ, ਜਿਸ ਵਿਚ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Punjab: ਘਰੋਂ ਜੂਸ ਲੈਣ ਲਈ ਗਿਆ ਸੀ ਮਾਪਿਆਂ ਦਾ ਲਾਡਲਾ ਪੁੱਤ, ਖੇਤਾਂ 'ਚ ਮਿਲੀ ਲਾਸ਼ ਨੂੰ ਵੇਖ ਉੱਡੇ ਮਾਪਿਆਂ ਦੇ ਹੋਸ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਪ੍ਰਧਾਨ ਦੀ ਚੋਣ ਸਮੇਤ ਹੋਰ ਵੀ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ ਹੈ। ਮੀਟਿੰਗ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ 3 ਨਵੰਬਰ ਨੂੰ ਐੱਸ. ਜੀ. ਪੀ. ਸੀ. ਦਾ ਜਨਰਲ ਇਜਲਾਸ ਸੱਦਿਆ ਗਿਆ ਹੈ, ਜਿਸ ਵਿਚ ਪ੍ਰਧਾਨ ਦੀ ਚੋਣ ਦੇ ਨਾਲ-ਨਾਲ ਹੋਰ ਵੀ ਮੁੱਦਿਆਂ 'ਤੇ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।
ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ। ਦੱਸ ਦਈਏ ਕਿ ਮੌਜੂਦਾ ਹਾਊਸ ’ਚ 149 ਸ਼੍ਰੋਮਣੀ ਕਮੇਟੀ ਮੈਂਬਰ ਅਧਿਕਾਰਿਤ ਤੌਰ ’ਤੇ ਆਪਣੀ ਵੋਟ ਰਾਹੀਂ ਚੋਣ ਕਰਨਗੇ।
ਇਹ ਵੀ ਪੜ੍ਹੋ: ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਨੇ ਕੀਤੀ ਖ਼ੁਦਕੁਸ਼ੀ, ਦੋ ਦਿਨ ਪਹਿਲਾਂ ਹੀ ਵਿਦੇਸ਼ੋਂ ਪਰਤੀ ਸੀ ਧੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੈਵਲ ਏਜੰਟ ਵਲੋਂ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 7 ਲੱਖ 27 ਹਜ਼ਾਰ ਠੱਗੇ
NEXT STORY