ਲੁਧਿਆਣਾ (ਅਨਿਲ) : ਕਿਸਾਨ ਅੰਦੋਲਨ ਦਰਮਿਆਨ ਲਾਡੋਵਾਲ ਟੋਲ ਪਲਾਜ਼ਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਨੈਸ਼ਨਲ ਹਾਈਵੇਅ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ ਲਾਇਆ ਧਰਨਾ ਚੁੱਕ ਲਿਆ ਗਿਆ ਹੈ। ਕਿਸਾਨ ਸੰਗਠਨਾਂ ਨੇ ਪਿਛਲੇ ਦਿਨੀਂ ਟੋਲ ਪਲਾਜ਼ਾ 'ਤੇ ਧਰਨਾ ਲਾਇਆ ਹੋਇਆ ਸੀ।
ਇਹ ਵੀ ਪੜ੍ਹੋ : ਲੁਧਿਆਣਾ ਆਉਣ-ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ, ਟ੍ਰੈਫਿਕ ਪੁਲਸ ਨੇ ਜਾਰੀ ਕੀਤਾ ਰੂਟ ਪਲਾਨ
ਇਸ ਦੌਰਾਨ ਕਿਸੇ ਵੀ ਵਾਹਨ ਤੋਂ ਟੋਲ ਟੈਕਸ ਨਹੀਂ ਵਸੂਲਿਆ ਜਾ ਰਿਹਾ ਸੀ ਪਰ ਹੁਣ ਕਿਸਾਨਾਂ ਨੇ ਟੋਲ ਪਲਾਜ਼ਾ ਤੋਂ ਆਪਣਾ ਧਰਨਾ ਚੁੱਕ ਲਿਆ ਹੈ, ਜਿਸ ਦੇ ਕਾਰਨ ਲਾਡੋਵਾਲ ਟੋਲ ਪਲਾਜ਼ਾ 'ਤੇ ਫਿਰ ਤੋਂ ਟੋਲ ਟੈਕਸ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕਿਸਾਨ ਯੂਨੀਅਨਾਂ ਨੇ ਐਲਾਨ ਕੀਤਾ ਸੀ ਕਿ ਲਾਡੋਵਾਲ ਟੋਲ ਪਲਾਜ਼ਾ 'ਤੇ 22 ਫਰਵਰੀ ਤੱਕ ਕਿਸੇ ਵੀ ਵਾਹਨ ਤੋਂ ਟੋਲ ਵਸੂਲਣ ਨਹੀਂ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : DSP ਦਿਲਪ੍ਰੀਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਨੌਰੀ ਬਾਰਡਰ 'ਤੇ ਨਿਭਾ ਰਹੇ ਸੀ ਡਿਊਟੀ
ਕਿਸਾਨ ਆਗੂਆਂ ਨੇ ਕਿਹਾ ਸੀ ਕਿ ਜਦੋਂ ਤੱਕ ਮੋਦੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ, ਉਦੋਂ ਤੱਕ ਟੋਲ ਪਲਾਜ਼ਾ ਇਸੇ ਤਰ੍ਹਾਂ ਬੰਦ ਰਹਿਣਗੇ। ਉਨ੍ਹਾਂ ਨੇ ਕਿਹਾ ਸੀ ਕਿ ਲਾਡੋਵਾਲ ਟੋਲ ਪਲਾਜ਼ਾ 'ਤੇ 22 ਫਰਵਰੀ ਤੱਕ ਇਸੇ ਤਰ੍ਹਾਂ ਕਿਸਾਨ ਸੰਗਠਨ ਆਪਣਾ ਧਰਨਾ ਲਾ ਕੇ ਪ੍ਰਦਰਸ਼ਨ ਕਰਦੇ ਰਹਿਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
UK ਭੇਜਣ ਦੇ ਨਾਂ 'ਤੇ ਹੋਏ ਵੱਡੇ ਫਰਜ਼ੀਵਾੜੇ ਸਬੰਧੀ ਸਨਸਨੀ ਖ਼ੁਲਾਸਾ, ਧੰਦੇ ’ਚ ਗੁਜਰਾਤੀਆਂ ਨੇ ਵੀ ਕਮਾਏ ਕਰੋੜਾਂ ਰੁਪਏ
NEXT STORY