ਚੰਡੀਗੜ੍ਹ (ਮਨਪ੍ਰੀਤ) : ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਦੇ ਕੁਲੈਕਟਰ ਦਰਾਂ ਦੀ ਸੋਧ ਲਈ ਗਠਿਤ ਕਮੇਟੀ ਦੀ ਮੀਟਿੰਗ ਹੋਈ। ਜਿਸ 'ਚ ਭੂਮੀ ਗ੍ਰਹਿਣ ਜ਼ਮੀਨ ਪ੍ਰਾਪਤੀ ਤੇ ਪੁਨਰਵਾਸ ਅਤੇ ਮੁੜ ਵਸੇਬਾ ਐਕਟ (2013 ) 'ਚ ਨਿਰਪੱਖ ਮੁਆਵਜ਼ਾ ਅਤੇ ਪਾਰਦਰਸ਼ਤਾ ਦੇ ਅਧਿਕਾਰ ਦੇ ਉਪਬੰਧਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ, ਜੋ ਕਿ ਚੰਡੀਗੜ੍ਹ 'ਚ ਜਾਇਦਾਦਾਂ ਦੇ ਮੌਜੂਦਾ ਬਾਜ਼ਾਰ ਮੁੱਲ ਨੂੰ ਨਿਰਧਾਰਤ ਕਰਨ ਲਈ ਮਹੱਤਵਪੂਰਨ ਹਨ। ਸੋਧੇ ਹੋਏ ਕੁਲੈਕਟਰ ਦਰਾਂ ਦਾ ਖਰੜਾ ਇਨ੍ਹਾਂ ਉਪਬੰਧਾਂ ਦੇ ਅਨੁਸਾਰ ਤਿਆਰ ਕੀਤਾ ਜਾਣਾ ਹੈ। ਖਰੜਾ 5 ਮਾਰਚ, 2025 ਤੱਕ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਜਨਤਾ ਨੂੰ ਉਪਲੱਬਧ ਕਰਵਾਇਆ ਜਾਵੇਗਾ, ਜਿਸ 'ਚ ਆਮ ਜਨਤਾ ਤੋਂ ਪ੍ਰਤੀਨਿਧਤਾਵਾਂ ਨੂੰ ਸੱਦਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਜਨਤਾ ਨੂੰ 20 ਮਾਰਚ, 2025 ਤੱਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਆਪਣੀਆਂ ਪ੍ਰਤੀਨਿਧਤਾਵਾਂ ਜਮ੍ਹਾਂ ਕਰਨ ਦਾ ਮੌਕਾ ਮਿਲੇਗਾ। ਕਮੇਟੀ 25 ਮਾਰਚ, 2025 ਤੱਕ ਅਪਡੇਟ ਕੀਤੀਆਂ ਕੁਲੈਕਟਰ ਦਰਾਂ ਨੂੰ ਅੰਤਿਮ ਰੂਪ ਦੇਣ ਅਤੇ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਸਾਰੀਆਂ ਪ੍ਰਤੀਨਿਧਤਾਵਾਂ ਦੀ ਸਮੀਖਿਆ ਕਰੇਗੀ ਅਤੇ ਉਨ੍ਹਾਂ ਨੂੰ ਹੱਲ ਕਰੇਗੀ। ਇਹ ਸੋਧੀਆਂ ਦਰਾਂ 1 ਅਪ੍ਰੈਲ, 2025 ਤੋਂ ਲਾਗੂ ਹੋਣਗੀਆਂ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਾਉਣ ਵਾਲਿਆਂ ਲਈ ਵੱਡੀ ਖ਼ਬਰ! ਕਿਤੇ ਆਖ਼ਰੀ ਤਾਰੀਖ਼...
ਧਿਆਨ ਦੇਣ ਯੋਗ ਹੈ ਕਿ ਮੌਜੂਦਾ ਕੁਲੈਕਟਰ ਦਰਾਂ, ਜੋ ਕਿ ਆਖ਼ਰੀ ਵਾਰ 2021 ਵਿੱਚ ਸੋਧੀਆਂ ਗਈਆਂ ਸਨ, ਯੂ. ਟੀ. ਚੰਡੀਗੜ੍ਹ ਵਿੱਚ ਲਾਗੂ ਰਹਿਣਗੀਆਂ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ, ਐੱਸ. ਡੀ. ਐੱਮਜ਼. ਚੰਡੀਗੜ੍ਹ, ਏ. ਈ. ਓਜ਼. ਚੰਡੀਗੜ੍ਹ, ਤਹਿਸੀਲਦਾਰ, ਜ਼ਿਲ੍ਹਾ ਟਾਊਨ ਪਲੈਨਰ, ਜ਼ਿਲ੍ਹਾ ਖਜ਼ਾਨਾ ਅਧਿਕਾਰੀ ਅਤੇ ਗ੍ਰਹਿ ਵਿਭਾਗ, ਯੂਟੀ ਚੰਡੀਗੜ੍ਹ ਦੇ ਪ੍ਰਤੀਨਿਧੀਆਂ ਸਮੇਤ ਮੁੱਖ ਅਧਿਕਾਰੀਆਂ ਨੇ ਸ਼ਿਰੱਕਤ ਕੀਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਲਦੇ ਵਿਆਹ 'ਚ ਬਿਨ-ਬੁਲਾਏ ਮਹਿਮਾਨਾਂ ਨੇ ਪਾ ਦਿੱਤਾ ਭੜਥੂ, ਪੂਰਾ ਮਾਮਲਾ ਕਰੇਗਾ ਹੈਰਾਨ
NEXT STORY