ਜਲੰਧਰ- ਪੰਜਾਬ ਦੇ ਮੌਸਮ ਦਾ ਤਾਪਮਾਨ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਸੂਬੇ 'ਚ ਕਾਫ਼ੀ ਗਰਮੀ ਹੋ ਗਈ ਹੈ। ਜੇਕਰ ਇਸ ਤਰ੍ਹਾਂ ਹੀ ਤਾਪਮਾਨ ਰਿਹਾ ਤਾਂ ਆਉਣ ਵਾਲੇ ਦਿਨਾਂ 'ਚ ਕੜਾਕੀ ਲੂਹ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਸਵੇਰ ਦੀ ਗੱਲ ਕੀਤੀ ਜਾਵੇ ਤਾਂ ਸਵੇਰੇ 8 ਵਜੇ ਸੂਰਜ ਦੇਵਤਾ ਦੇ ਦਰਸ਼ਨ ਹੋ ਜਾਂਦੇ ਹਨ ਅਤੇ ਦੁਪਹਿਰ ਵੇਲੇ ਕਾਫ਼ੀ ਗਰਮੀ ਹੋ ਜਾਂਦੀ ਅਤੇ ਸ਼ਾਮ 5.30 ਤੋਂ 6 ਵਜੇ ਤੱਕ ਸੂਰਜ ਅਸਤ ਹੁੰਦਾ ਹੈ। ਇਸ ਤੋਂ ਬਾਅਦ ਰਾਤ 8 ਵਜੇ ਤੋਂ ਬਾਅਦ ਠੰਡ ਮਹਿਸੂਸ ਹੋਣ ਲਗਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਦੱਸ ਦੇਈਏ ਕਿ ਪੰਜਾਬ 'ਚ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 27.1 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਗਿਆਨੀ ਇਸਨੂੰ 'ਕਾਫ਼ੀ ਵੱਧ' ਮੰਨ ਰਹੇ ਹਨ। ਉੱਥੇ ਨਹੀਂ ਘੱਟੋ-ਘੱਟ ਤਾਪਮਾਨ ਆਮ ਵਾਂਗ ਰਹੇਗਾ, ਜਿਸ ਕਾਰਨ ਰਾਤ ਨੂੰ ਠੰਡ ਰਹੇਗੀ।
![PunjabKesari](https://static.jagbani.com/multimedia/18_07_344735635untitled1234567890123456-ll.jpg)
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ
ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ 'ਚ ਪੰਜਾਬ ਦੇ ਇਲਾਕਿਆਂ ਵਿੱਚ ਕੋਈ ਵੱਡਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਇੱਕ ਅੰਦਾਜ਼ੇ ਅਨੁਸਾਰ, ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਇਕ ਹਫ਼ਤੇ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਦੋਵੇਂ ਪਾਸਿਓਂ ਚੱਲੀਆਂ ਤਾੜ-ਤਾੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧੀ ਨੂੰ ਘਰ ਛੱਡ ਕੰਮ 'ਤੇ ਗਈ ਸੀ ਮਾਂ, ਵਾਪਸ ਪਰਤੀ ਤਾਂ ਉੱਡ ਗਏ ਹੋਸ਼
NEXT STORY