ਪਟਿਆਲਾ- ਪਿਛਲੇ 10 ਮਹੀਨਿਆਂ ਤੋਂ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸੇ ਲੜੀ ਤਹਿਤ ਹੁਣ ਕਿਸਾਨ ਜਥੇਬੰਦੀਆਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਖਨੌਰੀ ਬਾਰਡਰ ’ਤੇ 30 ਦਿਨ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਮੈਡੀਕਲ ਟ੍ਰੀਟਮੈਂਟ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਆਪਣੇ ਮਰਨ ਵਰਤ ਨੂੰ ਕਿਸਾਨਾਂ ਦੀਆਂ ਮੰਗਾਂ ਸਵੀਕਾਰ ਕੀਤੇ ਜਾਣ ਤੱਕ ਜਾਰੀ ਰੱਖਣਗੇ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਦੇ ਪੰਜਾਬ ਬੰਦ ਨੂੰ ਲੈ ਕੇ ਅੱਜ ਤੋਂ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਕਿਸਾਨ ਨੇਤਾਵਾਂ ਨੇ ਕਿਹਾ ਕਿ ਅੱਜ ਅੰਦੋਲਨ ਦੇਸ਼ ਪੱਧਰ ’ਤੇ ਪੁੱਜ ਚੁੱਕਾ ਹੈ ਅਤੇ ਦੇਸ਼ ਭਰ ਵਿਚ ਅੰਦੋਲਨ ਦੀ ਹਮਾਇਤ ਵਿਚ ਕੈਂਡਲ ਮਾਰਚ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਅਸਲਾ ਧਾਰਕਾਂ ਲਈ ਅਹਿਮ ਖ਼ਬਰ, ਜਲਦ ਤੋਂ ਜਲਦ ਕਰਵਾਓ ਇਹ ਕੰਮ, ਹਦਾਇਤਾਂ ਜਾਰੀ
ਕੀ ਹੋਵੇਗਾ ਬੰਦ ਅਤੇ ਕੀ ਹੋਵੇਗਾ ਖੁੱਲ੍ਹਾ
ਪਹਿਲਾਂ ਕਿਸਾਨਾਂ ਨੇ ਪੰਜਾਬ ਭਰ ਵਿਚ ਰੇਲਾਂ ਰੋਕੀਆਂ ਸਨ, ਹੁਣ 30 ਦਸੰਬਰ ਨੂੰ ਮੁਕੰਮਲ ਬੰਦ ਦੀ ਅਪੀਲ ਕੀਤੀ ਗਈ ਹੈ, ਜਿਸ ਦੇ ਚੱਲਦੇ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤਕ ਪੰਜਾਬ ਬੰਦ ਰਹੇਗਾ। ਅਜੇ ਇਹ ਪੂਰੀ ਪੁਸ਼ਟੀ ਨਹੀਂ ਹੈ ਕਿ ਸ਼ਾਮ 4 ਵਜੇ ਤੋਂ ਬਾਅਦ ਦੁਕਾਨਾਂ ਖੁੱਲਣਗੀਆਂ ਜਾਂ ਨਹੀਂ। ਇਹ ਐਲਾਨ ਅੰਮ੍ਰਿਤਸਰ ਵਿਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੂਰਾ ਪੰਜਾਬ ਬੰਦ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪੰਜਾਬ ਬੰਦ ਦੌਰਾਨ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੱਸਾਂ ਅਤੇ ਹੋਰ ਵਾਹਨ ਨਹੀਂ ਚੱਲਣਗੇ ਅਤੇ ਬਾਜ਼ਾਰ ਅਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ।
ਉਧਰ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਹੈ ਕਿ ਪੰਜਾਬ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਣਗੀਆਂ। ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ, ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸੇਵਾ ਨੂੰ ਬੰਦ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਵੱਡੇ ਫਰਮਾਨ ਹੋ ਗਏ ਜਾਰੀ, 31 ਦਸੰਬਰ ਤੋਂ ਪਹਿਲਾਂ ਕਰਾਓ ਕੰਮ, ਨਹੀਂ ਤਾਂ ਆਵੇਗੀ ਵੱਡੀ ਮੁਸ਼ਕਿਲ
ਇਸ ਤੋਂ ਇਲਾਵਾ 30 ਦਸੰਬਰ ਨੂੰ ਬੰਦ ਨੂੰ ਸਫਲ ਬਣਾਉਣ ਲਈ ਸਮੂਹ ਕਿਸਾਨਾਂ ਨੂੰ 26 ਦਸੰਬਰ ਨੂੰ ਕੀਤੀ ਜਾ ਰਹੀ ਮੀਟਿੰਗ ਵਿਚ ਪੁੱਜਣ ਦੀ ਅਪੀਲ ਕੀਤੀ ਗਈ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਮਰਨ ਵਰਤ ਦੇ 29ਵੇਂ ਦਿਨ ਕਈ ਦਿਨਾਂ ਬਾਅਦ ਜਗਜੀਤ ਸਿੰਘ ਡੱਲੇਵਾਲ ਆਪਣੀ ਟਰਾਲੀ ’ਚੋਂ ਬਾਹਰ ਆਏ ਸਨ ਅਤੇ ਸਰੀਰਕ ਤੌਰ ’ਤੇ ਬਹੁਤ ਕਮਜ਼ੋਰ ਹੋਣ ਕਾਰਨ ਉਨ੍ਹਾਂ ਨੂੰ ਸਟ੍ਰੈਚਰ ਉੱਪਰ ਪਾ ਕੇ ਬਾਹਰ ਲਿਆਂਦਾ ਗਿਆ ਸੀ। ਇਸ ਦੌਰਾਨ ਡੱਲੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਵੀ ਲਿਖਿਆ ਹੈ। ਚਿੱਠੀ ਲਿਖ ਕੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸੰਸਦ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਬਣਾਓਗੇ ਜਾਂ ਫਿਰ ਮੇਰੀ ਸ਼ਹਾਦਤ ਦਾ ਇੰਤਜ਼ਾਰ ਕਰੋਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੰਦ ਘਰ ’ਚ ਚੋਰੀ, ਨਾਬਾਲਗ ਸਮੇਤ 3 ਗ੍ਰਿਫ਼ਤਾਰ
NEXT STORY