ਜਲੰਧਰ- ਪੰਜਾਬ 'ਚ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਅਨੁਮਾਨ ਅਨੁਸਾਰ ਸੂਬੇ ਵਿੱਚ ਮੀਂਹ ਦਾ ਦੌਰ ਫਿਰ ਤੋਂ ਸ਼ੁਰੂ ਹੋ ਗਿਆ ਹੈ। ਹਾਲਾਂਕਿ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਲੋਕਾਂ ਨੇ ਕਾਫ਼ੀ ਰਾਹਤ ਮਹਿਸੂਸ ਕੀਤੀ ਸੀ ਪਰ ਮੌਸਮ ਵਿਭਾਗ ਦੀ ਤਾਜ਼ੀ ਭਵਿੱਖਬਾਣੀ ਮੁਤਾਬਕ ਹੁਣ ਫਿਰ ਭਾਰੀ ਮੀਂਹ ਦੇ ਆਸਾਰ ਨਜ਼ਰ ਆ ਰਹੇ ਹਨ। ਜਿੱਥੇ ਕੱਲ੍ਹ ਵੀ ਕਈ ਜ਼ਿਲ੍ਹਿਆਂ 'ਚ ਮੀਂਹ ਪਿਆ ਸੀ ਉੱਥੇ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਸਵੇਰ ਤੋਂ ਹੀ ਪੈ ਰਹੀ ਹੈ।
ਇਹ ਵੀ ਪੜ੍ਹੋ-ਮੁੰਡਿਆਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, ਚਲਾ'ਤੀਆਂ 30-35 ਗੋਲੀਆਂ, ਦਹਿਸ਼ਤ 'ਚ ਲੋਕ
ਇਸੇ ਦੌਰਾਨ ਮੌਸਮ ਵਿਭਾਗ ਨੇ 7 ਅਕਤੂਬਰ ਯਾਨੀ ਭਲਕੇ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜਿਸ ਵਿਚ 11 ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐੱਸ. ਏ. ਐੱਸ. ਨਗਰ, ਸੰਗਰੂਰ ਅਤੇ ਪਟਿਆਲਾ ਸ਼ਾਮਲ ਹਨ। ਜੇਕਰ ਸੂਬੇ 'ਚ ਮੀਂਹ ਪਿਆ ਤਾਂ ਤਾਪਮਾਨ ਵਿਚ ਵੱਡੀ ਗਿਰਾਵਟ ਆਉਣ ਦੀ ਸੰਭਾਵਨਾ ਹੋਵੇਗੀ, ਜਿਸ ਨਾਲ ਸਰਦੀਆਂ ਵੀ ਜਲਦੀ ਸ਼ੁਰੂ ਹੋ ਜਾਣਗੀਆਂ।
ਇਹ ਵੀ ਪੜ੍ਹੋ-ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਜਾਰੀ ਕੀਤੇ ਵੱਡੇ ਹੁਕਮ
ਉੱਥੇ ਹੀ 8 ਅਕਤੂਬਰ ਨੂੰ ਮੀਂਹ ਦੀ ਕੋਈ ਸੰਭਾਵਨਾ ਨਹੀਂ ਰਹੇਗੀ ਹਾਲਾਂਕਿ ਪਠਾਨਕੋਟ ਅਤੇ ਹੋਸ਼ਿਆਰਪੁਰ ਵਿੱਚ ਹਲਕੀ ਬੁੰਦਾ-ਬਾਂਦੀ ਹੋ ਸਕਦੀ ਹੈ ਅਤੇ ਬਾਕੀ ਸੂਬਾ ਸੁੱਕਾ ਰਹੇਗਾ।

ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਪੂਰਥਲਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਬਿਲਡਿੰਗ ਤੋਂ ਹੇਠਾਂ ਡਿੱਗਣ ਕਾਰਨ ਵਾਪਰਿਆ ਹਾਦਸਾ
NEXT STORY