ਚੰਡੀਗੜ੍ਹ - ਭਾਰਤੀ ਮੌਸਮ ਵਿਭਾਗ ਨੇ ਅੱਜ ਸ਼ਾਮ ਜਾਰੀ ਕੀਤੀ ਭਵਿੱਖਬਾਣੀ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਵੱਡੀ ਅਪਡੇਟ ਸਾਂਝੀ ਕੀਤੀ ਹੈ। ਪੰਜਾਬ ਦੇ ਕਈ ਜ਼ਿਲ੍ਹੇ ਰੈੱਡ ਜ਼ੋਨ 'ਚ ਆ ਚੁੱਕੇ ਹਨ। ਪਹਿਲਾਂ ਵੀ ਪੰਜਾਬ ਅਜੇ ਤੱਕ ਹੜ੍ਹਾਂ ਦੀ ਮਾਰ ਹੇਠ ਹੈ ਪਰ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਹੋਰ ਵੀ ਹਾਲਾਤ ਵਿਗੜਣ ਦੀ ਸੰਭਾਵਨਾ ਲੱਗ ਰਹੀ ਹੈ।
ਇਹ ਵੀ ਪੜ੍ਹੋ-ਹੜ੍ਹਾਂ ਦਾ ਬੇਹੱਦ ਖੌਫਨਾਕ ਮੰਜਰ: ਪਾਣੀ ਸੁੱਕਣ ਮਗਰੋਂ ਵੀ ਲੀਹਾਂ ’ਤੇ ਨਹੀਂ ਆਵੇਗੀ ਲੱਖਾਂ ਲੋਕਾਂ ਦੀ ਜ਼ਿੰਦਗੀ
ਅਜਿਹੇ 'ਚ ਮੌਸਮ ਵਿਭਾਗ ਨੇ ਅੱਜ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਫਗਵਾੜਾ, ਫਿਰੋਜ਼ਪੁਰ, ਫਾਜ਼ਿਲਕਾ ਆਦਿ ਜ਼ਿਲ੍ਹਿਆਂ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ ਅਤੇ ਇਹ ਜ਼ਿਲ੍ਹੇ ਰੈੱਡ ਜ਼ੋਨ 'ਚ ਹਨ। ਵਿਭਾਗ ਨੇ ਮੀਂਹ ਦੇ ਨਾਲ ਅਸਮਾਨੀ ਬਿਜਲੀ ਲਿਸ਼ਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਹਵਾਵਾਂ ਵੱਗਣ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਖੁੱਲ੍ਹੇ ਖੇਤਰਾਂ ਵਿੱਚ ਖੜ੍ਹੇ ਰਹਿਣ ਤੋਂ ਬਚਣ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਹੇਠਾਂ ਨਾ ਖੜ੍ਹਨ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਸਰਕਾਰੀ ਸਕੂਲਾਂ 'ਚ ਦਾਖਲਿਆਂ ਦੀ ਵੱਡੀ ਗਿਰਾਵਟ, ਅੰਕੜੇ ਕਰ ਦੇਣਗੇ ਹੈਰਾਨ
ਉੱਥੇ ਹੀ ਵਿਭਾਗ ਨੇ 2 ਸਤੰਬਰ ਨੂੰ ਓਰੇਂਜ ਚੇਤਾਵਨੀ ਦਿੱਤੀ ਗਈ ਹੈ, ਜਿਸ ਦੇ ਤਹਿਤ ਸੂਬੇ ਦੇ ਅੱਧੇ ਹਿੱਸੇ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਵਿਭਾਗ ਨੇ 3 ਸਤੰਬਰ ਨੂੰ ਕੁਝ ਉੱਤਰੀ ਜ਼ਿਲ੍ਹਿਆਂ ਖ਼ਾਸਕਰ ਗੁਰਦਾਸਪੁਰ ਅਤੇ ਪਠਾਨਕੋਟ ਲਈ ਪੀਲੀ ਚੇਤਾਵਨੀ ਦਿੱਤੀ ਹੈ। ਇਨ੍ਹਾਂ ਜ਼ਿਲ੍ਹਾਂ ਵਾਸੀਆਂ ਨੂੰ ਬੇਹੱਦ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਮੌਸਮ ਵਿਭਾਗ ਨੇ 4 ਤੇ 5 ਸਤੰਬਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਲਈ ਕੋਈ ਵੱਡੀ ਚੇਤਾਵਨੀ ਨਹੀਂ ਰਹੇਗੀ। ਕੁਝ ਕੁ ਜ਼ਿਲ੍ਹਿਆਂ 'ਚ ਦਰਮਿਆਨਾ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ-ਰੈਸਟੋਰੈਂਟ ਮਾਲਕ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਇਸ ਬਦਮਾਸ਼ ਨੇ ਲਈ ਜ਼ਿੰਮੇਵਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਤੇਜ਼ੀ ਨਾਲ ਵੱਧਣ ਲੱਗੀ ਇਹ ਬੀਮਾਰੀ, ਮਰੀਜ਼ਾਂ ਦੇ ਵਧੇ ਅੰਕੜੇ
NEXT STORY