ਜਲੰਧਰ- ਪੰਜਾਬ 'ਚ ਅੱਜ ਮੌਸਮ ਸਾਫ਼ ਰਹੇਗਾ। ਹਾਲਾਂਕਿ ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ 'ਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 8 ਜੂਨ ਤੋਂ 12 ਜੂਨ ਤੱਕ ਹੀਟਵੇਵ ਲਈ ਯੈਲੋ ਅਲਰਟ ਹੈ। ਇਨ੍ਹਾਂ ਦਿਨਾਂ ਦੌਰਾਨ ਪੂਰੇ ਸੂਬੇ ਵਿੱਚ ਮੌਸਮ ਸਥਿਰ ਰਹਿਣ ਦੇ ਆਸਾਰ ਹਨ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ 20 ਜ਼ਿਲ੍ਹਿਆਂ ਲਈ ਕੋਈ ਚੇਤਾਵਨੀ ਨਹੀਂ ਹੈ।
ਇਹ ਵੀ ਪੜ੍ਹੋ-ਆਸਟ੍ਰੇਲੀਆ ਤੋਂ ਪੰਜਾਬ ਆਏ NRI ਦਾ ਕਤਲ, ਭਰਾ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ
ਅਗਲੇ 3 ਦਿਨਾਂ ਲਈ ਇਸ ਤਰ੍ਹਾਂ ਰਹੇਗਾ ਮੌਸਮ
ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਦੇ ਕੁਝ ਇਲਾਕਿਆਂ 'ਚ ਹੀਟਵੇਵ ਦੀ ਚੇਤਾਵਨੀ ਦੀ ਉਮੀਦ ਹੈ, ਜਦੋਂ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਲਈ ਕੋਈ ਚੇਤਾਵਨੀ ਨਹੀਂ ਹੈ। ਇਨ੍ਹਾਂ ਇਲਾਕਿਆਂ 'ਚ ਹਲਕੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਅਤੇ ਮੌਸਮ ਖੁਸ਼ਕ ਰਹੇਗਾ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ
ਵਿਭਾਗ ਮੁਤਾਬਕ ਜੰਮੂ-ਕਸ਼ਮੀਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਇੱਕ ਵੈਸਟਰਨ ਡਿਸਟੇਨਬੇਨਸ ਸਰਗਰਮ ਹੈ। ਇਸ ਨਾਲ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਸ਼ਰਾਬ ਦੇ ਠੇਕੇ 'ਤੇ ਵੱਡੀ ਵਾਰਦਾਤ, ਕਰਿੰਦੇ ਦੇ ਹੱਥ-ਪੈਰ ਨੂੜ ਕੇ ਅੱਧੀ ਰਾਤੀਂ...
NEXT STORY