ਜਲੰਧਰ/ਚੰਡੀਗੜ੍ਹ- ਪੰਜਾਬ 'ਚ ਲਗਾਤਾਰ ਮੌਸਮ ਬਦਲ ਰਿਹਾ ਹੈ। ਪਿਛਲੇ ਤਿੰਨ ਦਿਨਾਂ ਤੋਂ ਧੂਪ ਨਿਕਲਣ ਤੋਂ ਬਾਅਦ ਠੰਡ ਤੋਂ ਕੁਝ ਰਾਹਤ ਮਿਲੀ ਸੀ, ਪਰ ਸ਼ਾਮ ਨੂੰ ਸੂਰਜ ਡੁੱਬਣ ਨਾਲ ਬਰਫੀਲੀਆਂ ਹਵਾਵਾਂ ਨੇ ਠੰਡ ਵਧਾ ਦਿੱਤੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਵਾਵਾਂ ਦੀ ਦਿਸ਼ਾ ਬਦਲਣ ਕਾਰਨ ਮੌਸਮ ਬਦਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਉੱਤਰ-ਪੱਛਮੀ ਹਵਾ ਜੰਮੂ-ਕਸ਼ਮੀਰ ਅਤੇ ਹਿਮਾਚਲ ਤੋਂ ਪੰਜਾਬ ਵਿੱਚ ਆ ਰਹੀ ਸੀ। ਇਸ ਕਾਰਨ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਤਬਦੀਲੀ ਦੇਖੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੀਆਂ ਇਨ੍ਹਾਂ ਪੁਲਸ ਚੌਕੀਆਂ ਨੂੰ ਲੱਗੇ ਤਾਲੇ
ਪੰਜਾਬ ਵਿਚ ਇਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਕੱਲ੍ਹ ਯਾਨੀ 19 ਜਨਵਰੀ ਤੋਂ ਪਹਾੜੀ ਇਲਾਕਿਆਂ ਵਿਚ ਦਿਖਾਈ ਦੇਵੇਗਾ, ਜਿਸ ਨਾਲ ਮੈਦਾਨੀ ਇਲਾਕਿਆਂ ਦਾ ਮੌਸਮ ਵੀ ਪ੍ਰਭਾਵਿਤ ਹੋ ਸਕਦਾ ਹੈ। 21 ਅਤੇ 22 ਜਨਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਲੋਕੋ ਆਹ ਵੇਖ ਲਓ ਹਾਲ! ਲਿਫਟ ਲੈਣ ਮਗਰੋਂ ਗੁਆਂਢੀ ਨੇ ਹੀ ਗੁਆਂਢੀ ਨਾਲ ਕਰ 'ਤਾ ਵੱਡਾ ਕਾਂਡ
ਇਸ ਦੌਰਾਨ ਪੰਜਾਬ 'ਚ ਅਗਲੇ 48 ਘੰਟਿਆਂ 'ਚ ਕਈ ਇਲਾਕਿਆਂ ਵਿੱਚ ਧੁੰਦ ਵੀ ਰਹੇਗੀ ਅਤੇ ਇਸ ਦੇ ਨਾਲ ਹੀ ਸੀਤ ਲਹਿਰ ਵੀ ਜਾਰੀ ਰਹੇਗੀ। ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿਚ ਧੁੰਦ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਾਲੇਰਕੋਟਲਾ ਸ਼ਾਮਲ ਹਨ। ਬਾਕੀ ਸਾਰੇ ਜ਼ਿਲ੍ਹਿਆਂ ਵਿਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 30 ਤੋਂ 40 ਬੰਦੇ ਫੂਕ ਗਏ ਪੂਰਾ ਘਰ, ਕੱਖ ਨਹੀਂ ਛੱਡਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਜਾਇਜ਼ ਦੇਸੀ ਸ਼ਰਾਬ ਤੇ 68 ਕਿਲੋ ਡੋਡੇ ਚੂਰਾ-ਪੋਸਟ ਸਣੇ 2 ਗ੍ਰਿਫ਼ਤਾਰ
NEXT STORY