ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਸਰਕਾਰ ਨੇ ਭਾਰਤੀ ਸਿੱਖ ਸ਼ਰਧਾਲੂ ਸਰਬਜੀਤ ਕੌਰ ਦੀ ਭਾਰਤ ਵਾਪਸੀ ਨੂੰ ਇੱਕ ਵਾਰ ਫਿਰ ਟਾਲ ਦਿੱਤਾ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਅਦਾਲਤ ਵਿੱਚ ਚੱਲ ਰਹੇ ਕੇਸ ਦਾ ਹਵਾਲਾ ਦਿੰਦਿਆਂ ਅਟਾਰੀ-ਵਾਹਗਾ ਸਰਹੱਦ ਰਾਹੀਂ ਹੋਣ ਵਾਲੀ ਉਸ ਦੀ ਦੇਸ਼ ਨਿਕਾਲੇ ਦੀ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਹੈ।
ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਇਮੀਗ੍ਰੇਸ਼ਨ ਵਿਭਾਗ ਨੇ ਸਰਬਜੀਤ ਕੌਰ 'ਤੇ ਵੀਜ਼ਾ ਦੀ ਮਿਆਦ ਖ਼ਤਮ ਹੋਣ ਦੇ ਮਾਮਲੇ ਵਿੱਚ ਜੁਰਮਾਨਾ ਵੀ ਲਗਾਇਆ ਹੈ। ਰਿਪੋਰਟਾਂ ਅਨੁਸਾਰ ਉਸ ਤੋਂ 40 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਲਗਭਗ 2,000 ਰੁਪਏ ਜੁਰਮਾਨਾ ਵਸੂਲਿਆ ਗਿਆ ਹੈ। ਭਾਵੇਂ ਬੀ.ਐਸ.ਐਫ. ਅਤੇ ਆਈ.ਸੀ.ਪੀ. ਸਟਾਫ ਉਸ ਨੂੰ ਸਰਹੱਦ 'ਤੇ ਪ੍ਰਾਪਤ ਕਰਨ ਲਈ ਤਿਆਰ ਸੀ, ਪਰ ਐਨ ਮੌਕੇ 'ਤੇ ਪਾਕਿਸਤਾਨੀ ਅਧਿਕਾਰੀਆਂ ਨੇ ਉਸ ਨੂੰ ਭੇਜਣ ਤੋਂ ਨਾਂਹ ਕਰ ਦਿੱਤੀ।
ਕੀ ਹੈ ਪੂਰਾ ਮਾਮਲਾ?
ਸਰਬਜੀਤ ਕੌਰ 4 ਨਵੰਬਰ 2025 ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਪਾਕਿਸਤਾਨ ਗਈ ਸੀ, ਜਿੱਥੋਂ ਉਹ ਗੁਰਦੁਆਰਾ ਨਨਕਾਣਾ ਸਾਹਿਬ ਦੀ ਯਾਤਰਾ ਦੌਰਾਨ ਲਾਪਤਾ ਹੋ ਗਈ ਸੀ। ਬਾਅਦ ਵਿੱਚ ਖ਼ਬਰਾਂ ਆਈਆਂ ਕਿ ਉਸ ਨੇ ਇਸਲਾਮ ਕਬੂਲ ਕਰ ਲਿਆ ਹੈ ਅਤੇ ਸ਼ੇਖੂਪੁਰਾ ਦੇ ਰਹਿਣ ਵਾਲੇ ਨਾਸਿਰ ਹੁਸੈਨ ਨਾਲ ਨਿਕਾਹ ਕਰ ਲਿਆ ਹੈ। ਸਰਬਜੀਤ ਅਨੁਸਾਰ ਉਸ ਦੀ ਨਾਸਿਰ ਨਾਲ ਗੱਲਬਾਤ ਇੱਕ ਐਪ ਰਾਹੀਂ ਸ਼ੁਰੂ ਹੋਈ ਸੀ ਜਦੋਂ ਉਹ ਸਾਊਦੀ ਅਰਬ ਵਿੱਚ ਕੰਮ ਕਰਦਾ ਸੀ।
ਇਸ 'ਤੇ ਪਾਕਿਸਤਾਨੀ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਔਰਤ ਨੇ ਆਪਣੀ ਮਰਜ਼ੀ ਨਾਲ ਨਿਕਾਹ ਅਤੇ ਧਰਮ ਪਰਿਵਰਤਨ ਕੀਤਾ ਹੈ ਅਤੇ ਇਹ ਮਾਮਲਾ ਇਸ ਸਮੇਂ ਅਦਾਲਤ ਵਿੱਚ ਵਿਚਾਰ ਅਧੀਨ ਹੈ। ਮੰਤਰਾਲੇ ਅਨੁਸਾਰ ਜਦੋਂ ਤੱਕ ਅਦਾਲਤ ਆਪਣਾ ਅੰਤਿਮ ਫੈਸਲਾ ਨਹੀਂ ਸੁਣਾਉਂਦੀ ਅਤੇ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਨਹੀਂ ਹੁੰਦੀਆਂ, ਉਸ ਨੂੰ ਭਾਰਤ ਨਹੀਂ ਭੇਜਿਆ ਜਾਵੇਗਾ। ਇਸ ਕਾਰਨ ਉਸ ਦੀ ਭਾਰਤ ਵਾਪਸੀ ਹੁਣ ਅਣਮਿੱਥੇ ਸਮੇਂ ਲਈ ਮੁਲਤਵੀ ਹੋ ਗਈ ਹੈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ HIV ਨੂੰ ਲੈ ਕੇ ਡਰਾਉਣੀ ਰਿਪੋਰਟ, ਹੈਰਾਨ ਕਰਨਗੇ ਅੰਕੜੇ
NEXT STORY