ਚੰਡੀਗੜ੍ਹ- ਪੰਜਾਬ ਅਤੇ ਚੰਡੀਗੜ੍ਹ 'ਚ ਅਗਲੇ ਇੱਕ ਹਫਤੇ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 2 ਨਵੰਬਰ ਤੋਂ 7 ਨਵੰਬਰ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਦਿਨ ਵੇਲੇ ਧੁੱਪ ਖਿੜੀ ਰਹੇਗੀ। ਫਿਲਹਾਲ ਖੁਸ਼ਕ ਹਵਾਵਾਂ ਚੱਲਣ ਕਾਰਨ ਦਿਨ ਵੇਲੇ ਹਲਕੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ, ਜਦਕਿ ਰਾਤ ਦੇ ਤਾਪਮਾਨ 'ਚ ਗਿਰਾਵਟ ਨਾਲ ਸਵੇਰ-ਸ਼ਾਮ ਠੰਡ ਵਧ ਗਈ ਹੈ।
ਇਹ ਵੀ ਪੜ੍ਹੋ- 'ਆਪ' ਛੱਡਣ ਵਾਲਿਆਂ 'ਤੇ ਪਰਗਟ ਸਿੰਘ ਦਾ ਤੰਜ, ਕਿਹਾ, ਪੌਣੇ 5 ਸਾਲ ਚੁੱਪ ਕਿਉਂ ਰਹੇ?
ਮੌਸਮ ਵਿਭਾਗ ਅਨੁਸਾਰ ਹਵਾਵਾਂ ਚੱਲਣ ਕਾਰਨ ਆਉਣ ਵਾਲੇ ਦਿਨਾਂ 'ਚ ਰਾਤ ਦੀ ਠੰਡ ਹੋਰ ਵਧਣ ਦੀ ਸੰਭਾਵਨਾ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ 'ਚ ਠੰਡ ਦਾ ਅਸਰ ਵੱਧ ਹੈ। ਇਸ ਦੌਰਾਨ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਰੂਪਨਗਰ, ਨਵਾਂਸ਼ਹਿਰ 'ਚ ਨਵੰਬਰ ਤੱਕ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲੇਗੀ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਹਾਦਸਾ, ਕਾਲਜ ਜਾ ਰਹੇ 2 ਦੋਸਤਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
MP ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ 'ਤੇ ਕੀਤਾ ਤਿੱਖਾ ਹਮਲਾ
NEXT STORY