ਚੰਡੀਗੜ੍ਹ : ਪਹਾੜਾਂ 'ਤੇ ਹੋ ਰਹੀ ਬਰਫ਼ਬਾਰੀ ਕਾਰਨ ਪੰਜਾਬ 'ਚ ਠੰਡ ਨੇ ਆਪਣਾ ਜ਼ੋਰ ਫੜ੍ਹ ਲਿਆ ਹੈ ਅਤੇ ਤਾਪਮਾਨ 'ਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਵਲੋਂ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ 'ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ 17 ਨਵੰਬਰ ਤੱਕ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ ਪਰ ਇਸ ਤੋਂ ਬਾਅਦ ਕੁੱਝ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ 'ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਆਖ਼ਰ ਲੋਕਾਂ ਨੂੰ ਮਿਲ ਹੀ ਗਈ ਰਾਹਤ, ਹਵਾਵਾਂ ਨੇ ਕੀਤਾ ਕਮਾਲ
ਸੂਬੇ ਵਿਚ ਰਾਤ ਦੇ ਤਾਪਮਾਨ ਵਿਚ ਗਿਰਾਵਟ ਦੇ ਨਾਲ-ਨਾਲ ਦਿਨ ਦਾ ਤਾਪਮਾਨ ਵੀ ਆਮ ਨਾਲੋਂ ਘੱਟ ਚੱਲ ਰਿਹਾ ਹੈ। ਵਿਭਾਗ ਵਲੋਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ 'ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ, ਇਸ ਤਾਰੀਖ਼ ਤੋਂ ਲਾਗੂ ਹੋਏ ਨਵੇਂ ਰੇਟ
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਵੀ ਇਹ ਬਦਲਾਅ ਜਾਰੀ ਰਹੇਗਾ। ਦੂਜੇ ਪਾਸੇ ਇਕ ਵੈਸਟਰਨ ਡਿਸਟਰਬੈਂਸ ਮੁੜ ਸਰਗਰਮ ਹੋ ਗਿਆ ਹੈ, ਜਿਸ ਨਾਲ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ 'ਤੇ ਬਰਫ਼ਬਾਰੀ ਦੀ ਸੰਭਾਵਨਾ ਬਣ ਰਹੀ ਹੈ, ਜਿਸ ਨਾਲ ਪੰਜਾਬ ਦੇ ਤਾਪਮਾਨ ਵਿਚ ਹੋਰ ਗਿਰਾਵਟ ਵੇਖਣ ਨੂੰ ਮਿਲੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਖ਼ਰ ਲੋਕਾਂ ਨੂੰ ਮਿਲ ਹੀ ਗਈ ਰਾਹਤ, ਹਵਾਵਾਂ ਨੇ ਕੀਤਾ ਕਮਾਲ
NEXT STORY