ਫ਼ਿਰੋਜ਼ਪੁਰ (ਕੁਮਾਰ) : ਫ਼ਿਰੋਜ਼ਪੁਰ ਜ਼ਿਲ੍ਹੇ ਦੇ ਗੈਂਗਸਟਰ ਲਖਬੀਰ ਲੰਡਾ ਦੇ ਗੁਰਗੇ ਲਗਾਤਾਰ ਲੋਕਾਂ ਨੂੰ ਧਮਕੀਆਂ ਦੇ ਕੇ ਉਨ੍ਹਾਂ ਤੋਂ ਫਿਰੌਤੀ ਮੰਗ ਰਹੇ ਹਨ ਅਤੇ ਫਿਰੌਤੀ ਨਾ ਦੇਣ ’ਤੇ ਉਨ੍ਹਾਂ ’ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਫ਼ਿਰੋਜ਼ਪੁਰ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਲੰਡਾ ਦੇ ਕਈ ਗੁਰਗੇ ਕੰਮ ਕਰ ਰਹੇ ਹਨ, ਜਿਸ ਦੇ ਮੱਦੇਨਜ਼ਰ ਐੱਸ. ਐੱਸ. ਪੀ ਫ਼ਿਰੋਜ਼ਪੁਰ ਦੀਪਕ ਹਿਲੋਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਪੁਲਸ ਵੱਲੋਂ ਅਜਿਹੇ ਸ਼ੱਕੀ ਵਿਅਕਤੀਆਂ ਦੇ ਠਿਕਾਣਿਆਂ ਦੇ ਲਗਭਗ 48 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ’ਚ ਦਿਲ ਕੰਬਾਊ ਵਾਰਦਾਤ, ਅੰਮ੍ਰਿਤਧਾਰੀ ਸਿੱਖ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਫ਼ਿਰੋਜ਼ਪੁਰ ਦੇ ਕਸਬਾ ਜ਼ੀਰਾ ਵਿਖੇ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਇਕ ਦੁਕਾਨਦਾਰ ਨੂੰ ਲਖਬੀਰ ਸਿੰਘ ਲੰਡਾ ਦੇ ਨਾਂ ’ਤੇ ਵਿਦੇਸ਼ੀ ਨੰਬਰਾਂ ਤੋਂ ਫਿਰੌਤੀ ਦੀ ਧਮਕੀ ਆਈ ਸੀ, ਜਿਸ ਤੋਂ ਬਾਅਦ ਉਸ ਉਪਰ ਦੁਕਾਨ ’ਤੇ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਗੋਲ਼ੀਆਂ ਚਲਾ ਦਿੱਤੀਆਂ ਸਨ। ਇਸ ਹਮਲੇ ਵਿਚ ਦੁਕਾਨਦਾਰ ਦਾ ਵਾਲ-ਵਾਲ ਬਚਾ ਹੋ ਗਿਆ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਣੇ 6 ਖ਼ਿਲਾਫ਼ ਮਾਮਲਾ ਦਰਜ
ਇਸ ਸਬੰਧੀ ਸੰਪਰਕ ਕਰਨ ’ਤੇ ਐੱਸ.ਪੀ ਇਨਵੈਸਟੀਗੇਸ਼ਨ ਫ਼ਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਅੱਜ ਗੈਂਗਸਟਰ ਲੰਡਾ ਨਾਲ ਸਬੰਧ ਰੱਖਣ ਵਾਲੇ ਸ਼ੱਕੀ ਵਿਅਕਤੀਆਂ ਦੇ 48 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਇਹ ਕਾਰਵਾਈ ਅਜੇ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਕੁਝ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਹੈ।
ਇਹ ਵੀ ਪੜ੍ਹੋ : ਗੋਇੰਦਵਾਲ ਸਾਹਿਬ ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਗਰ ਨਿਗਮ ਚੋਣ : ਆਖਿਰ ਫਾਈਨਲ ਹੋਈ ਨਵੀਂ ਵਾਰਡਬੰਦੀ, ਜਲਦ ਜਾਰੀ ਹੋਵੇਗਾ ਨੋਟੀਫਿਕੇਸ਼ਨ
NEXT STORY