ਗੁਰਦਾਸਪੁਰ(ਵਿਨੋਦ) - ਤਿਉਹਾਰਾਂ ਦੇ ਮੱਦੇਨਜ਼ਰ ਗੁਰਦਾਸਪੁਰ ਵਾਸੀਆਂ ਲਈ ਹਰਜਿੰਦਰ ਸਿੰਘ ਬੇਦੀ ਵਧੀਕ ਜ਼ਿਲਾ ਮੈਜਿਸਟਰੇਟ , ਗੁਰਦਾਸਪੁਰ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਹਰਜਿੰਦਰ ਸਿੰਘ ਬੇਦੀ ਵਧੀਕ ਜ਼ਿਲਾ ਮੈਜਿਸਟਰੇਟ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਤਿਉਹਾਰਾਂ 'ਤੇ ਪਟਾਕੇ ਚਲਾਉਣ ਨੂੰ ਲੈ ਕੇ ਸਮਾਂ ਨਿਰਧਾਰਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਕੇਂਦਰੀ ਸਰਕਾਰ ਦਾ ਅੰਮ੍ਰਿਤਸਰ ਵਾਸੀਆਂ ਲਈ ਵੱਡਾ ਐਲਾਨ
ਪਟਾਕੇ ਚਲਾਉਣ ਦਾ ਨਿਰਧਾਰਿਤ ਸਮਾਂ
ਉਨ੍ਹਾਂ ਕਿਹਾ ਕਿ 20 ਅਕਤੂਬਰ 2025 (ਦੀਵਾਲੀ ਦੇ ਦਿਨ) ਰਾਤ 8.00 ਤੋਂ ਰਾਤ 10.00 ਵਜੇ ਤੱਕ, (ਗੁਰਪੁਰਬ ਦੇ ਦਿਨ) ਸਵੇਰੇ 4.00 ਵਜੇ ਤੋਂ ਸਵੇਰੇ 5.00 ਵਜੇ ਤੱਕ ਅਤੇ ਰਾਤ 9.00 ਵਜੇ ਤੋਂ ਰਾਤ 10.00 ਵਜੇ ਤੱਕ, ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ, ਰਾਤ ਨੂੰ 11.55 ਵਜੇ ਤੋਂ ਸਵੇਰੇ 12.30 ਤੱਕ ਪਟਾਕੇ ਚਲਾਏ ਜਾਣਗੇ। ਇਸ ਤੋਂ ਪਹਿਲਾਂ ਅਤੇ ਬਾਅਦ ਵਿੱਚ ਆਤਿਸ਼ਬਾਜੀ ਚਲਾਉਣ/ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਅਸਲਾ ਧਾਰਕਾਂ ਲਈ ਹੁਕਮ ਜਾਰੀ, 7 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ
ਇਹ ਸਾਈਲੈਂਸ ਜ਼ੋਨ ਘੋਸ਼ਿਤ ਕੀਤੇ
ਹੁਕਮਾਂ ਵਿੱਚ ਸਾਈਲੈਂਸ ਜ਼ੋਨ, ਜਿਵੇਂ ਕਿ ਸਰਕਾਰੀ ਦਫ਼ਤਰਾਂ, ਜੰਗਲਾਤ, ਹਸਪਤਾਲਾਂ, ਵਿਦਿਆਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਏਰੀਆ ਜਿਹੜਾ ਕਿ ਸਮਰੱਥ ਅਧਿਕਾਰੀ ਵੱਲੋਂ ਸਾਈਲੈਂਸ ਜ਼ੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਵਿੱਚ ਆਤਿਸ਼ਬਾਜ਼ੀ/ਪਟਾਕਿਆਂ ਨੂੰ ਚਲਾਉਣ ’ਤੇ ਵੀ ਮੁਕੰਮਲ ਪਾਬੰਦੀ ਲਗਾਈ ਗਈ ਹੈ। ਉਕਤ ਥਾਵਾਂ ਨੂੰ ਨਾਨ-ਸਮੋਕਿੰਗ ਏਰੀਆ ਅਤੇ ਸਾਇਲੈਂਸ ਜ਼ੋਨ ਘੋਸ਼ਿਤ ਕੀਤਾ ਜਾਂਦਾ ਹੈ।ਇਹ ਪਾਬੰਦੀ ਦੇ ਹੁਕਮ 08 ਅਕਤੂਬਰ 2025 ਤੋਂ ਮਿਤੀ 01 ਜਨਵਰੀ 2026 ਤੱਕ ਲਾਗੂ ਹੋਵੇਗਾ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਦੇ ਮੁਖੀ 'ਤੇ ਚੱਲੀਆਂ ਗੋਲੀਆਂ
ਪਟਾਕੇ ਖਰੀਦਣ ਤੇ ਵੇਚਣ ਦੀਆਂ ਨਿਰਧਾਰਿਤ ਥਾਵਾਂ
ਜਾਰੀ ਕੀਤੇ ਹੁਕਮਾਂ ਵਿੱਚ ਜ਼ਿਲਾ ਗੁਰਦਾਸਪੁਰ ਅੰਦਰ ਪਟਾਖਿਆਂ ਦੀ ਵੇਚ/ਖ੍ਰੀਦ ਲਈ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਗੁਰਦਾਸਪੁਰ ਵਿਖੇ ਗਰਾਉਡ, ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਜ਼ਨਲ ਕੈਪਸ, ਗੁਰਦਾਸਪੁਰ , ਬਟਾਲਾ ਵਿਖੇ ਪਸ਼ੂ ਮੰਡੀ, ਦੀਨਾਨਗਰ ਵਿਖੇ ਦੁਸ਼ਹਿਰਾ ਗਰਾਉਂਡ, ਡੇਰਾ ਬਾਬਾ ਨਾਨਕ/ਕਲਾਨੌਰ ਲਈ ਦਾਣਾ ਮੰਡੀ, ਡੇਰਾ ਬਾਬਾ ਨਾਨਕ ਵਿਖੇ ਅਤੇ ਫਤਹਿਗੜ੍ਹ ਚੂੜੀਆਂ, ਰੇਲਵੇ ਰੋਡ, ਖੇਡ ਸਟੇਡੀਅਮ, ਫਤਹਿਗੜ੍ਹ ਚੂੜੀਆਂ ਵਿਖੇ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਸਰਦੀਆਂ ਦੀ ਹੋ ਗਈ ਸ਼ੁਰੂਆਤ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਪਟਾਕਿਆਂ ਦੀ ਵਿਕਰੀ ਸਵੇਰੇ 10 ਤੋਂ ਸ਼ਾਮ 7 ਵਚੇ ਤੱਕ ਹੋਵੇਗੀ
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਤਿਸ਼ਬਾਜੀ/ਪਟਾਕਿਆਂ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ, ਦੁਰਘਾਟਨਵਾਂ ਹੋਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ ਅਤੇ ਵਾਤਾਵਾਰਣ ਵੀ ਬਹੁਤ ਪ੍ਰਦੂਸ਼ਿਤ ਹੁੰਦਾ ਹੈ। ਇਸ ਨਾਲ ਸਰਕਾਰੀ ਤੇ ਗੈਰ ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਖਦਸ਼ਾ ਵੀ ਵੱਧ ਜਾਂਦਾ ਹੈ। ਇਸ ਲਈ ਇਸ ’ਤੇ ਪਾਬੰਦੀ ਲਗਾਉਣੀ ਬਹੁਤ ਜ਼ਰੂਰੀ ਹੈ। ਉਕਤ ਨਿਰਧਾਰਿਤ ਥਾਵਾਂ ’ਤੇ ਪਟਾਖਿਆਂ ਦੀ ਵਿਕਰੀ ਸਵੇਰੇ 10.00 ਵਜੇ ਤੋਂ ਸ਼ਾਮ 7.30 ਵਜੇ ਤੱਕ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਜ਼ਿਲਾ ਗੁਰਦਾਸਪੁਰ ਅੰਦਰ ਹੋਰ ਕਿਸੇ ਵੀ ਥਾਂ ਦੀ ਵਰਤੋਂ ਪਟਾਖੇ ਅਤੇ ਆਤਿਸ਼ਬਾਜੀ ਦੀ ਖ੍ਰੀਦ/ਵਿਕਰੀ ਨਹੀਂ ਕੀਤੀ ਜਾ ਸਕੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ
NEXT STORY