ਅੰਮ੍ਰਿਤਸਰ (ਦਲਜੀਤ)-ਦਿਹਾਤੀ ਖੇਤਰ ਵਿਚ ਸਥਿਤ ਮਰੀਜ਼ਾਂ ਨੂੰ ਹੁਣ ਵੱਖ-ਵੱਖ ਬੀਮਾਰੀਆਂ ਦੇ ਆਪ੍ਰੇਸ਼ਨ ਲਈ ਗੁਰੂ ਨਾਨਕ ਦੇਵ ਹਸਪਤਾਲ ਜਾਂ ਜ਼ਿਲਾ ਪੱਧਰੀ ਸਿਵਲ ਹਸਪਤਾਲ ਵਿਚ ਨਹੀਂ ਆਉਣਾ ਪਵੇਗਾ। ਨਵ-ਨਿਯੁਕਤ ਸਿਵਲ ਸਰਜਨ ਡਾ. ਸਤਿੰਦਰ ਸਿੰਘ ਬਜਾਜ ਵੱਲੋਂ ਦਿਹਾਤੀ ਖੇਤਰ ਵਿਚ ਸਥਿਤ ਸਰਕਾਰੀ ਹਸਪਤਾਲਾਂ ਵਿਚ ਆਪ੍ਰੇਸ਼ਨ ਕਰਨ ਦੇ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ। ਡਾ. ਬਜਾਜ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਹਸਪਤਾਲਾਂ ਵਿਚ ਆਰਥੋ ਅਤੇ ਸਰਜਰੀ ਦੇ ਮਾਹਿਰ ਡਾਕਟਰ ਮੌਜੂਦ ਹਨ, ਉਨ੍ਹਾਂ ਵਿਚ ਆਪ੍ਰੇਸ਼ਨ ਜ਼ਰੂਰ ਹੋਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ DC ਨੇ ਪਟਵਾਰੀਆਂ ਦੇ ਕੀਤੇ ਤਬਾਦਲੇ, ਹਾਈਕੋਰਟ ਪਹੁੰਚਿਆ ਮਾਮਲਾ
ਡਾ. ਬਜਾਜ ਨੇ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਆਯੁਸ਼ਮਾਨ ਕਾਰਡ ਤਹਿਤ ਮਰੀਜ਼ਾਂ ਦਾ ਇਲਾਜ ਕਰਨ ਦੀ ਵੀ ਢੁੱਕਵੀਂ ਸੁਵਿਧਾ ਸਰਕਾਰੀ ਹਸਪਤਾਲਾਂ ਵਿਚ ਮੌਜੂਦ ਹੈ। ਇਸ ਦੇ ਨਾਲ ਹੀ ਹਰ ਮਰੀਜ਼ ਦੀ ਸਰਕਾਰੀ ਪੱਧਰ ’ਤੇ ਆਬਾ ਆਈ. ਡੀ. ਬਣਾਉਣ ਦੇ ਵੀ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ। ਡਾ. ਬਜਾਜ ਵੱਲੋਂ ਸਰਕਾਰੀ ਹਸਪਤਾਲ ਮਾਨਾਂਵਾਲਾ ਵਿਖੇ ਅਚਨਚੇਤ ਚੈਕਿੰਗ ਵੀ ਕੀਤੀ ਗਈ। ਡਾ. ਬਜਾਜ ਨੇ ਦੱਸਿਆ ਕਿ ਲੋਕਾਂ ਨੂੰ ਵਧੀਆ ਅਤੇ ਮਿਆਰੀ ਸੇਵਾਵਾਂ ਦੇਣ ਲਈ ਸਿਹਤ ਵਿਭਾਗ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ। ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮੁਫਤ ਦਵਾਈਆਂ ਅਤੇ ਮੁਫਤ ਆਪ੍ਰੇਸ਼ਨਾਂ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ। ਡਾ. ਬਜਾਜ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੈਂਟਰ ਮਾਨਾਂਵਾਲਾ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਡੇਢ ਕਰੋੜ ਰੁਪਏ ਦੀ ਲਾਟਰੀ ਜਿੱਤਣ ਵਾਲਾ ਲਾਪਤਾ, ਕੀਤੀ ਜਾ ਰਹੀ ਭਾਲ
ਇਸ ਚੈਕਿੰਗ ਦੌਰਾਨ ਉਨ੍ਹਾਂ ਵਲੋਂ ਸਟਾਫ਼ ਦੀ ਹਾਜ਼ਰੀ ਓ. ਪੀ. ਡੀ., ਗਾਇਨੀ ਵਾਰਡ, ਐਕਸ-ਰੇ, ਲੇਬਰ ਰੂਮ, ਲੈਬ, ਐੱਮ. ਸੀ. ਐੱਚ. ਵਿਭਾਗ, ਦਵਾਈਆਂ ਦਾ ਸਟਾਕ ਅਤੇ ਆਪ੍ਰੇਸ਼ਨ ਥੀਏਟਰ ਵਿਚ ਜਾ ਕੇ ਜਾਂਚ ਕੀਤੀ ਅਤੇ ਮਰੀਜਾਂ ਪਾਸੋਂ ਮੁਫਤ ਦਵਾਈਆਂ, ਲੈਬ ਟੈਸਟ, ਦੀਆਂ ਸਹੂਲਤਾਂ ਸੰਬੰਧੀ ਪੁੱਛ-ਪੜਤਾਲ ਕੀਤੀ ਗਈ।
ਇਹ ਵੀ ਪੜ੍ਹੋ- ਹੁਣ ਉਹ ਦਿਨ ਦੂਰ ਨਹੀਂ ਜਦੋਂ ਪਠਾਨਕੋਟ ਸ਼ਹਿਰ ਦੋ ਹਿੱਸਿਆਂ ’ਚ ਵੰਡਿਆ ਜਾਵੇਗਾ! ਸਾਹਮਣੇ ਆਇਆ ਵੱਡਾ ਕਾਰਣ
ਉਨ੍ਹਾਂ ਸਮੂਹ ਸਟਾਫ ਅਤੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਦਵਾਈਆਂ ਹਸਪਤਾਲ ਵਿਚੋਂ ਹੀ ਉਪਲੱਬਧ ਕਰਵਾਈਆ ਜਾਣ, ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੇ ਕੇਸਾਂ ਦੀ ਅਨਰੋਲਮੇਂਟ ਸਮੇਂ ’ਤੇ ਕੀਤੀ ਜਾਵੇ, ਸਾਫ-ਸਫਾਈ ਦਾ ਧਿਆਨ ਰੱਖਿਆ ਜਾਵੇ, ਸਮੇਂ ਦੇ ਪਾਬੰਧ ਿਰਹਾ ਜਾਵੇ ਅਤੇ ਸੇਵਾ ਭਾਵਨਾਂ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਮਨਜੀਤ ਸਿੰਘ ਰਟੌਲ ਅਤੇ ਐੱਮ. ਈ. ਆਈ. ਓ. ਅਮਰਦੀਪ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਖ਼ਤਰਾ, ਚਰਚਾ 'ਚ ਆਏ ਇਹ ਪਿੰਡ, ਲਗਾਤਾਰ ਹੋ ਰਹੀ...
ਸ਼ੱਕੀ ਹਾਲਾਤਾਂ ’ਚ ਨੌਜਵਾਨ ਨੇ ਸਤਲੁਜ ਦਰਿਆ ’ਚ ਮਾਰੀ ਛਾਲ
NEXT STORY