ਬਠਿੰਡਾ (ਵਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ-163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਪੰਜਾਬ ਜੇਲ੍ਹ ਰੂਲਜ਼ 2022 ਤਹਿਤ ਜੇਲ੍ਹਾਂ ’ਚ ਲਾਗੂ ਹੋਣ ਵਾਲੇ ਕਿਸੇ ਹੋਰ ਕਾਨੂੰਨ ਦੇ ਅਧੀਨ ਕੇਂਦਰੀ ਜੇਲ੍ਹ ਬਠਿੰਡਾ ਅੰਦਰ ਗੈਰ-ਕਾਨੂੰਨੀ ਅਪਰਾਧਿਕ ਗਤੀਵਿਧੀਆਂ ਅਤੇ ਅਜਿਹੀਆਂ ਪਾਬੰਦੀਸ਼ੁਦਾ ਵਸਤੂਆਂ ਰੱਖਣ ’ਤੇ ਪੂਰਨ ਰੋਕ ਲਗਾਈ ਜਾਂਦੀ ਹੈ। ਇਕ ਹੋਰ ਹੁਕਮ ਅਨੁਸਾਰ ਸ਼ਡਿਊਲ ਐਕਸ ਅਤੇ ਐੱਚ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਲਈ ਹਦਾਇਤ ਕੀਤੀ। ਹੁਕਮ ਮੁਤਾਬਕ ਟ੍ਰੈਫਿਕ ਦੀ ਸਮੱਸਿਆ ਨੂੰ ਵੇਖਦਿਆਂ ਹੋਇਆ ਤੰਗ ਥਾਵਾਂ ’ਤੇ ਟਰੱਕ ਖੜ੍ਹਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਜਾਰੀ ਹੁਕਮਾਂ ’ਚ ਉਨ੍ਹਾਂ ਕਿਹਾ ਕਿ ਬਹੁ-ਮੰਤਵੀ ਖੇਡ ਸਟੇਡੀਅਮ ਕੋਲ ਟਰੱਕ ਖੜ੍ਹੇ ਹੋਣ ਕਾਰਨ ਐੱਮ. ਐੱਸ. ਡੀ. ਸਕੂਲ ਅਤੇ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਬੱਚਿਆਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ : ਲਾਇਸੈਂਸ ਹੋ ਜਾਵੇਗਾ ਰੱਦ! ਅਸਲਾ ਧਾਰਕਾਂ ਲਈ ਵੱਡਾ ALERT, ਅੱਜ ਸ਼ਾਮ 5 ਵਜੇ ਤੋਂ ਪਹਿਲਾਂ...
ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ ਮੋਟਰਸਾਈਕਲਾਂ/ ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ। ਇਕ ਹੋਰ ਹੁਕਮ ਅਨੁਸਾਰ ਜ਼ਿਲੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ/ ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲੱਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਠੀਕਰੀ ਪੈਰਾ ਰਾਖੀ ਦੀ ਡਿਊਟੀ ਨਿਭਾਉਣਗੇ।
ਇਹ ਵੀ ਪੜ੍ਹੋ : ਪੰਜਾਬ ਦੇ 111 ਬਲਾਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਇਆ ਹੋਸ਼ ਉਡਾ ਦੇਣ ਵਾਲਾ ਖ਼ੁਲਾਸਾ, ਪੰਜਾਬੀ ਹੋ ਜਾਣ ਅਲਰਟ
ਇਸ ਤਰ੍ਹਾਂ ਇਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਦੇ ਪੇਂਡੂ/ ਸ਼ਹਿਰੀ ਖੇਤਰਾਂ ’ਚ ਲਿਖਤੀ ਪ੍ਰਵਾਨਗੀ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ’ਤੇ ਪਾਬੰਦੀ ਲਗਾਈ ਜਾਂਦੀ ਹੈ। ਜ਼ਿਲ੍ਹੇ ਦੀ ਹਦੂਦ ਅੰਦਰ ਬਰੇਤੀ/ ਮਿੱਟੀ ਆਦਿ ਦੀ ਟਰਾਲੀ ਨੂੰ ਬਿਨਾਂ ਕਵਰ ਕੀਤੇ ਇੱਧਰ-ਉੱਧਰ ਲੈ ਕੇ ਜਾਣ ’ਤੇ ਪੂਰਨ ਰੋਕ ਲਗਾਈ ਜਾਂਦੀ ਹੈ। ਜਾਰੀ ਹੁਕਮਾਂ ਅਨੁਸਾਰ ਉਕਤ ਦੇ ਮੱਦੇਨਜ਼ਰ ਕਾਨੂੰਨ ਅਤੇ ਵਿਵਸਥਾ ਨੂੰ ਸੰਚਾਰੂ ਰੂਪ ਨਾਲ ਚਲਾਉਣ ਲਈ ਕਿਸੇ ਵੀ ਵਿਅਕਤੀ ਦੇ ਪਾਣੀ ਦੀਆਂ ਟੈਕੀਆਂ ’ਤੇ ਚੜ੍ਹਨ ਜਾਂ ਅਜਿਹੀਆਂ ਉਚੀਆਂ ਥਾਵਾਂ ’ਤੇ ਪਾਬੰਦੀ ਲਗਾਈ ਜਾਂਦੀ ਹੈ। ਜਾਰੀ ਹੁਕਮ ਅਨੁਸਾਰ ਸੈਂਟਰਲ ਜੇਲ ਬਠਿੰਡਾ ਦੀ ਹਦੂਦ ਅੰਦਰ ਅਤੇ ਹਦੂਦ ਤੋਂ 500 ਮੀਟਰ ਤਕ ਏਰੀਏ ’ਚ ਡਰੋਨ ਕੈਮਰਾ ਚਲਾਉਣ/ ਉਡਾਉਣ ਤੇ ਮੁਕੰਮਲ ਪਾਬੰਦੀ ਲਗਾਈ ਹੈ।
ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ’ਚ ਹੋਣ ਵਾਲੀ ਹਰ ਤਰ੍ਹਾਂ ਦੀ ਭੜਕਾਊ ਬਿਆਨਬਾਜੀ/ ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫਰਤੀ ਭਾਸ਼ਣ ਆਦਿ ਦੇਣ ’ਤੇ ਮੁਕਮੰਲ ਰੋਕ ਲਗਾਈ ਗਈ ਹੈ। ਅਗਲੇ ਹੁਕਮਾਂ ਅਨੁਸਾਰ ਏਅਰ ਫੋਰਸ, ਭਿਸੀਆਣਾ ਹਵਾਈ ਅੱਡੇ ਦੇ ਬਾਹਰ 100 ਗਜ ਏਰੀਏ ਦੀ ਹਦੂਦ ਅੰਦਰ ਪੁਲਸ ਵੈਰੀਫਿਕੇਸ਼ਨ ਕਰਵਾਏ ਤੋਂ ਬਿਨਾਂ ਲੋਕਾਂ ਵਿਲੋਂ ਦੁਕਾਨਾਂ ਬਣਾਕੇ ਕਾਰੋਬਾਰ ਕਰਨ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ 9 ਫਰਵਰੀ 2026 ਤੱਕ ਲਾਗੂ ਰਹਿਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਕੁਰਸੀਆਂ ਦੇ ਲਾਉਣ ਲੱਗੇ ਰੇਟ'! CM ਮਾਨ ਦਾ ਕਾਂਗਰਸ ਨੂੰ ਲੈ ਕੇ ਵੱਡਾ ਬਿਆਨ
NEXT STORY