ਫਤਿਹਗੜ੍ਹ ਸਾਹਿਬ (ਵਿਪਨ ਬੀਜਾ) : ਕੌਮੀ ਰਾਜ ਮਾਰਗ ’ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਬੀਤੇ ਦਿਨੀਂ ਸੇਬਾਂ ਦਾ ਭਰਿਆ ਟਰੱਕ ਪਲਟ ਗਿਆ ਸੀ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰਾਂ ਨੇ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ ਸਾਢੇ 1265 ਤੋਂ ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲਈਆਂ ਅਤੇ ਫਰਾਰ ਹੋ ਗਏ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋਈ ਸੀ। ਇਸ ਘਟਨਾ ’ਤੇ ਹੁਣ ਪੁਲਸ ਨੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਹੈ। ਪੁਲਸ ਨੇ ਸੇਬਾਂ ਦੀਆਂ ਪੇਟੀਆਂ ਲੁੱਟਣ ਵਾਲਿਆਂ ’ਤੇ ਮਾਮਲਾ ਦਰਜ ਕਰ ਲਿਆ ਹੈ। ਵਾਇਰਲ ਹੋਈ ਇਸ ਵੀਡੀਓ ਦੀ ਮਦਦ ਨਾਲ ਲੁਟੇਰਿਆਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਆਨਲਾਈਨ ਠੱਗੀ ਦਾ ਇਹ ਨਵਾਂ ਤਰੀਕਾ ਉਡਾਏਗਾ ਹੋਸ਼, OTP ਲਈ ਇੰਝ ਤੁਹਾਡੇ ਘਰਾਂ ਤਕ ਪਹੁੰਚ ਰਹੇ ਠੱਗ
ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਤੋਂ ਸੇਬਾਂ ਦੀਆਂ 1265 ਪੇਟੀਆਂ ਲੈ ਕੇ ਬਿਹਾਰ ਜਾ ਰਿਹਾ ਟਰੱਕ ਪਿੰਡ ਰਾਜਿੰਦਰਗੜ੍ਹ ਨੇੜੇ ਪੁੱਜਾ ਤਾਂ ਦੂਜੇ ਵਾਹਨ ਨੂੰ ਬਚਾਉਂਦੇ ਹੋਏ ਟਰੱਕ ਬੇਕਾਬੂ ਹੋ ਕੇ ਪਲਟ ਗਿਆ। ਹਾਦਸੇ ਤੋਂ ਥੋੜ੍ਹੀ ਦੇਰ ਬਾਅਦ ਰਾਹਗੀਰਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਅਤੇ ਇੱਥੋਂ ਤੱਕ ਕਿ ਕਈ ਹੋਰ ਵਾਹਨ ਚਾਲਕਾਂ ਨੇ ਵੀ 1200 ਦੇ ਕਰੀਬ ਸੇਬਾਂ ਦੇ ਡੱਬੇ ਲੁੱਟ ਲਏ। ਇਸ ਸਬੰਧੀ ਬੱਸੀ ਪਠਾਣਾ ਦੇ ਡੀ. ਐੱਸ. ਪੀ. ਅਮਰਪ੍ਰੀਤ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਨੇ ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਬਚਾਉਣ ਦੀ ਬਜਾਏ ਸੇਬਾਂ ਦੇ ਡੱਬੇ ਲੁੱਟੇ, ਉਹ ਸ਼ਰਮਨਾਕ ਹੈ ਅਤੇ ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਵੀਡੀਓਜ਼ ਰਾਹੀਂ ਲੋਕਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਖ਼ਿਲਾਫ ਕਾਰਵਾਈ ਕੀਤੀ ਜਾ ਸਕੇ ਅਤੇ ਭਵਿੱਖ ’ਚ ਅਜਿਹੀ ਕੋਈ ਘਟਨਾ ਵਾਪਰਣ ਤੋਂ ਰੋਕੀ ਜਾ ਸਕੇ।
ਇਹ ਵੀ ਪੜ੍ਹੋ : ਐੱਸ. ਟੀ. ਐੱਫ. ਨੇ ਇੰਝ ਫੜਿਆ ਗੈਂਗਸਟਰ ਗੋਲਡੀ ਬਰਾੜ, ਟੀਮ ਦਾ ਹਿੱਸਾ ਰਹੇ ਪੁਲਸ ਅਫਸਰ ਨੇ ਕੀਤੇ ਵੱਡੇ ਖ਼ੁਲਾਸੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸੰਘਣੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, ਇਕ ਤੋਂ ਬਾਅਦ ਇਕ ਟਕਰਾਏ ਪੰਜ ਵਾਹਨ
NEXT STORY