ਚੰਡੀਗ਼ੜ੍ਹ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਮਾਸਟਰਮਾਈਂਡ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ’ਤੇ ਜੇਲ੍ਹ ਵਿਚੋਂ ਇੰਟਰਵਿਊ ਦੇਣ ਦੇ ਮਾਮਲੇ ਵਿਚ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ 2 ਕੇਸ ਦਰਜ ਕਰ ਲਏ ਹਨ। ਇਹ ਇੰਟਰਵਿਊ 14 ਅਤੇ 17 ਮਾਰਚ 2023 ਨੂੰ ਇਕ ਨਿੱਜੀ ਚੈਨਲ ’ਤੇ ਪ੍ਰਸਾਰਤ ਹੋਏ ਸਨ। ਇਸ ਤੋਂ ਬਾਅਦ ਸਟੇਟ ਕ੍ਰਾਈਮ ਬਿਊਰੋ ਵਿਚ ਇਹ ਕੇਸ ਲਾਰੈਂਸ ਅਤੇ ਉਸ ਦੇ ਗੈਂਗ ਦੇ ਮੈਂਬਰਾਂ ਖ਼ਿਲਾਫ਼ ਦਰਜ ਕੀਤੀ ਗਈ ਹੈ। ਇਹ ਕਾਰਵਾਈ ਪੰਜਾਬ-ਹਰਿਆਣਾ ਹਾਈਕੋਰਟ ਦੇ 23 ਦਸੰਬਰ ਨੂੰ ਆਏ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਚਾਰ ਮਹੀਨਿਆਂ ਦੀ ਗਰਭਵਤੀ ਔਰਤ ਦਾ ਗੋਲ਼ੀਆਂ ਮਾਰ ਕੇ ਕਤਲ
ਹਾਈਕੋਰਟ ਨੇ ਪੰਜਾਬ ਸਰਕਾਰ ਦੀ ਬਣਾਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਦੀ ਜਾਂਚ ਨੂੰ ਖਾਰਜ ਕਰਦੇ ਹੋਏ ਨਵੀਂ ਜਾਂਚ ਟੀਮ ਬਣਾਈ ਸੀ। ਇਸ ਦੀ ਅਗਵਾਈ ਸਪੈਸ਼ਲ ਡੀ. ਜੀ. ਪੀ. ਪ੍ਰਬੋਧ ਕੁਮਾਰ ਕਰਨਗੇ। ਇਸ ਐੱਫ. ਆਈ. ਆਰ. ਰਾਹੀਂ ਹੁਣ ਪੰਜਾਬ ਪੁਲਸ ਦੂਜੇ ਸੂਬਿਆਂ ਵਿਚ ਵੀ ਲਾਰੈਂਸ ਦੇ ਇੰਟਰਵਿਊ ਨਾਲ ਜੁੜੇ ਮਾਮਲੇ ਦੀ ਜਾਂਚ ਕਰ ਸਕਕੇਗੀ। ਹਾਈਕੋਰਟ ਨੇ ਸੁਣਵਾਈ ਵਿਚ ਪੰਜਾਬ ਪੁਲਸ ਦੇ ਸਪੈਸ਼ਲ ਡੀ. ਜੀ. ਪੀ. ਕੁਲਦੀਪ ਸਿੰਘ ਤੇ ਏ. ਡੀ. ਜੀ. ਪੀ. ਜੇਲ੍ਹ ਅਰੁਣ ਪਾਲ ਸਿੰਘ ਦੀ ਜਾਂਚ ਰਿਪੋਰਟ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਮਾਮਲੇ ਵਿਚ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਹੱਡ ਚੀਰਵੀਂ ਠੰਡ ਦਰਮਿਆਨ ਮੌਸਮ ਵਿਭਾਗ ਵੱਲੋਂ ਮੀਂਹ ਭਵਿੱਖਬਾਣੀ, ਵਧਾਏਗੀ ਚਿੰਤਾ
ਏ. ਡੀ. ਜੀ. ਪੀ. ਬੋਲੇ ਪੰਜਾਬ ਦੀ ਜੇਲ੍ਹ ’ਚ ਨਹੀਂ ਹੋਇਆ ਇੰਟਰਵਿਊ
ਇਸ ਤੋਂ ਪਹਿਲਾਂ ਹਾਈਕੋਰਟ ਵਿਚ ਪੰਜਾਬ ਦੇ ਜੇਲ੍ਹ ਏ. ਡੀ. ਜੀ. ਪੀ. ਅਰੁਣਪਾਲ ਸਿੰਘ ਨੇ ਕਿਹਾ ਸੀ ਕਿ ਐੱਸ. ਆਈ. ਟੀ. ਨੂੰ ਪੰਜਾਬ ਦੀ ਜੇਲ੍ਹ ਜਾਂ ਜੇਲ੍ਹ ਤੋਂ ਬਾਹਰ ਪੂਰੇ ਪੰਜਾਬ ਵਿਚ ਕਿਤੇ ਵੀ ਲਾਰੈਂਸ ਦੀ ਇੰਟਰਵਿਊ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਇਹ ਇਟਰਵਿਊ ਪੰਜਾਬ ਵਿਚ ਨਹੀਂ ਲਏ ਗਏ ਹਨ।
ਇਹ ਵੀ ਪੜ੍ਹੋ : ਕੜਾਕੇਦਾਰ ਠੰਡ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਮੁੜ ਜਾਰੀ ਕੀਤੀ ਐਡਵਾਇਜ਼ਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਘਣੀ ਧੁੰਦ ਤੇ ਸੀਤ ਲਹਿਰ ਨੇ ਠਾਰੇ ਲੋਕ, ਸੂਰਜਦੇਵ ਖੇਡ ਰਹੇ ਲੁਕਣ-ਮੀਟੀ, ਜਾਣੋ ਆਉਣ ਵਾਲੇ ਦਿਨਾਂ ਦਾ ਮੌਸਮ
NEXT STORY