ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਦਰਅਸਲ ਮੌਸਮ ਵਿਭਾਗ ਵਲੋਂ ਅੱਜ ਕਈ ਥਾਵਾਂ 'ਤੇ ਗਰਜ ਅਤੇ ਬਿਜਲੀ ਚਮਕਣ ਨਾਲ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 9 ਜੁਲਾਈ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਐੱਸ. ਏ. ਐੱਸ. ਨਗਰ ਜ਼ਿਲ੍ਹਿਆਂ 'ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 30 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਵੱਡਾ ALERT, ਇਹ ਕੰਮ ਕਰਨ ਮਗਰੋਂ ਹੀ ਮਿਲੇਗੀ ਕਣਕ (ਵੀਡੀਓ)
ਉੱਥੇ ਹੀ 10 ਜੁਲਾਈ ਮਤਲਬ ਕਿ ਭਲਕੇ ਲਈ ਵੀ ਕਈ ਜ਼ਿਲ੍ਹਿਆਂ 'ਚ ਬਿਜਲੀ ਗਰਜਣ ਦੇ ਨਾਲ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ 10 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਜ਼ਿਲ੍ਹੇ 'ਚ ਬਿਜਲੀ ਗਰਜਣ ਦੇ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਭਲਕੇ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਭਾਰੀ ਮੀਂਹ ਦੌਰਾਨ ਸੜਕਾਂ 'ਤੇ ਪਾਣੀ ਭਰਨ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਸਿਹਤ ਬੀਮਾ, ਸਰਕਾਰੀ ਮੁਲਾਜ਼ਮ ਵੀ ਲੈ ਸਕਣਗੇ ਲਾਭ
ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਐੱਸ. ਏ. ਐੱਸ. ਨਗਰ, ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ 'ਚ ਬਿਜਲੀ ਚਮਕਣ ਅਤੇ ਗਰਜ ਦਾ ਅਲਰਟ ਹੈ। ਹਾਲਾਂਕਿ ਆਉਣ ਵਾਲੇ ਦਿਨਾਂ 11, 12, 13 ਅਤੇ 14 ਜੁਲਾਈ ਲਈ ਅਜੇ ਕਿਸੇ ਤਰ੍ਹਾਂ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਡ੍ਰੈੱਸ ਕੋਡ ਲਾਗੂ! ਸਲਵਾਰ-ਕਮੀਜ਼ ਤੇ...
NEXT STORY