ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ) ਲਈ 20 ਤੋਂ 31 ਮਈ, 2023 ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਹਰੇਕ ਖੇਤੀਬਾੜੀ ਫੀਡਰ ਨੂੰ ਬਦਲਵੇਂ ਦਿਨ ਅਨੁਸਾਰ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ 'ਚ ਸੈਕਸ ਰੈਕੇਟ ਦਾ ਪਰਦਾਫਾਸ਼, ਜੋੜੇ ਨੇ 17 ਸਾਲਾ ਕੁੜੀ ਦੇ ਕਰਵਾਏ 18 ਵਿਆਹ
ਉਨਾਂ ਦੱਸਿਆ ਕਿ ਅੰਤਰਰਾਸ਼ਟਰੀ ਸਰਹੱਦੀ ਖੇਤਰ ਗਰੁੱਪ (ਕੰਡਿਆਲੀ ਤਾਰ ਦੇ ਪਾਰ ਵਾਲੇ ਫੀਡਰ) ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਡੀ. ਐੱਸ.ਆਰ. ਖੇਤਰਾਂ ਨੂੰ ਗਰੁੱਪਾਂ ਵਿੱਚ ਵੰਡਿਆ ਗਿਆ ਹੈ ਅਤੇ ਸਵੇਰੇ 7 ਵਜੇ ਤੋਂ ਸਾਮ 5 ਵਜੇ ਤੱਕ 8 ਘੰਟੇ ਸਪਲਾਈ ਦਿੱਤੀ ਜਾਵੇਗੀ। ਹਾਲਾਂਕਿ ਕਪਾਹ ਖੇਤਰ ਦੇ ਫੀਡਰਾਂ ਨੂੰ ਕਪਾਹ ਦੀ ਬਿਜਾਈ ਲਈ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਮਿਲਦੀ ਰਹੇਗੀ।
ਇਹ ਵੀ ਪੜ੍ਹੋ : ਕਿਸਾਨਾਂ ਲਈ ਆਈ ਚੰਗੀ ਖ਼ਬਰ, ਮੋਦੀ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਨਮਾਨ ਰਾਸ਼ੀ ਵਜੋਂ ਦੇ ਰਹੀ ਹੈ, ਉੱਥੇ ਹੀ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦੇਣੀ ਵੀ ਯਕੀਨੀ ਬਣਾ ਰਹੀ ਹੈ।
ਇਹ ਵੀ ਪੜ੍ਹੋ : ਭਾਜਪਾ 'ਤੇ ਭਾਰੀ ਪਿਆ 'ਗਾਰੰਟੀਆਂ' ਦਾ ਦੌਰ, ਵਿਰੋਧੀਆਂ ਦੀ ਗੁਗਲੀ ਅੱਗੇ ਪਾਰਟੀ ਨੇ ਟੇਕੇ ਗੋਡੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੀ-ਪਾਈਟ ਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦੀ ਸਮੀਖਿਆ
NEXT STORY