ਜਲੰਧਰ (ਰੱਤਾ) : ਵੀਰਵਾਰ ਨੂੰ ਇਟਲੀ ਤੋਂ ਅੰਮ੍ਰਿਤਸਰ ਆਈ ਫਲਾਈਟ ਵਿਚ 100 ਤੋਂ ਵੱਧ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣਾ ਆਪਣੇ-ਆਪ ’ਚ ਇਕ ਵੱਡਾ ਸਵਾਲ ਹੈ ਕਿ ਕੀ ਫਲਾਈਟ ’ਚ ਸਵਾਰ ਹੋਣ ਤੋਂ ਪਹਿਲਾਂ ਉਕਤ ਵਿਅਕਤੀਆਂ ਦਾ ਇਟਲੀ ’ਚ ਕੋਰੋਨਾ ਟੈਸਟ ਨਹੀਂ ਕਰਵਾਇਆ ਗਿਆ ਸੀ। ਜੇਕਰ ਉੱਥੇ ਉਨ੍ਹਾਂ ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਤਾਂ ਇੰਨੀ ਵੱਡੀ ਗਿਣਤੀ ’ਚ ਯਾਤਰੀ ਅੰਮ੍ਰਿਤਸਰ ਉਤਰਦੇ ਹੀ ਪਾਜ਼ੇਟਿਵ ਕਿਵੇਂ ਆ ਗਏ। ਹੁਣ ਇੱਥੇ ਸਵਾਲ ਇਹ ਵੀ ਉੱਠਦਾ ਹੈ ਕਿ ਜੇਕਰ ਉਕਤ ਲੋਕਾਂ ਦਾ ਉੱਥੇ ਕੋਰੋਨਾ ਟੈਸਟ ਨਹੀਂ ਹੋਇਆ ਤਾਂ ਉਹ ਫਲਾਈਟ ’ਚ ਕਿਵੇਂ ਬੈਠੇ! ਕੀ ਹੁਣ ਤੱਕ ਅਜਿਹਾ ਕੋਈ ਨਿਯਮ ਨਹੀਂ ਬਣਾਇਆ ਗਿਆ ਕਿ ਵਿਦੇਸ਼ ਜਾਣ ਵਾਲੇ ਯਾਤਰੀਆਂ ਲਈ ਪਹਿਲਾਂ ਆਪਣਾ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੋਵੇ।
ਇਹ ਵੀ ਪੜ੍ਹੋ : ਵੱਡਾ ਸਵਾਲ: ਅੰਦੋਲਨਕਾਰੀਆਂ ਨੂੰ ਕਿਵੇਂ ਮਿਲੀ PM ਦੇ ਸੜਕ ਰਾਹੀਂ ਜਾਣ ਦੇ ਪ੍ਰੋਗਰਾਮ ਦੀ ਜਾਣਕਾਰੀ
ਦੱਸਣਯੋਗ ਹੈ ਕਿ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਇਟਲੀ ਤੋਂ ਆਈ ਇਕ ਫਲਾਈਟ 'ਚ ਆਏ 179 ਯਾਤਰੀਆਂ ਵਿਚੋਂ 125 ਯਾਤਰੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਨਾਲ ਹੜਕੰਪ ਮੱਚ ਗਿਆ ਸੀ। ਜਾਣਕਾਰੀ ਮੁਤਾਬਕ ਓਮੀਕਰੋਨ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੇ ਲਗਾਤਾਰ ਯਾਤਰੀ ਕੋਰੋਨਾ ਦੀ ਲਪੇਟ ’ਚ ਆ ਰਹੇ ਹਨ। ਇਟਲੀ ਤੋਂ ਜੋ ਯਾਤਰੀ ਆਏ ਹਨ, ਉਨ੍ਹਾਂ ਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਨਾਲ ਸਬੰਧਤ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਸਾਰਿਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਸਾਰੇ ਮਰੀਜ਼ਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪੀ. ਐੱਮ. ਮੋਦੀ ਦੀ ਸੁਰੱਖਿਆ ਦੇ ਮੁੱਦੇ ’ਤੇ ਫਤਿਹਜੰਗ ਬਾਜਵਾ ਨੇ ਘੇਰੀ ਕਾਂਗਰਸ, ਕੀਤੇ ਤਿੱਖੇ ਸ਼ਬਦੀ ਹਮਲੇ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਲੁਧਿਆਣਾ ਬੰਬ ਧਮਾਕਾ ਮਾਮਲਾ : ਰਣਜੀਤ ਚੀਤਾ ਤੇ ਬਾਕਸਰ ਨੂੰ ਅਦਾਲਤ ’ਚ ਕੀਤਾ ਗਿਆ ਪੇਸ਼
NEXT STORY