ਬਠਿੰਡਾ (ਵੈੱਬ ਡੈਸਕ)- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਚਰਚਾ ਵਿਚ ਰਹਿਣ ਵਾਲਾ ਪਿੰਡ ਚਾਉਕੇ ਦਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਾਂ ਨੂੰ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਇਸ ਸਕੂਲ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਹੁਣ ਐੱਸ. ਡੀ. ਐੱਮ. ਨੂੰ ਸੌਂਪ ਦਿੱਤੀ ਹੈ। ਦੋ ਦਿਨ ਪਹਿਲਾਂ ਹੀ ਇਸ ਸਕੂਲ ਨੂੰ ਨਿੱਜੀ ਭਾਈਵਾਲ ਤਹਿਤ ਚਲਾ ਰਹੀ ਸ਼੍ਰੀ ਰਾਧੇ ਕ੍ਰਿਸ਼ਨਾ ਸੇਵਾ ਸੰਮਤੀ (ਰਜਿ.) ਮਾਨਸਾ ਵੱਲੋਂ ਆਪਣੇ ਹੱਥੇ ਪਿੱਛੇ ਖਿੱਚ ਲਏ ਗਏ ਹਨ।
ਇਹ ਵੀ ਪੜ੍ਹੋ: ਬੇਗੋਵਾਲ 'ਚ ਲੱਗੀ ਭਿਆਨਕ ਅੱਗ, 12 ਏਕੜ ਕਣਕ ਦੀ ਫ਼ਸਲ ਤੇ ਟਰੈਕਟਰ ਸੜ ਕੇ ਹੋਇਆ ਸੁਆਹ

ਇਸ ਦੇ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਗਰੀਸ਼ ਦਿਆਲਨ ਨੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਇਕ ਪੱਤਰ ਜਾਰੀ ਕਰਕੇ ਇਸ ਸਕੂਲ ਦਾ ਪ੍ਰਬੰਧ ਐੱਸ. ਡੀ. ਐੱਮ. ਨੂੰ ਸੌਂਪਣ ਲਈ ਕਿਹਾ ਹੈ। ਸੂਚਨਾ ਮੁਤਾਬਕ ਸੀਨੀਅਰ ਸੈਕੰਡਰੀ ਪੱਧਰ ਦੇ ਇਸ ਆਦਰਸ਼ ਸਕੂਲ ਦਾ ਸਾਰਾ ਖ਼ਰਚਾ ਹੁਣ ਪੰਜਾਬ ਸਿਖਿਆ ਵਿਕਾਸ ਬੋਰਡ ਵੱਲੋਂ ਕੀਤਾ ਜਾਵੇਗਾ। ਇਥੇ ਦੱਸ ਦੇਈਏ ਕਿ ਮੌਜੂਦਾ ਸਮੇਂ ਵਿਚ ਇਸ ਸਕੂਲ ਵਿਚ ਕਰੀਬ 2000 ਬੱਚੇ ਪਹਿਲੀ ਜਮਾਤ ਤੋਂ ਲੈ ਕੇ 10ਵੀਂ ਤੱਕ ਪੜ੍ਹਦੇ ਹਨ।
ਜ਼ਿਕਰਯੋਗ ਹੈ ਕਿ ਇਸ ਸਕੂਲ ਦੇ ਪ੍ਰਬੰਧਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਵਿਵਾਦ ਚੱਲ ਰਿਹਾ ਸੀ। ਇਕ ਪਾਸੇ ਜਿੱਥੇ ਕਿਸਾਨ ਜਥੇਬੰਦੀ ਉਗਰਾਹਾ ਅਤੇ ਸਕੂਲ 'ਚ ਪੜ੍ਹਦੇ ਮਾਪਿਆਂ ਦੇ ਬੱਚਿਆਂ ਅਤੇ ਇਸੇ ਸਕੂਲ ਵਿਚੋਂ ਹਟਾਏ ਕੁਝ ਅਧਿਆਪਕਾਂ ਨੇ ਸਕੂਲ ਪ੍ਰਬੰਧਕਾਂ 'ਤੇ ਘਪਲਿਆਂ ਦਾ ਦੇਸ਼ ਲਗਾਉਂਦੇ ਮੋਰਚਾ ਖੋਲਿਆ ਹੋਇਆ ਸੀ, ਉਥੇ ਹੀ ਦੂਜੇ ਪਾਸੇ ਪਿੰਡ ਦੇ ਲੋਕਾਂ ਦਾ ਇਕ ਧੜਾ ਅਤੇ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਦਾ ਇਕ ਹਿੱਸਾ ਮੈਨੇਜਮੈਂਟ ਦੇ ਹੱਕ ਵਿਚ ਆ ਗਿਆ ਸੀ, ਜਿਸ ਕਾਰਨ ਦੋਵੇਂ ਧਿਰਾਂ ਵਿਚਕਾਰ ਕਈ ਵਾਰ ਟਕਰਾਅ ਵੀ ਹੋ ਚੁੱਕਿਆ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ, ਮਚੀ ਖਲਬਲੀ, ਜੇਕਰ ਨਾ ਕੀਤਾ ਇਹ ਕੰਮ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਸ਼ਰੇਆਮ ਗੁੰਡਾਗਰਦੀ, ਔਰਤ ਨੇ 40 ਹਮਲਾਵਰਾਂ ਕੋਲੋਂ ਇਕ ਪਰਿਵਾਰ ’ਤੇ ਕਰਵਾਇਆ ਹਮਲਾ
NEXT STORY