ਜਲੰਧਰ- ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਇਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ।
ਜਾਣਕਾਰੀ ਮੁਤਾਬਕ ਐੱਸ.ਆਈ.ਟੀ. ਵੱਲੋਂ ਲਾਰੈਂਸ ਬਿਸ਼ਨੋਈ ਦੇ ਜੇਲ੍ਹ 'ਚ ਹੋਏ ਇੰਟਰਵਿਊ ਨੂੰ ਲੈ ਕੇ ਇਕ ਰਿਪੋਰਟ ਅਦਾਲਤ ਪੇਸ਼ ਕੀਤੀ ਗਈ ਹੈ, ਜਿਸ 'ਚ ਲਿਖਿਆ ਗਿਆ ਹੈ ਕਿ ਲਾਰੈਂਸ ਬਿਸ਼ਨੋਈ ਦਾ ਇਕ ਇੰਟਰਵਿਊ ਪੰਜਾਬ ਦੀ ਜੇਲ੍ਹ 'ਚ ਹੀ ਹੋਇਆ ਹੈ, ਜਿਸ ਨੂੰ ਲੈ ਕੇ ਹੁਣ ਕਈ ਤਰ੍ਹਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।
ਪਰ ਇਨ੍ਹਾਂ ਸਭ ਗੱਲਾਂ ਨੂੰ ਅਫ਼ਵਾਹਾਂ ਦੱਸਿਆ ਜਾ ਰਿਹਾ ਹੈ। ਕਿਉਂਕਿ ਇਹ ਰਿਪੋਰਟ ਇਕ ਸੀਲਬੰਦ ਲਿਫਾਫੇ 'ਚ ਜਮ੍ਹਾ ਕਰਵਾਈ ਗਈ ਹੈ। ਇਸ ਲਈ ਇਸ ਨੂੰ ਖੋਲ੍ਹ ਕੇ ਪੜ੍ਹੇ ਜਾਣ ਤੋਂ ਪਹਿਲਾਂ ਇਸ ਬਾਰੇ ਕੁਝ ਵੀ ਕਹਿਣਾ ਮਹਿਜ਼ ਅਫ਼ਵਾਹ ਮੰਨਿਆ ਜਾਵੇਗਾ।





ਜ਼ਿਕਰਯੋਗ ਹੈ ਕਿ ਪਿਛਲੇ ਸਾਲ ਹੀ ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦਾ ਨੋਟਿਸ ਲਿਆ ਸੀ ਅਤੇ ਡੀ.ਜੀ.ਪੀ. ਪ੍ਰਬੋਧ ਕੁਮਾਰ, ਏ.ਆਈ.ਜੀ. ਡਾਕਟਰ ਐੱਸ ਰਾਹੁਲ ਅਤੇ ਨੀਲਾਂਬਰੀ ਜਗਦਾਲੇ ਦੀ ਐੱਸ.ਆਈ.ਟੀ. ਬਣਾ ਕੇ ਜਾਂਚ ਦੇ ਹੁਕਮ ਦਿੱਤੇ ਸਨ। ਇਸ ਮਾਮਲੇ ਨੂੰ ਲੈ ਕੇ ਇਸ ਤੋਂ ਪਹਿਲਾਂ ਵੀ 2 ਰਿਪੋਰਟਾਂ ਅਦਾਲਤ 'ਚ ਪੇਸ਼ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਤੋਂ ਬਾਅਦ ਅਗਲੀ ਕਾਰਵਾਈ ਦੀ ਇਹ ਤੀਜੀ ਰਿਪੋਰਟ ਹੈ।
ਇਹ ਵੀ ਪੜ੍ਹੋ- PSPCL ਦੇ ਸਹਾਇਕ ਲਾਈਨਮੈਨ ਨਾਲ ਹੋ ਗਈ ਅਣਹੋਣੀ, ਕੰਮ ਕਰਦੇ ਸਮੇਂ ਹੋਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਰਸ਼ਾਂ 'ਚ ਮਰਦਾਨਾ ਕਮਜ਼ੋਰੀ ਲਈ ਇਹ ਆਦਤਾਂ ਹੋ ਸਕਦੀਆਂ ਹਨ ਜ਼ਿੰਮੇਵਾਰ- ਜ਼ਰੂਰ ਦਿਓ ਧਿਆਨ
NEXT STORY