ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਦਰਅਸਲ ਲੋਕਾਂ ਨੂੰ ਪੈ ਰਹੀ ਤੇਜ਼ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਵਲੋਂ ਅਗਲੇ 3 ਦਿਨਾਂ ਤੱਕ ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਕਾਰਨ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਵਲੋਂ ਸੂਬੇ ਦੇ 18 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਮੁਤਾਬਕ ਪੰਜਾਬ 'ਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਨਾਲ ਹੀ ਮੀਂਹ ਵੀ ਪਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਲਈ ਆਇਆ ਵੱਡਾ ਫ਼ੈਸਲਾ, ਸਿਰਫ ਅੱਜ ਹੀ ਹੈ ਮੌਕਾ, ਜਲਦੀ ਕਰੋ
ਜਿਨ੍ਹਾਂ 18 ਜ਼ਿਲ੍ਹਿਆਂ 'ਚ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ 'ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਲੇਰਕੋਟਲਾ ਅਤੇ ਬਰਨਾਲਾ ਸ਼ਾਮਲ ਹਨ। ਫਿਲਹਾਲ ਪੰਜਾਬ 'ਚ ਪਿਛਲੇ ਕੁੱਝ ਦਿਨਾਂ ਤੋਂ ਤਾਪਮਾਨ ਘਟਿਆ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ 'ਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ 'ਚ ਪਿਛਲੇ ਕੁੱਝ ਦਿਨਾਂ ਤੋਂ ਪੱਛਮੀ ਗੜਬੜੀ ਵੀ ਸਰਗਰਮ ਹੈ, ਜਿਸ ਕਾਰਨ ਹਵਾਵਾਂ ਚੱਲਣ ਕਰਕੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸੰਸਦ ਮੈਂਬਰਾਂ ’ਚ ਸਿਰਫ 'ਹਰਸਿਮਰਤ' ਦੇ ਨਾਂ ਹੈ ਲਗਾਤਾਰ 4 ਵਾਰ ਜਿੱਤਣ ਦਾ ਰਿਕਾਰਡ
ਪੰਜਾਬ ਦੇ ਜ਼ਿਲ੍ਹਿਆਂ ਦਾ ਹਾਲ
ਪੰਜਾਬ ਦੇ ਬਠਿੰਡਾ 'ਚ ਵੱਧ ਤੋਂ ਵੱਧ ਤਾਪਮਾਨ 45.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ, ਲੁਧਿਆਣਾ ਦਾ 42.2 ਡਿਗਰੀ ਸੈਲਸੀਅਸ ਅਤੇ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈ. ਐੱਮ. ਡੀ. ਦੇ ਅਨੁਸਾਰ ਇਸ ਪੂਰੇ ਹਫ਼ਤੇ ਪੰਜਾਬ ਅਤੇ ਹਰਿਆਣਾ ਦੇ ਕੁੱਝ ਹਿੱਸਿਆਂ 'ਚ ਤੂਫ਼ਾਨ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਦੇ ਲੀਡਰ ਨੇ ਲਿਆ ਰਾਹੁਲ ਗਾਂਧੀ ਦੀ ਹਾਰ ਦਾ ਬਦਲਾ, ਹਰ ਪਾਸੇ ਹੋ ਰਹੀ ਚਰਚਾ
NEXT STORY