ਚੰਡੀਗੜ੍ਹ : ਪੰਜਾਬ 'ਚ ਮੌਸਮ ਬਦਲਣ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਹੁਣ ਪੰਜਾਬ ਵਾਸੀਆਂ ਨੂੰ ਰਜਾਈਆਂ, ਕੰਬਲ ਅਤੇ ਗਰਮ ਕੱਪੜੇ ਕੱਢ ਲੈਣੇ ਚਾਹੀਦੇ ਹਨ ਕਿਉਂਕਿ ਸੂਬੇ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਤੋਂ ਬਾਅਦ ਸੁਭਾਵਿਕ ਹੈ ਕਿ ਠੰਡ ਵੱਧ ਜਾਵੇਗੀ ਅਤੇ ਪੂਰੀ ਤਰ੍ਹਾਂ ਆਪਣਾ ਜ਼ੋਰ ਫੜ੍ਹ ਲਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਧਮਾਕਾ, ਚੱਲਦੀ ਟਰੇਨ 'ਚ ਪੈ ਗਈਆਂ ਚੀਕਾਂ (ਵੀਡੀਓ)
ਮੌਸਮ ਵਿਭਾਗ ਨੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦੀਵਾਲੀ ਤੋਂ ਬਾਅਦ ਪੰਜਾਬ 'ਚ ਪ੍ਰਦੂਸ਼ਣ ਦਾ ਪੱਧਰ ਕਾਫੀ ਵੱਧ ਗਿਆ ਹੈ, ਜਿਸ ਨੂੰ ਦੇਖਦਿਆਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜੇਕਰ ਅਕਤੂਬਰ ਮਹੀਨੇ ਦੇ ਅਖ਼ੀਰ ਦੀ ਗੱਲ ਕਰੀਏ ਤਾਂ ਇਸ ਮਹੀਨੇ ਠੰਡ ਨਹੀਂ ਪਈ।
ਇਹ ਵੀ ਪੜ੍ਹੋ : ਦੀਵਾਲੀ ਦੇ ਤਿਓਹਾਰ 'ਤੇ CM ਮਾਨ ਨੇ ਕੀਤੀ ਅਰਦਾਸ, ਲੋਕਾਂ ਨੂੰ ਦਿੱਤੀ ਵਧਾਈ
ਪਿਛਲੇ ਇਕ ਹਫ਼ਤੇ ਤੋਂ ਚੰਡੀਗੜ੍ਹ ਸਮੇਤ ਪੰਜਾ ਦਾ ਔਸਤ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਤੋਂ 6 ਡਿਗਰੀ ਵੱਧ ਰਿਹਾ ਹੈ। ਭਾਰਤੀ ਮੌਸਮ ਵਿਭਾਗ ਦੇ ਮਾਹਰਾਂ ਮੁਤਾਬਕ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ 'ਚ ਮੀਂਹ ਅਤੇ ਬਰਫ਼ਬਾਰੀ ਲਿਆਉਣ ਵਾਲੀਆਂ ਪੱਛਮੀ ਗੜਬੜੀਆਂ ਦੀ ਘਾਟ ਇਸ ਗਰਮੀ ਦਾ ਮੁੱਖ ਕਾਰਨ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡਾ ਧਮਾਕਾ, ਚੱਲਦੀ ਟਰੇਨ 'ਚ ਪੈ ਗਈਆਂ ਚੀਕਾਂ (ਵੀਡੀਓ)
NEXT STORY