ਜਲੰਧਰ- ਪੰਜਾਬ ਵਿਚ ਅੱਜ ਮੌਸਮ ਦੇ ਮਿਜ਼ਾਜ ਬਦਲੇ ਹੋਏ ਨਜ਼ਰ ਆ ਰਹੇ ਹਨ। ਅੱਜ ਸਵੇਰੇ ਤੋਂ ਹੀ ਕਈ ਜ਼ਿਲ੍ਹਿਆਂ ਵਿਚ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਅਨੁਸਾਰ ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ 'ਚ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਸਕੂਲਾਂ 'ਚ ਮੁੜ ਛੁੱਟੀਆਂ ਦੇ ਵੱਧਣ ਨੂੰ ਲੈ ਕੇ ਵੱਡੀ ਖ਼ਬਰ
ਇਸੇ ਤਰ੍ਹਾਂ 8, 9 ਅਤੇ 10 ਤਾਰੀਖ਼ ਨੂੰ ਵੀ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਇਸ ਮੀਂਹ ਕਾਰਨ ਇਲਾਕੇ ਦਾ ਤਾਪਮਾਨ ਘੱਟ ਸਕਦਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਜ਼ਰੂਰੀ ਕੰਮ ਤੋਂ ਬਿਨਾਂ ਬਾਹਰ ਨਾ ਨਿਕਲਣ ਅਤੇ ਬਾਰਿਸ਼ ਦੇ ਦੌਰਾਨ ਸਾਵਧਾਨੀ ਵਰਤਣ।
ਇਹ ਵੀ ਪੜ੍ਹੋ-ਪੰਜਾਬ ਵਿਚ ਰੱਦ ਹੋ ਗਈਆਂ ਛੁੱਟੀਆਂ, ਸਖ਼ਤ ਹੁਕਮ ਹੋਏ ਜਾਰੀ
ਇਥੇ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਮੀਂਹ ਕਾਰਨ ਕਈ ਥਾਵਾਂ 'ਤੇ ਟ੍ਰੈਫਿਕ ਪ੍ਰਭਾਵਿਤ ਹੋ ਸਕਦਾ ਹੈ ਅਤੇ ਨੀਵੇਂ ਇਲਾਕਿਆਂ ਵਿਚ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਵੀ ਹੈ। ਦੱਸਣਯੋਗ ਹੈ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਪੰਜਾਬ 'ਚ ਮੀਂਹ ਨੇ ਬਹੁਤ ਵੱਡਾ ਨੁਕਸਾਨ ਕੀਤਾ ਹੈ। ਖੇਤਾਂ 'ਚ ਖੜ੍ਹੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ ਅਤੇ ਸੜਕਾਂ ਅਤੇ ਪੁਲ ਟੁੱਟ ਚੁੱਕੇ ਹਨ। ਕਈ ਗਰੀਬ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਰਾਹਤ ਕਾਰਜ ਜਾਰੀ ਹਨ।
ਇਹ ਵੀ ਪੜ੍ਹੋ-ਰੇਵਲੇ ਵਿਭਾਗ ਦਾ ਵੱਡਾ ਐਲਾਨ, ਤਿਉਹਾਰਾਂ ਦੇ ਮੱਦੇਨਜ਼ਰ ਯਾਤਰੀਆਂ ਲਈ ਚਲਾਈਆਂ ਵਿਸ਼ੇਸ਼ ਟਰੇਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਅਫ਼ਸਰਾਂ ਦੀਆਂ ਹੋਈਆਂ ਬਦਲੀਆਂ
NEXT STORY