ਅਬੋਹਰ : ਅਬੋਹਰ ਕਤਲਕਾਂਡ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਕਾਰੋਬਾਰੀ ਸੰਜੇ ਵਰਮਾ ਤੱਕ ਸ਼ੂਟਰਾਂ ਨੂੰ ਪਹੁੰਚਾਉਣ ਵਾਲੇ ਨੂੰ ਸ਼ਖ਼ਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਗ੍ਰਿਫ਼ਤਾਰ ਕੀਤੇ ਸ਼ਖਸ ਦੀ ਪਛਾਣ ਪੁਲਸ ਵਲੋਂ ਨਹੀਂ ਕੀਤੀ ਗਈ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਸਿਹਤ ਬੀਮਾ, ਸਰਕਾਰੀ ਮੁਲਾਜ਼ਮ ਵੀ ਲੈ ਸਕਣਗੇ ਲਾਭ
ਹੁਣ ਉਸ ਨੂੰ ਅਬੋਹਰ ਲਿਆਂਦਾ ਜਾਵੇਗਾ। ਦੱਸਣਯੋਗ ਹੈ ਕਿ ਅਬੋਹਰ 'ਚ ਉਸ ਵੇਲੇ ਵੱਡੀ ਵਾਰਦਾਤ ਵਾਪਰੀ, ਜਦੋਂ ਸ਼ਰੇਆਮ ਘੇਰ ਕੇ ਕੱਪੜਾ ਕਾਰੋਬਾਰੀ ਸੰਜੇ ਵਰਮਾ ਨੂੰ ਗੋਲੀਆਂ ਨਾਲ ਭੁੰਨ੍ਹ ਦਿੱਤਾ ਗਿਆ। ਕਾਰੋਬਾਰੀ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ! ਐਮਰਜੈਂਸੀ ਟੀਮਾਂ ਦੀ ਤਾਇਨਾਤੀ ਦੇ ਹੁਕਮ, ਹਾਲਾਤ 'ਤੇ 24 ਘੰਟੇ ਨਜ਼ਰ
ਹਾਲਾਂਕਿ ਇਕ ਸ਼ੂਟਰ ਦੀ ਪਛਾਣ ਹੋ ਚੁੱਕੀ ਹੈ, ਜੋ ਕਿ ਅਬੋਹਰ ਦਾ ਦੀ ਰਹਿਣ ਵਾਲਾ ਹੈ, ਜਦੋਂ ਕਿ ਦੂਜੇ ਸ਼ੂਟਰ ਨੂੰ ਅਬੋਹਰ ਲਿਆਂਦਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਰਮਾ ਦੇ ਕਾਤਲਾਂ ਨੂੰ ਮਿਲੇਗੀ ਸਖਤ ਸਜ਼ਾ : ਅਮਨ ਅਰੋੜਾ
NEXT STORY