ਜਲੰਧਰ- ਪੰਜਾਬ 'ਚ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਮਾਨਸੂਨ ਦੀ ਸਰਗਰਮੀ ਕਾਰਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ, ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸੇ ਦਰਮਿਆਨ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਅੱਜ 31 ਜੁਲਾਈ ਤੋਂ 4 ਅਗਸਤ ਤੱਕ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਹਵਾਵਾਂ ਦੀ ਰਫਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ। ਜ਼ਿਆਦਾਤਰ ਹਿੱਸਿਆਂ ਵਿੱਚ ਰੁਕ-ਰੁਕ ਕੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਗਰਜ-ਤੂਫਾਨ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
ਇਸ ਤੋਂ ਇਲਾਵਾ, 1 ਅਗਸਤ ਤੋਂ 4 ਅਗਸਤ ਤੱਕ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਦਾ ਇਹ ਦੌਰ ਲਗਾਤਾਰ ਜਾਰੀ ਰਹਿਣ ਦੇ ਆਸਾਰ ਹਨ। ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਹੋਣ ਵਾਲੀ ਬਾਰਸ਼ ਕਾਰਨ ਤਾਪਮਾਨ ਵਿੱਚ ਮੁੜ ਗਿਰਾਵਟ ਆਉਣ ਦੀ ਉਮੀਦ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਅਤੇ ਦਰੱਖਤਾਂ ਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਕਿਸਾਨਾਂ ਨੂੰ ਵੀ ਆਪਣੀ ਫਸਲ ਅਤੇ ਪਸ਼ੂਆਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
40 ਰੁਪਏ ਪਿੱਛੇ ਜਲੰਧਰ 'ਚ ਗੁੰਡਾਗਰਦੀ, ਚਿਪਸ-ਕੁਰਕੁਰੇ ਦੇ ਪੈਸੇ ਮੰਗਣ 'ਤੇ ਦੁਕਾਨਦਾਰ ਦੀ ਬਾਂਹ ਤੋੜੀ
NEXT STORY