ਚੰਡੀਗੜ੍ਹ- ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਚੇਤਾਵਨੀਆਂ ਮੁਤਾਬਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬਿਜਲੀ ਲਿਸ਼ਕਣ, ਤੇਜ਼ ਹਵਾਵਾਂ, ਕਈ ਥਾਵਾਂ ‘ਤੇ ਮੀਂਹ ਨਾਲ ਗੜੇਮਾਰੀ ਦੀ ਸੰਭਾਵਨਾ , ਜਿਸ ਨਾਲ ਤਾਪਮਾਨ ਵਿੱਚ ਵੀ ਹਲਕੀ ਗਿਰਾਵਟ ਆ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਮੌਸਮ ਵਿਭਾਗ ਮੁਤਾਬਕ 2 ਮਈ ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਕੋਈ ਵੱਡੀ ਚੇਤਾਵਨੀ ਨਹੀਂ ਹੈ, ਜਦਕਿ ਮਾਨਸਾ, ਬਠਿੰਡਾ ਅਤੇ ਫਾਜ਼ਿਲਕਾ ਵੱਲ ਹਲਕੀ ਚੇਤਾਵਨੀ ਜਾਰੀ ਕੀਤੀ ਗਈ ਹੈ। ਉੱਤਰੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ‘ਚ ਵੀ ਮੌਸਮ ਅਸਥਿਰ ਰਹਿ ਸਕਦਾ ਹੈ। ਉੱਥੇ ਹੀ 3 ਮਈ ਨੂੰ ਹਾਲਾਤ ਬਦਲਣ ਦੇ ਆਸਾਰ ਹਨ ਅਤੇ ਅੰਮ੍ਰਿਤਸਰ, ਜਲੰਧਰ, ਹੋਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਬਿਜਲੀ ਲਿਸ਼ਕਣ ਨਾਲ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ ਜਿੱਤਿਆ ਸਭ ਦਾ ਦਿਲ
ਉੱਥੇ ਹੀ 4 ਤੇ 5 ਮਈ ਨੂੰ ਸੂਬੇ 'ਚ ਵੱਡੇ ਪੱਧਰ 'ਤੇ ਮੌਸਮ ਦੀ ਤਬਦੀਲੀ ਹੋਵੇਗੀ। ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ 'ਚ ਯੈਲੋ ਅਤੇ ਕੁਝ ਜ਼ਿਲ੍ਹਿਆਂ 'ਚ ਓਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦਿਨ ਖਾਸ ਕਰਕੇ ਮਾਲਵਾ ਖੇਤਰ ਬਠਿੰਡਾ, ਮਾਨਸਾ, ਸੰਗਰੂਰ ਅਤੇ ਪਟਿਆਲਾ 'ਚ ਤੇਜ਼ ਹਵਾਵਾਂ (50-60 ਕਿਮੀ ਪ੍ਰਤੀ ਘੰਟਾ) ਨਾਲ ਬਿਜਲੀ ਲਿਸ਼ਕਣ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 6 ਮਈ ਨੂੰ ਥੋੜੇ ਹਾਲਾਤ ਸੁਧਰਨ ਦੀ ਸੰਭਾਵਨਾ ਹੈ, ਜਿੱਥੇ ਕੋਈ ਵੱਡੀ ਚੇਤਾਵਨੀ ਨਹੀਂ ਹੈ, ਹਾਲਾਂਕਿ ਕੁਝ ਕੁ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਰਹੇਗੀ।
ਸ਼ੰਭੂ ਰੇਲਵੇ ਟ੍ਰੈਕ ਧਮਾਕੇ ਵਿਚ ਮੁੱਖ ਮੁਲਜ਼ਮ ਜਗਰੂਪ ਦਾ ਸਾਥੀ 'ਬਾਬਾ ਬੇਅੰਤ' ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰੀ ਸਿੰਘ ਨਲਵਾ ਉੱਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਰੱਦ
NEXT STORY